08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਦਿਆਰਥਣਾਂ ਦੀ ਸੁਰੱਖਿਆ,ਅਧਿਕਾਰਾਂ ਤੇ ਮਹਿਲਾ ਸਸ਼ਕਤੀਕਰਨ ’ਤੇ ਹੋਈ ਵਿਚਾਰ ਚਰਚਾ

ਮਸਤੂਆਣਾ ਸਾਹਿਬ, 7 ਅਕਤੂਬਰ (ਦਮਦਮੀ)-ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਵਾਲੀਬਾਲ ਸਮੈਸ਼ਿੰਗ ਮੁਕਾਬਲਿਆਂ ਵਿੱਚ ਪਿੰਡ ਦੁੱਗਾਂ ਦੀਆਂ ਦੋ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪੋ-ਆਪਣੇ ਉਮਰ ਵਰਗ ਵਿੱਚ ਪਹਿਲੀ ਪੁਜ਼ੀਸ਼ਨ ਹਾਸਲ ਕਰਕੇ ਸੋਨ ਤਗਮੇ ਜਿੱਤੇ। ਦੋਵਾਂ ਟੀਮਾਂ ਨੇ ਸੰਗਰੂਰ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਪਿੰਡ ਦੁੱਗਾਂ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 08-10-2026
ਮਸਤੂਆਣਾ ਸਾਹਿਬ, 7 ਅਕਤੂਬਰ (ਦਮਦਮੀ)-ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਵਾਲੀਬਾਲ ਸਮੈਸ਼ਿੰਗ ਮੁਕਾਬਲਿਆਂ ਵਿੱਚ ਪਿੰਡ ਦੁੱਗਾਂ ਦੀਆਂ ਦੋ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪੋ-ਆਪਣੇ ਉਮਰ ਵਰਗ ਵਿੱਚ ਪਹਿਲੀ ਪੁਜ਼ੀਸ਼ਨ ਹਾਸਲ ਕਰਕੇ ਸੋਨ ਤਗਮੇ ਜਿੱਤੇ। ਦੋਵਾਂ ਟੀਮਾਂ ਨੇ ਸੰਗਰੂਰ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਪਿੰਡ ਦੁੱਗਾਂ ਦਾ ਨਾਮ ਰੌਸ਼ਨ ਕੀਤਾ। ਵਾਲੀਬਾਲ ਸਮੈਸ਼ਿੰਗ ਦੇ 51 ਤੋਂ 60 ਸਾਲਾ ਵਰਗ ਅਤੇ 41 ਤੋਂ 50 ਸਾਲਾ ਵਰਗ ਵਿੱਚ ਪਿੰਡ ਦੁੱਗਾਂ ਦੀਆਂ ਟੀਮਾਂ ਨੇ ਆਪਣੇ ਵਿਰੋਧੀਆਂ ਨੂੰ ਮਾਤ ਦਿੰਦਿਆਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਦੋਵਾਂ ਟੀਮਾਂ ਦੀ ਜਿੱਤ ਨਾਲ ਖਿਡਾਰੀਆਂ, ਕੋਚਾਂ ਅਤੇ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਪਿੰਡ ਦੁੱਗਾਂ ਦੀਆਂ ਟੀਮਾਂ ਵੱਲੋਂ ਕੁਲਦੀਪ ਸਿੰਘ, ਦਲਵੀਰ ਸਿੰਘ ਸਰਪੰਚ, ਕੁਲਵੀਰ ਸਿੰਘ ਸਰਪੰਚ, ਸੈਬਰ ਸਿੰਘ, ਨਿਰਮਲ ਸਿੰਘ, ਮਨਜੀਤ ਸਿੰਘ, ਯਾਦਵਿੰਦਰ ਸਿੰਘ, ਕਮਲਜੀਤ ਸਿੰਘ, ਕੁਲਦੀਪ ਸਿੰਘ ਮਾਣਕੀ, ਸੁਰਿੰਦਰ ਸਿੰਘ ਸੋਨੀ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਮਿੱਠੂ, ਹਰਦੀਪ ਖਾਨ ਮੋਨਾ, ਤੇਜਿੰਦਰਪਾਲ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਅੰਬਰੀ ਨੇ ਭਾਗ ਲਿਆ। ਪਿੰਡ ਦੁੱਗਾਂ ਦੀਆਂ ਦੋਵਾਂ ਟੀਮਾਂ ਵੱਲੋਂ ਕੀਤੇ ਗਏ ਇਸ ਸ਼ਾਨਦਾਰ ਪ੍ਰਦਰਸ਼ਨ ਦੀ ਪਿੰਡ ਵਾਸੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਖਿਡਾਰੀਆਂ ਨੇ ਕਿਹਾ ਕਿ ਇਸ ਜਿੱਤ ਨਾਲ ਉਨ੍ਹਾਂ ਦਾ ਹੌਸਲਾ ਹੋਰ ਵਧਿਆ ਹੈ ਅਤੇ ਉਹ ਭਵਿੱਖ ਵਿੱਚ ਵੀ ਖੇਡਾਂ ਦੇ ਖੇਤਰ ਵਿੱਚ ਪਿੰਡ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਅਮਰਗੜ੍ਹ ਨੇ ਮੰਗਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ ਅਗਲੀ ਖ਼ਬਰ 10 ਦੀ ਸੰਗਰੂਰ ਰੈਲੀ ’ਚ ਵਾਰਡ ਅਟੈਡੈਂਟ ਯੂਨੀਅਨ ਕਰੇਗੀ ਭਰਵੀਂ ਸ਼ਮੂਲੀਅਤ- ਰਟੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।