ਯੂਨੀਵਰਸਿਟੀ ਕਾਲਜ ਮੂਨਕ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਮੂਨਕ, 7 ਅਕਤੂਬਰ (ਵਰਿੰਦਰ ਭਾਰਦਵਾਜ )-ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਵਿੱਚ ਯੂਨੀਵਰਸਿਟੀ ਕਾਲਜ ਮੂਨਕ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਰੀਰਕ ਸਿੱਖਿਆ ਤੇ ਸਪੋਰਟਸ ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਜੰਟ ਸਿੰਘ ਨੇ ਖੁਸ਼ੀ ਜਾਹਰ ਕਰਦਿਆਂ ਦੱਸਿਆ ਕਿ ਖੋ-ਖੋ, ਜੂਡੋ ਅਤੇ ਕੁਸ਼ਤੀ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਪੁਜੀਸ਼ਨਾਂ ਹਾਸਿਲ ਕੀਤੀਆਂ ਹਨ ਜਿਨਾਂ ਵਿੱਚੋਂ ਨੈਂਸੀ ਬੀਏ ਭਾਗ ਪਹਿਲਾ ਦੇ ਵਿਦਿਆਰਥੀ ਨੇ 50 ਕਿਲੋ ਭਾਰ ਵਰਗ 21 ਗਰੁੱਪ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ, ਖੁਸ਼ਪ੍ਰੀਤ ਕੌਰ ਬੀਏ ਭਾਗ ਪਹਿਲਾ ਨੇ ਕੁਸ਼ਤੀ (65 ਕਿਲੋ) ਅੰਡਰ 21 ਵਿੱਚ ਜਿਲਾ ਪੱਧਰੀ ਮੁਕਾਬਲਿਆਂ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ।
ਪ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਜਿੰਦਰ ਦੀਪਾ। ਤਸਵੀਰ-ਭੁੱਲਰ
08-10-2026
ਮੂਨਕ, 7 ਅਕਤੂਬਰ (ਵਰਿੰਦਰ ਭਾਰਦਵਾਜ )-ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਵਿੱਚ ਯੂਨੀਵਰਸਿਟੀ ਕਾਲਜ ਮੂਨਕ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਰੀਰਕ ਸਿੱਖਿਆ ਤੇ ਸਪੋਰਟਸ ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਜੰਟ ਸਿੰਘ ਨੇ ਖੁਸ਼ੀ ਜਾਹਰ ਕਰਦਿਆਂ ਦੱਸਿਆ ਕਿ ਖੋ-ਖੋ, ਜੂਡੋ ਅਤੇ ਕੁਸ਼ਤੀ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਪੁਜੀਸ਼ਨਾਂ ਹਾਸਿਲ ਕੀਤੀਆਂ ਹਨ ਜਿਨਾਂ ਵਿੱਚੋਂ ਨੈਂਸੀ ਬੀਏ ਭਾਗ ਪਹਿਲਾ ਦੇ ਵਿਦਿਆਰਥੀ ਨੇ 50 ਕਿਲੋ ਭਾਰ ਵਰਗ 21 ਗਰੁੱਪ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ, ਖੁਸ਼ਪ੍ਰੀਤ ਕੌਰ ਬੀਏ ਭਾਗ ਪਹਿਲਾ ਨੇ ਕੁਸ਼ਤੀ (65 ਕਿਲੋ) ਅੰਡਰ 21 ਵਿੱਚ ਜਿਲਾ ਪੱਧਰੀ ਮੁਕਾਬਲਿਆਂ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ। ਮਨਪ੍ਰੀਤ ਕੌਰ ਤੇ ਹੁਸਨਪ੍ਰੀਤ ਕੌਰ ਬੀਏ ਭਾਗ ਤੀਜਾ ਦੇ ਵਿਦਿਆਰਥੀਆਂ ਨੇ ਖੋਖੋ ਮੁਕਾਬਲਿਆਂ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ, ਇੰਡੀਅਨ ਰੋਂਡ ਆਰਚਰੀ ਵਿੱਚ ਗਗਨ ਕੌਰ ਬੀਏ ਭਾਗ ਤੀਜਾ ਨੇ ਗੋਲਡ ਮੈਡਲ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਮਨਮੀਤ ਕੌਰ ਨੇ ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਖ਼ੁਸ਼ੀ ਜਾਹਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜ ਕੇ ਸਮਾਜ ਵਿੱਚ ਫੈਲ ਰਹੀਆਂ ਸਮਾਜਿਕ ਬੁਰਾਈਆਂ ਜਾਤ-ਪਾਤ, ਨਸਲ, ਵਰਗ, ਉੱਚਾ ਨੀਵਾਂ, ਅਮੀਰ-ਗਰੀਬ, ਧਰਮ ਆਦਿ ਨੂੰ ਦੂਰ ਕਰਦੀਆਂ ਹਨ। ਇਸ ਤੋਂ ਇਲਾਵਾ ਚੰਗੇ ਨਾਗਰਿਕ ਬਣਾਉਣ ਵਿੱਚ ਸਹਿਯੋਗ ਕਰਦੀਆਂ ਹਨ ਇਸ ਲਈ ਪੜ੍ਹਾਈ ਦੇ ਨਾਲ ਨਾਲ ਖੇਡਾਂ ਖੇਡਣਾ ਬਹੁਤ ਜਰੂਰੀ ਹੈ।ਖਿਡਾਰੀਆਂ ਦੀ ਆਮਦ ਤੇ ਪ੍ਰੋਫੈਸਰਾਂ ਵੱਲੋ ਖਿਡਾਰੀਆਂ ਨੂੰ ਤਮਗੇ ਪਹਿਨਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਡਾ. ਰਜਿੰਦਰ ਸਿੰਘ, ਡਾ ਗੁਰਪ੍ਰੀਤ ਸਿੰਘ ਹਰੀਕਾ , ਡਾ ਰਣਜੀਤ ਸਿੰਘ, ਪ੍ਰੋਫੈਸਰ ਜਰਨੈਲ ਸਿੰਘ, ਪ੍ਰੋਫੈਸਰ ਗੁਰਸੇਵਕ ਸਿੰਘ ਕੰਪਿਊਟਰ, ਡਾ ਰਾਜੀਵਿੰਦਰ ਡਾ ਗੁਰਸੇਵਕ ਸਿੰਘ, ਪ੍ਰੋਫੈਸਰ ਗੁਰਧਿਆਨ ਸਿੰਘ, ਪ੍ਰੋਫੈਸਰ ਵਕੀਲ ਸਿੰਘ ਆਦਿ ਹਾਜ਼ਰ ਸਨ।