ਮਸਤੂਆਣਾ ਸਾਹਿਬ ਵਿਖੇ ਅੰਡਰ-14 ਕਬੱਡੀ ਚੈਂਪੀਅਨਸ਼ਿਪ ਸ਼ੁਰੂ
ਮਸਤੂਆਣਾ ਸਾਹਿਬ, 6 ਅਕਤੂਬਰ (ਦਮਦਮੀ) - ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਗੁਰ ਸਾਗਰ ਮਸਤੂਆਣਾ ਸਾਹਿਬ ਦੇ ਇਨਡੋਰ ਸਟੇਡੀਅਮ ਵਿਖੇ ਅੰਡਰ-14 ਲੜਕਿਆਂ ਦੀ ਜ਼ਿਲ੍ਹਾ ਪੱਧਰੀ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਖੇਡ ਕੁੰਭ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਲਗਭਗ 10 ਟੀਮਾਂ ਦੇ ਨੰਨ੍ਹੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਮੁਜ਼ਾਹਰਾ ਕੀਤਾ।
ਕ
ਕੰਪਲੈਕਸ ਦਾ ਇੱਕ ਗੇਟ ਖੁੱਲ੍ਹਵਾਉਣ ਲਈ ਅਰਜ਼ੀ ਨਵੀਸ ਅਤੇ ਕਿਸਾਨ ਹੋਏ ਆਹਮੋ-ਸਾਹਮਣੇ,
07-10-2026
ਮਸਤੂਆਣਾ ਸਾਹਿਬ, 6 ਅਕਤੂਬਰ (ਦਮਦਮੀ) - ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਗੁਰ ਸਾਗਰ ਮਸਤੂਆਣਾ ਸਾਹਿਬ ਦੇ ਇਨਡੋਰ ਸਟੇਡੀਅਮ ਵਿਖੇ ਅੰਡਰ-14 ਲੜਕਿਆਂ ਦੀ ਜ਼ਿਲ੍ਹਾ ਪੱਧਰੀ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਖੇਡ ਕੁੰਭ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਲਗਭਗ 10 ਟੀਮਾਂ ਦੇ ਨੰਨ੍ਹੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਮੁਜ਼ਾਹਰਾ ਕੀਤਾ। ਟੂਰਨਾਮੈਂਟ ਦੌਰਾਨ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਖਿਡਾਰੀਆਂ ਨਾਲ ਜਾਣ-ਪਛਾਣ ਕਰਦਿਆਂ ਮੈਚ ਸ਼ੁਰੂ ਕਰਵਾਏ । ਇਸ ਮੌਕੇ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਖੇਡਾਂ ਪੰਜਾਬ ਦੇ ਸਮਾਜਿਕ ਅਤੇ ਸੱਭਿਆਚਾਰਕ ਤਾਣੇ-ਬਾਣੇ ਦਾ ਅਟੁੱਟ ਅੰਗ ਹਨ। ਛੋਟੀ ਉਮਰ ਵਿੱਚ ਬੱਚਿਆਂ ਦਾ ਖੇਡਾਂ ਪ੍ਰਤੀ ਅਜਿਹਾ ਉਤਸ਼ਾਹ ਪੰਜਾਬ ਦੇ ਸੁਨਹਿਰੀ ਭਵਿੱਖ ਦਾ ਸੰਕੇਤ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਸ਼ਕਤੀ ਨੂੰ ਖੇਡਾਂ ਨਾਲ ਜੋੜ ਕੇ ਹੀ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਇਸ ਸਮਾਗਮ ਵਿੱਚ ਸੀਨੀਅਰ ਕੌਂਸਲ ਮੈਂਬਰ ਤੇ ਸਾਬਕਾ ਕੋਚ ਮਨਜੀਤ ਸਿੰਘ ਬਾਲੀਆਂ, ਡੀ.ਐਸ.ਓ. ਨਵਦੀਪ ਸਿੰਘ ਔਜਲਾ, ਪ੍ਰੋ. ਜਤਿੰਦਰ ਦੇਵ, ਪ੍ਰੋ. ਨਿਰਪਜੀਤ ਸਿੰਘ, ਸੋਹਨਦੀਪ ਸਿੰਘ ਸਮੇਤ ਹੋਰ ਖੇਡ ਪ੍ਰਬੰਧਕ ਅਤੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।