07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬੇਸਹਾਰਾ ਪਸ਼ੂ ਸੜਕ ’ਤੇ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਮੂਨਕ, 5 ਅਕਤੂਬਰ (ਵਰਿੰਦਰ ਭਾਰਦਵਾਜ) - ਬੀਤੀ ਰਾਤ ਬੇਸਹਾਰਾ ਪਸ਼ੂ ਨਾਲ ਵਾਪਰੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋਣ ਦੀ ਖਬਰ ਹੈ। ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕਰਕੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਮ੍ਰਿਤਕ ਗੁੱਗਰ ਰਾਮ । 06-10-2026
ਮੂਨਕ, 5 ਅਕਤੂਬਰ (ਵਰਿੰਦਰ ਭਾਰਦਵਾਜ) - ਬੀਤੀ ਰਾਤ ਬੇਸਹਾਰਾ ਪਸ਼ੂ ਨਾਲ ਵਾਪਰੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋਣ ਦੀ ਖਬਰ ਹੈ। ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕਰਕੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਗੁੱਗਰ ਰਾਮ (24) ਦੇ ਪਿਤਾ ਰਾਜਾ ਰਾਮ ਵਾਸੀ ਬੰਗਾ ਨੇ ਦੱਸਿਆ ਕਿ ਉਸ ਦਾ ਬੇਟਾ ਜਾਖ਼ਲ ਵਿਖੇ ਇੱਕ ਨਿੱਜੀ ਹਸਪਤਾਲ ਵਿੱਚ ਡਾਕਟਰੀ ਸਹਾਇਕ ਦਾ ਕੰਮ ਸਿੱਖਦਾ ਸੀ। ਬੀਤੀ ਰਾਤ ਉਹ ਗੁੱਗਰ ਰਾਮ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਬੰਗਾ ਵੱਲ ਜਾ ਰਿਹਾ ਸੀ। ਜਦੋਂ ਉਹ ਰਸਤੇ ਵਿਚ ਪਿੰਡ ਹਮੀਰਗੜ੍ਹ ਕੋਲ ਪਹੁੰਚਿਆ ਤਾਂ ਹਨੇਰੇ ਦੌਰਾਨ ਸੜਕ ‘ਤੇ ਅਚਾਨਕ ਕੋਈ ਪਸ਼ੂ ਆ ਜਾਣ ਨਾਲ ਇਹ ਸੜਕ ਹਾਦਸਾ ਵਾਪਰ ਗਿਆ ਅਤੇ ਗੁੱਗਰ ਰਾਮ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਪ੍ਰਤੱਖ ਦਰਸ਼ੀਆਂ ਅਨੁਸਾਰ ਲੋਕ ਜ਼ਖ਼ਮੀ ਹਾਲਤ ’ਚ ਗੁੱਗਰ ਰਾਮ ਨੂੰ ਚੁੱਕ ਕੇ ਸਰਕਾਰੀ ਹਸਪਤਾਲ ਮੂਨਕ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਸੱਟਾਂ ਜ਼ਿਆਦਾ ਹੋਣ ਕਰਕੇ ਜ਼ਖ਼ਮੀ ਨੂੰ ਰੈਫ਼ਰ ਕਰ ਦਿੱਤਾ ਅਤੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਗੁੱਗਰ ਰਾਮ ਟੋਹਾਣਾ ਤੋਂ ਇਲਾਜ ਲਈ ਮੈਡੀਕਲ ਕਾਲਜ ਅਗਰੋਹਾ ਜਾਂਦੇ ਸਮੇਂ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਰ ਸਤੇ ਵਿੱਚ ਦਮ ਤੋੜ ਗਿਆ।
ਪਿਛਲੀ ਖ਼ਬਰ ਅਮਨ ਅਰੋੜਾ ਨੇ ਸੁਨਾਮ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ ’ਚ ਸਾਬਕਾ ਸਰਪੰਚ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।