09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲੋਕਾਂ ਨੂੰ ਮਿਲ ਰਿਹਾ ਮਾਲਕੀ ਦਾ ਹੱਕ-ਵਿਧਾਇਕ ਪ੍ਰੋ. ਗੱਜਣਮਾਜਰਾ

ਮਾਲੇਰਕੋਟਲਾ, ਅਮਰਗੜ੍ਹ, 8 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਜਤਿੰਦਰ ਮਨੰਵੀ, ਪਵਿੱਤਰ ਸਿੰਘ)-ਸੂਬਾ ਸਰਕਾਰ ਵਲੋਂ ਪਿੰਡਾਂ ‘ਚ ਲਾਲ ਲਕੀਰ ਅੰਦਰ ਬਣੇ ਮਕਾਨਾਂ ਦੇ ਮਾਲਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਵਿਸ਼ੇਸ਼ ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ । ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ.

ਅਜੀਤ ਡੈਸਕ 09-10-2026
ਮਾਲੇਰਕੋਟਲਾ, ਅਮਰਗੜ੍ਹ, 8 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਜਤਿੰਦਰ ਮਨੰਵੀ, ਪਵਿੱਤਰ ਸਿੰਘ)-ਸੂਬਾ ਸਰਕਾਰ ਵਲੋਂ ਪਿੰਡਾਂ ‘ਚ ਲਾਲ ਲਕੀਰ ਅੰਦਰ ਬਣੇ ਮਕਾਨਾਂ ਦੇ ਮਾਲਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਵਿਸ਼ੇਸ਼ ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ । ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ 195 ਲਾਭਪਾਤਰੀਆਂ ਨੂੰ ਮਾਲਕੀ ਸਬੰਧੀ ਕਾਰਡ ਸੌਂਪੇ ਗਏ । ਸਬ ਡਵੀਜਨ ਅਮਰਗੜ੍ਹ ਦੇ 66 ਲਾਭਪਾਤਰੀਆਂ ਤੋਂ ਇਲਾਵਾ ਸਬ ਡਵੀਜਨ ਅਹਿਮਦਗੜ੍ਹ ਦੇ ਪਿੰਡ ਅਲਬੇਲਪੁਰਾ ਦੇ 64 ਲਾਭਪਾਤਰੀ ਸ਼ਾਮਿਲ ਹਨ । ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਕੋਲ ਆਪਣੇ ਘਰਾਂ ਦੇ ਕਾਨੂੰਨੀ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਸ ਸਕੀਮ ਰਾਹੀਂ ਉਨ੍ਹਾਂ ਨੂੰ ਆਪਣੇ ਘਰ ਦਾ ਅਸਲ ਮਾਲਕ ਬਣਾ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਹ ਰਜਿਸਟਰੀਆਂ ਮਿਲਣ ਨਾਲ ਹੁਣ ਲੋਕ ਆਪਣੇ ਘਰਾਂ ’ਤੇ ਬੈਂਕ ਕਰਜ਼ਾ ਜਾਂ ਹੋਰ ਸਹੂਲਤਾਂ ਵੀ ਲੈ ਸਕਣਗੇ । ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ‘ਮੇਰਾ ਘਰ-ਮੇਰੇ ਨਾਮ’ ਸਕੀਮ ਰਾਹੀਂ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਦੀ ਕਾਨੂੰਨੀ ਮਾਨਤਾ ਮਿਲ ਰਹੀ ਹੈ । ਇਸ ਮੌਕੇ ਚੌਧਰੀ ਮੁਹੰਮਦ ਨਿਸਾਰ, ਨਾਇਬ ਤਹਿਸੀਲਦਾਰ ਪ੍ਰਵੀਨ ਕੁਮਾਰ, ਹਲਕਾ ਵਿਧਾਇਕ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ ਰਘਬੀਰ ਸਿੰਘ ਚੌਂਦਾ, ਸਰਪੰਚ ਰਣਧੀਰ ਸਿੰਘ, ਸਰਪੰਚ ਅਲਬੇਲਪੁਰਾ ਅਕਰਮ ਖ਼ਾਨ, ਗੁਰਦੀਪ ਸਿੰਘ, ਨੰਬਰਦਾਰ ਸੁਰਿੰਦਰ ਸਿੰਘ ਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ‎ਯੂਨੀਵਰਸਿਟੀ ਕਾਲਜ ਮੂਣਕ ਵਿਖੇ ਪੋਰਟਲ ਮੁੜ ਬਹਾਲੀ ਦੀ ਮੰਗ ਲਈ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ ਅਗਲੀ ਖ਼ਬਰ ਵਿਧਾਇਕ ਡਾ. ਰਹਿਮਾਨ ਨੇ ਹਲਕਾ ਮਾਲੇਰਕੋਟਲਾ ਦੇ 121 ਪਰਿਵਾਰਾਂ ਨੂੰ ਸੌਂਪੇ ਮਾਲਕਾਨਾ ਹੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।