09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡ ਕਮਿਸ਼ਨ ਤੇ ਪੁਲਿਸ ਵੱਲੋਂ ਸਾਂਝੀ ਰਣਨੀਤੀ ਤਿਆਰ

ਧੂਰੀ, 8 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਧੂਰੀ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਟਰੇਡ ਕਮਿਸ਼ਨ, ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਐਸ. ਐਚ.

ਅਜੀਤ ਡੈਸਕ 09-10-2026
ਧੂਰੀ, 8 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਧੂਰੀ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਟਰੇਡ ਕਮਿਸ਼ਨ, ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਐਸ.ਐਚ.ਓ. ਸਿਟੀ ਧੂਰੀ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ਦੇ ਵਪਾਰੀਆਂ ਵੱਲੋਂ ਚੋਰੀਆਂ ਸਮੇਤ ਸੁਰੱਖਿਆ ਨਾਲ ਸਬੰਧਤ ਦਰਪੇਸ਼ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਨ੍ਹਾਂ ਘਟਨਾਵਾਂ ’ਤੇ ਕਾਬੂ ਪਾਉਣ ਅਤੇ ਵਪਾਰੀਆਂ ਤੇ ਸ਼ਹਿਰ ਵਾਸੀਆਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਕਰਨ ਲਈ ਟਰੇਡ ਕਮਿਸ਼ਨ ਅਤੇ ਪੁਲਿਸ ਦੀ ਸਾਂਝੀ ਨਾਈਟ ਪੈਟਰੋਲਿੰਗ ਪਾਰਟੀ ਗਠਿਤ ਕਰਨ ਦੀ ਯੋਜਨਾ ’ਤੇ ਵਿਚਾਰ ਕੀਤਾ ਗਿਆ। ਇਸ ਮੌਕੇ ਜਸਵੀਰ ਸਿੰਘ, ਬਿਲਾਲ ਖਾਨ, ਦੀਪਕ ਵਰਮਾ ਸਮੇਤ ਟਰੇਡ ਕਮਿਸ਼ਨ ਦੇ ਮੈਂਬਰ, ਵਪਾਰੀ ਅਤੇ ਸ਼ਹਿਰ ਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਟੈਗਿੰਗ ਜਾਂ ਵੱਧ ਰੇਟ ’ਤੇ ਖਾਦ ਵੇਚਣ ਵਾਲੇ ਡੀਲਰਾਂ ’ਤੇ ਹੋਵੇਗੀ ਸਖ਼ਤ ਕਾਰਵਾਈ - ਮੁੱਖ ਖੇਤੀਬਾੜੀ ਅਫਸਰ ਅਗਲੀ ਖ਼ਬਰ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।