07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਅਮਨ ਅਰੋੜਾ ਨੇ ਸੁਨਾਮ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀ ਸੁਨਾਮ ਵਿਖੇ ਪਹੁੰਚੇ ਅਤੇ ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ ਦੀ ਮੌਜੂਦਗੀ ’ਚ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਆੜ੍ਹਤੀਆ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਕਿਸ਼ੋਰ ਚੰਦ ਦੀ ਅਗਵਾਈ ਵਿਚ ਮੰਡੀ ਦੇ ਆੜ੍ਹਤੀਆਂ,ਰਾਇਸ ਮਿੱਲਰਜ ਅਤੇ ਟਰੱਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ।

ਅਜੀਤ ਡੈਸਕ 06-10-2026
ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀ ਸੁਨਾਮ ਵਿਖੇ ਪਹੁੰਚੇ ਅਤੇ ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ ਦੀ ਮੌਜੂਦਗੀ ’ਚ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਆੜ੍ਹਤੀਆ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਕਿਸ਼ੋਰ ਚੰਦ ਦੀ ਅਗਵਾਈ ਵਿਚ ਮੰਡੀ ਦੇ ਆੜ੍ਹਤੀਆਂ,ਰਾਇਸ ਮਿੱਲਰਜ ਅਤੇ ਟਰੱਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਸੁਨਾਮ ਨਰਿੰਦਰ ਪਾਲ,ਮੰਡੀ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਔਜਲਾ ਅਤੇ ਗਗਨਦੀਪ ਸਿੰਘ ਤੋਂ ਇਲਾਵਾ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਰਜਿੰਦਰ ਕੁਮਾਰ ਬੱਬਲੀ, ਅਮਰੀਕ ਸਿੰਘ ਧਾਲੀਵਾਲ, ਸੰਜੀਵ ਕੁਮਾਰ ਪੋਪੀ, ਸਿੰਗਲਾ, ਕ੍ਰਿਸ਼ਨ ਸਿੰਘ ਢੋਟ, ਹੰਸ ਰਾਜ ਅਤੇ ਮਨਜੀਤ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਲਹਿਰ ਖੁਰਦ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਬੇਸਹਾਰਾ ਪਸ਼ੂ ਸੜਕ ’ਤੇ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।