06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

‘ ਆਪ’ ਸਰਕਾਰ ਤਾਨਾਸ਼ਾਹੀ ਵਾਲਾ ਸ਼ਾਸਨ ਚਲਾ ਰਹੀ- ਜੋਗਿੰਦਰ ਸਿੰਘ ਉਗਰਾਹਾਂ

ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਨੋਈ ’ਚ ਵਾਪਰੀ ਹਾਲੀਆ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਤਿੱਖਾ ਹਮਲਾ ਬੋਲਿਆ ਹੈ। ਰਾਜ ਸਰਕਾਰ ਦੀ ਕਾਰਗੁਜ਼ਾਰੀ ਨੂੰ ‘ਤਾਨਾਸ਼ਾਹੀ’ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੱਤਾ ਦੇ ਅੰਤਿਮ ਦੌਰ ’ਚ ਵੀ ਜ਼ੁਲਮ ਅਤੇ ਧੱਕੇਸ਼ਾਹੀ ਥੰਮ੍ਹਣ ਦਾ ਨਾਂਅ ਨਹੀਂ ਲੈ ਰਹੀ।

ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ 06-10-2026
ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਨੋਈ ’ਚ ਵਾਪਰੀ ਹਾਲੀਆ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਤਿੱਖਾ ਹਮਲਾ ਬੋਲਿਆ ਹੈ। ਰਾਜ ਸਰਕਾਰ ਦੀ ਕਾਰਗੁਜ਼ਾਰੀ ਨੂੰ ‘ਤਾਨਾਸ਼ਾਹੀ’ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੱਤਾ ਦੇ ਅੰਤਿਮ ਦੌਰ ’ਚ ਵੀ ਜ਼ੁਲਮ ਅਤੇ ਧੱਕੇਸ਼ਾਹੀ ਥੰਮ੍ਹਣ ਦਾ ਨਾਂਅ ਨਹੀਂ ਲੈ ਰਹੀ। ਉਗਰਾਹਾਂ ਨੇ ਗੰਭੀਰ ਦੋਸ਼ ਲਗਾਇਆ ਕਿ ਕਨੋਈ ਵਿਚ ਹੋਈ ਘਟਨਾ ਦਾ ਸਿੱਧਾ ਸਬੰਧ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹੈ। ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਦਲੀਲਾਂ ਨੂੰ ਖ਼ਾਰਜ ਕਰਦਿਆਂ ਉਨ੍ਹਾਂ ਸਵਾਲ ਚੁੱਕਿਆ ਕਿ ਜੇਕਰ ਮੈਡੀਕਲ ਅਫ਼ਸਰਾਂ ਦਾ ਕਹਿਣਾ ਸੀ ਕਿ ਮ੍ਰਿਤਕ ਦੇਹ ਖ਼ਰਾਬ ਹੋ ਰਹੀ ਸੀ, ਤਾਂ ਫਿਰ ਪੀੜਤ ਪਰਿਵਾਰ ਨੂੰ ਭਰੋਸੇ ’ਚ ਕਿਉਂ ਨਹੀਂ ਲਿਆ ਗਿਆ? ਉਨ੍ਹਾਂ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਰੋਂਦੀ-ਵਿਲਕਦੀ ਮਾਂ ਅਤੇ ਪਰਿਵਾਰ ਦੀਆਂ ਔਰਤਾਂ ਨੂੰ ਦਰਕਿਨਾਰ ਕਰਕੇ ਜ਼ਬਰਦਸਤੀ ਮ੍ਰਿਤਕ ਦੇਹ ਦਾ ਸੰਸਕਾਰ ਕਰ ਦਿੱਤਾ ਗਿਆ। ਇਹ ਪੂਰੀ ਤਰ੍ਹਾਂ ਤਾਨਾਸ਼ਾਹੀ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਉਗਰਾਹਾਂ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਸਰਕਾਰਾਂ ਦਾ ਰਵੱਈਆ ਨਰਮ ਪੈ ਜਾਂਦਾ ਹੈ, ਪਰ ਆਮ ਆਦਮੀ ਪਾਰਟੀ ਸਰਕਾਰ ਦਾ ਰਵੱਈਆ ਅਜੇ ਵੀ ਟਸ ਤੋਂ ਮਸ ਨਹੀਂ ਹੋਇਆ। ਕੇਂਦਰ ਸਰਕਾਰ ਨੂੰ ਘੇਰਦਿਆਂ ਕਿਸਾਨ ਨੇਤਾ ਨੇ ਕਿਹਾ ਕਿ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਿਚ ਮਾਮੂਲੀ ਵਾਧਾ ਕਰਕੇ ਦੇਸ਼ ਦੇ ਕਿਸਾਨਾਂ ਨਾਲ ਬੇਇਨਸਾਫ਼ੀ ਕੀਤੀ ਹੈ। ਉਨ੍ਹਾਂ 2027 ਤੱਕ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵਿਆਂ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਪੁੱਛਿਆ ਕਿ ਭਾਜਪਾ ਸ਼ਾਸਤ ਹਰਿਆਣਾ ਅਤੇ ਹੋਰਨਾਂ ਸੂਬਿਆਂ ਵਿੱਚ ਨਸ਼ਾ ਖ਼ਤਮ ਕਿਉਂ ਨਹੀਂ ਹੋਇਆ? ਉਨ੍ਹਾਂ ਮੰਗ ਕੀਤੀ ਕਿ ਫ਼ਸਲ ਦੀ ਕੁੱਲ ਲਾਗਤ ‘ਚ 50 ਫ਼ੀਸਦੀ ਮੁਨਾਫ਼ਾ ਜੋੜ ਕੇ ਭਾਅ ਤੈਅ ਕੀਤਾ ਜਾਵੇ। ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਹੂਬਹੂ ਲਾਗੂ ਕੀਤਾ ਜਾਵੇ।
ਪਿਛਲੀ ਖ਼ਬਰ ਵਿਧਾਇਕ ਗੱਜਣ ਮਾਜਰਾ ਤੇ ਚੇਅਰਮੈਨ ਧਾਲੀਵਾਲ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਕੁਲਵੰਤ ਸਿੰਘ ਕਲਕੱਤਾ ਬਣੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪੰਥਕ ਵਿੰਗ ਸੰਗਰੂਰ ਦੇ ਜ਼ਿਲ੍ਹਾ ਜਥੇਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।