09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਵਾਹਨ ਵਲੋਂ ਫੇਟ ਮਾਰ ਦੇਣ ਕਾਰਨ ਇਕ ਨੌਜਵਾਨ ਗੰਭੀਰ ਜ਼ਖ਼ਮੀ, ਹਾਲਤ ਨਾਜ਼ੁਕ

ਭਵਾਨੀਗੜ੍ਹ, 8 ਅਕਤੂਬਰ, (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸਥਾਨਕ ਨਵੇਂ ਬੱਸ ਅੱਡੇ ਨੇੜੇ ਇਕ ਮੋਟਰ ਸਾਈਕਲ ਸਵਾਰ ਨੂੰ ਕਿਸੇ ਵਾਹਨ ਵਲੋਂ ਫੇਟ ਮਾਰ ਦੇਣ ਕਾਰਨ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਸਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਹਾਦਸੇ ਦੀ ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਭਵਾਨੀਗੜ੍ਹ ਦੀ ਮਾਹੀਆਂ ਪੱਤੀ ਦਾ ਵਾਸੀ ਮਨਜੋਤ ਸਿੰਘ ਪੁੱਤਰ ਮਹਿੰਦਰ ਪਾਲ ਸਿੰਘ ਜੋ ਮੋਟਰਸਾਈਕਲ ’ਤੇ ਇਕ ਫੈਕਟਰੀ ਚੋਂ ਆਪਣੀ ਡਿਊਟੀ ਕਰਕੇ ਆ ਰਿਹਾ ਸੀ, ਜਦੋਂ ਨਵੇਂ ਬੱਸ ਅੱਡੇ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਵਲੋਂ ਉਸ ਨੂੰ ਫੇਟ ਮਾਰ ਕੇ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ।

ਅਜੀਤ ਡੈਸਕ 09-10-2026
ਭਵਾਨੀਗੜ੍ਹ, 8 ਅਕਤੂਬਰ, (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸਥਾਨਕ ਨਵੇਂ ਬੱਸ ਅੱਡੇ ਨੇੜੇ ਇਕ ਮੋਟਰ ਸਾਈਕਲ ਸਵਾਰ ਨੂੰ ਕਿਸੇ ਵਾਹਨ ਵਲੋਂ ਫੇਟ ਮਾਰ ਦੇਣ ਕਾਰਨ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਸਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਹਾਦਸੇ ਦੀ ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਭਵਾਨੀਗੜ੍ਹ ਦੀ ਮਾਹੀਆਂ ਪੱਤੀ ਦਾ ਵਾਸੀ ਮਨਜੋਤ ਸਿੰਘ ਪੁੱਤਰ ਮਹਿੰਦਰ ਪਾਲ ਸਿੰਘ ਜੋ ਮੋਟਰਸਾਈਕਲ ’ਤੇ ਇਕ ਫੈਕਟਰੀ ਚੋਂ ਆਪਣੀ ਡਿਊਟੀ ਕਰਕੇ ਆ ਰਿਹਾ ਸੀ, ਜਦੋਂ ਨਵੇਂ ਬੱਸ ਅੱਡੇ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਵਲੋਂ ਉਸ ਨੂੰ ਫੇਟ ਮਾਰ ਕੇ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਫੋਰਸ ਵਲੋਂ ਉਸ ਨੂੰ ਮੌਕੇ ਤੋਂ ਸਰਕਾਰੀ ਹਸਪਤਾਲ ਪਹੁੰਚਾਇਆ, ਜਿਥੋਂ ਡਾਕਟਰਾਂ ਉਸ ਦੀ ਹਾਲਤ ਨੂੰ ਗੰਭੀਰ ਦੇਖ਼ਦਿਆਂ ਪਟਿਆਲਾ ਰੈਫਰ ਕਰ ਦਿੱਤਾ। ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਜਖ਼ਮੀ ਨੌਜਵਾਨ ਦਾ ਹਾਲਤ ਨਾਜੁਕ ਦੱਸੀ ਜਾ ਰਹੀ ਹੈ।
ਪਿਛਲੀ ਖ਼ਬਰ ਮਾਨਸੂਨ ਤੋਂ ਬਾਅਦ ਹੁਣ ਸਰਦੀ ’ਤੇ ਅਲ ਨੀਨੋ ਦੇ ਪ੍ਰਭਾਵ ਦਾ ਖਤਰਾ ਅਗਲੀ ਖ਼ਬਰ ਵਿਆਹੁਤਾ ਵਲੋਂ ਖੁਦਕਸ਼ੀ, ਪਤੀ ਅਤੇ ਸੱਸ ਖਿਲਾਫ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।