06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਧੂਰੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਜੱਸੀ ਸੇਖੋਂ ਨੇ ਕੀਤੀ ਸ਼ਿਰਕਤ

ਧੂਰੀ, 6 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਜ਼ਿਲ੍ਹਾ ਸੰਗਰੂਰ ਵਲੋਂ ਹਾੜ੍ਹੀ 2026 ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਧੂਰੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਓ.

ਅਜੀਤ ਡੈਸਕ 07-10-2026
ਧੂਰੀ, 6 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਜ਼ਿਲ੍ਹਾ ਸੰਗਰੂਰ ਵਲੋਂ ਹਾੜ੍ਹੀ 2026 ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਧੂਰੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਫੂਡ ਕਮਿਸ਼ਨ ਪੰਜਾਬ ਦੇ ਮੈਂਬਰ ਜਸਵੀਰ ਸਿੰਘ ਜੱਸੀ ਸੇਖੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਤੇ ਵਿਗਿਆਨਕ ਖੇਤੀ ਵਿਧੀਆਂ ਬਾਰੇ ਜਾਣਕਾਰੀ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਿਖਲਾਈ ਕੈਂਪ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਨਾਲ਼ ਸਿੱਧਾ ਸੰਵਾਦ ਕਰਨ ਅਤੇ ਆਪਣੀਆਂ ਖੇਤੀ ਸਬੰਧੀ ਸਮੱਸਿਆਵਾਂ ਦਾ ਹੱਲ ਜਾਣਨ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਫੂਡ ਕਮਿਸ਼ਨ ਪੰਜਾਬ ਦੇ ਮੈਂਬਰ ਜਸਵੀਰ ਸਿੰਘ ਜੱਸੀ ਸੇਖੋਂ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਕਿਸਾਨਾਂ ਤੱਕ ਵਿਗਿਆਨਕ ਅਤੇ ਤਕਨੀਕੀ ਜਾਣਕਾਰੀ ਪਹੁੰਚਾਉਣਾ ਸਮੇਂ ਦੀ ਲੋੜ ਹੈ। ਇਸ ਮੌਕੇ ਮੈਂਬਰ ਫੂਡ ਕਮਿਸ਼ਨ ਜਸਵੀਰ ਸਿੰਘ ਸੇਖੋਂ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਹਰਬੰਸ ਸਿੰਘ ਸਿੱਧੂ, ਕੋਸਲਰ ਪੁਸਪਿੰਦਰ ਸਰਮਾਂ ਸਮੇਤ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਸੰਗਰੂਰ ’ਚ ਪਹਿਲੀ ਵਾਰ ਹੋਇਆ ਲਗਾਤਾਰ 13 ਘੰਟੇ ਦਾ ਨਾਮ ਸਿਮਰਨ ਅਗਲੀ ਖ਼ਬਰ ਮਾਲੇਰਕੋਟਲਾ ਪੁਲਿਸ ਵਲੋਂ ਸਮਾਧਾਨ ਕੈਂਪ ਦੇ ਪਹਿਲੇ ਦਿਨ 150 ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।