06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਧੱਕੇ ਨਾਲ ਮਜ਼ਦੂਰ ਦਾ ਸਸਕਾਰ ਕਰਨਾ ਤਾਨਾਸ਼ਾਹੀ ਦਾ ਸਬੂਤ - ਜਥੇਬੰਦੀਆਂ

ਮਸਤੂਆਣਾ ਸਾਹਿਬ, 5 ਅਕਤੂਬਰ (ਦਮਦਮੀ) - ਪਿੰਡ ਕਨੋਈ ਦੇ ਖ਼ੁਦਕੁਸ਼ੀ ਕਰ ਗਏ ਮਜ਼ਦੂਰ ਸਮਨਦੀਪ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਸਰਕਾਰੀ ਹਸਪਤਾਲ ਸੰਗਰੂਰ ਦੀ ਮੋਰਚਰੀ ਦੇ ਬਾਹਰ ਲਗਾਏ ਧਰਨੇ ਦੌਰਾਨ ਪੁਲਿਸ ਵੱਲੋਂ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਪਿੰਡ ਤੋਂ ਬਾਹਰ ਸੰਗਰੂਰ ਵਿਖੇ ਸੰਸਕਾਰ ਕਰਨ ਦੇ ਮਾਮਲੇ ਦੀ ਕਿਰਤੀ ਕਿਸਾਨ ਯੂਨੀਅਨ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਨੇ ਸਖ਼ਤ ਨਿੰਦਾ ਕੀਤੀ ਹੈ। ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਇਸ ਕਾਰਵਾਈ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਪੋਸਟਮਾਰਟਮ ਅਤੇ ਸੰਸਕਾਰ ਕਰਨਾ ਬੇਹੱਦ ਗੰਭੀਰ ਮਾਮਲਾ ਹੈ।

ਅਜੀਤ ਡੈਸਕ 06-10-2026
ਮਸਤੂਆਣਾ ਸਾਹਿਬ, 5 ਅਕਤੂਬਰ (ਦਮਦਮੀ) - ਪਿੰਡ ਕਨੋਈ ਦੇ ਖ਼ੁਦਕੁਸ਼ੀ ਕਰ ਗਏ ਮਜ਼ਦੂਰ ਸਮਨਦੀਪ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਸਰਕਾਰੀ ਹਸਪਤਾਲ ਸੰਗਰੂਰ ਦੀ ਮੋਰਚਰੀ ਦੇ ਬਾਹਰ ਲਗਾਏ ਧਰਨੇ ਦੌਰਾਨ ਪੁਲਿਸ ਵੱਲੋਂ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਪਿੰਡ ਤੋਂ ਬਾਹਰ ਸੰਗਰੂਰ ਵਿਖੇ ਸੰਸਕਾਰ ਕਰਨ ਦੇ ਮਾਮਲੇ ਦੀ ਕਿਰਤੀ ਕਿਸਾਨ ਯੂਨੀਅਨ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਨੇ ਸਖ਼ਤ ਨਿੰਦਾ ਕੀਤੀ ਹੈ। ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਇਸ ਕਾਰਵਾਈ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਪੋਸਟਮਾਰਟਮ ਅਤੇ ਸੰਸਕਾਰ ਕਰਨਾ ਬੇਹੱਦ ਗੰਭੀਰ ਮਾਮਲਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸੰਗਰੂਰ ਵਿੱਚ ਪੁਲਿਸ ਧੱਕੇਸ਼ਾਹੀ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਅਜਿਹੀ ਕਾਰਵਾਈ ਨੇ ਲੋਕਾਂ ਨੂੰ ਉਸ ਦੌਰ ਦੀ ਯਾਦ ਦਿਵਾ ਦਿੱਤੀ ਹੈ, ਜਦੋਂ ਪੰਜਾਬ ਵਿੱਚ ਹਜ਼ਾਰਾਂ ਨੌਜਵਾਨਾਂ ਦੀਆਂ ਲਾਸ਼ਾਂ ਦੇ ਸੰਸਕਾਰ ਉਨ੍ਹਾਂ ਦੇ ਪਰਿਵਾਰਾਂ ਦੀ ਗ਼ੈਰਹਾਜ਼ਰੀ ਵਿੱਚ ਕੀਤੇ ਜਾਣ ਦੇ ਦੋਸ਼ ਲੱਗਦੇ ਰਹੇ ਹਨ। ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਅਤੇ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਸਕੱਤਰ ਬਿੱਕਰ ਸਿੰਘ ਹਥੋਆ ਤੇ ਵਿੱਤ ਸਕੱਤਰ ਧਰਮਵੀਰ ਹਰੀਗੜ੍ਹ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਵੀਰ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਤੂਰਵਣਜਾਰਾ ਪਿੰਡ ਦੇ ਮਜ਼ਦੂਰ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਧੱਕੇ ਨਾਲ ਸੰਸਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਆਗੂਆਂ ਨੇ ਕਿਹਾ ਕਿ ਹੁਣ ਪਿੰਡ ਕਨੋਈ ਦੇ ਮ੍ਰਿਤਕ ਮਜ਼ਦੂਰ ਸਮਨਦੀਪ ਦੇ ਪਰਿਵਾਰ ਨਾਲ ਕਥਿਤ ਤੌ ਰ ’ਤੇ ਬੇਇਨਸਾਫ਼ੀ ਕਰਦਿਆਂ ਉਨ੍ਹਾਂ ਦੀ ਰਜ਼ਾਮੰਦੀ ਤੋਂ ਬਿਨਾਂ ਪੋਸਟਮਾਰਟਮ ਕਰਨਾ ਅਤੇ ਪਰਿਵਾਰ ਦੀ ਗ਼ੈਰਹਾਜ਼ਰੀ ਵਿੱਚ ਪਿੰਡ ਤੋਂ ਬਾਹਰ ਸੰਸਕਾਰ ਕਰਨਾ ਮ੍ਰਿਤਕ ਦੇ ਮਾਣ-ਸਨਮਾਨ ਅਤੇ ਪਰਿਵਾਰ ਦੇ ਹੱਕਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਵਿੱਚ ਨਵੀਂ ਪਿਰਤ ਪੈਦਾ ਕਰ ਰਹੀਆਂ ਹਨ, ਜਿਸ ਨੂੰ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ। ਜਥੇਬੰਦੀਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਇਸ ਕਾਰਵਾਈ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਸੰਗਰੂਰ ਮੁੱਖ ਮੰਤਰੀ ਦਾ ਜ਼ਿਲ੍ਹਾ ਹੋਣ ਦੇ ਬਾਵਜੂਦ ਜੇਕਰ ਲੋਕਾਂ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ’ਤੇ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਐਲਾਨ ਕੀਤਾ ਕਿ ਸੰਗਰੂਰ ਦੀਆਂ ਸੰਘਰਸ਼ਸ਼ੀਲ ਅਤੇ ਇਨਸਾਫ਼ਪਸੰਦ ਜਥੇਬੰਦੀਆਂ ਇਸ ਮਾਮਲੇ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤੈਅ ਕਰਨਗੀਆਂ।
ਪਿਛਲੀ ਖ਼ਬਰ ਪਹਿਲ ਮੰਡੀ ਸੰਗਰੂਰ ’ਚ ਦੇਸੀ ਉਤਪਾਦਾਂ ਨੂੰ ਮਿਲੀ ਪਹਿਚਾਣ ਇਹ ਸਿਰਫ਼ ਮੰਡੀ ਨਹੀਂ ਬਲਕਿ ਸਵੈ-ਨਿਰਭਰਤਾ ਦੀ ਇੱਕ ਨਵੀਂ ਸੋ... ਅਗਲੀ ਖ਼ਬਰ ‘ ਆਪ’ ਸਰਕਾਰ ਦਾ ਹੁਣ ਸਮਾਂ ਪੁੱਗ ਚੁੱਕਿਆ ਹੈ-ਡਾ. ਵੇਰਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।