10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਗਾਵਾਂ ਵਿੱਚ ਫੈਲ ਰਹੇ ਚਮੜੀ ਰੋਗ ਸਬੰਧੀ ਐੱਸ.ਡੀ.ਐੱਮ. ਨੂੰ ਸੌਂਪਿਆ ਮੰਗ ਪੱਤਰ

ਲਹਿਰਾਗਾਗਾ, 9 ਅਕਤੂਬਰ (ਅਸ਼ੋਕ ਗਰਗ)- ਗਾਵਾਂ ਵਿੱਚ ਫੈਲ ਰਹੀ ਚਮੜੀ ਰੋਗ ਦੀ ਬਿਮਾਰੀ ਦੇ ਮੱਦੇਨਜ਼ਰ ਅੱਜ ਕਾਂਗਰਸੀ ਆਗੂ ਰਣਧੀਰ ਸਿੰਘ ਖਾਈ ਦੀ ਅਗਵਾਈ ਹੇਠ ਪਸ਼ੂ ਪਾਲਕਾਂ ਨੇ ਐੱਸ. ਡੀ.

ਅਜੀਤ ਡੈਸਕ 10-10-2026
ਲਹਿਰਾਗਾਗਾ, 9 ਅਕਤੂਬਰ (ਅਸ਼ੋਕ ਗਰਗ)- ਗਾਵਾਂ ਵਿੱਚ ਫੈਲ ਰਹੀ ਚਮੜੀ ਰੋਗ ਦੀ ਬਿਮਾਰੀ ਦੇ ਮੱਦੇਨਜ਼ਰ ਅੱਜ ਕਾਂਗਰਸੀ ਆਗੂ ਰਣਧੀਰ ਸਿੰਘ ਖਾਈ ਦੀ ਅਗਵਾਈ ਹੇਠ ਪਸ਼ੂ ਪਾਲਕਾਂ ਨੇ ਐੱਸ.ਡੀ.ਐੱਮ. ਲਹਿਰਾਗਾਗਾ ਰਾਕੇਸ਼ ਪ੍ਰਕਾਸ਼ ਗਰਗ ਨੂੰ ਪਸ਼ੂ ਪਾਲਕਾਂ ਦੀਆਂ ਸਮੱਸਿਆਵਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ ਅਤੇ ਮੰਗ ਪੱਤਰ ਸੌਂਪਿਆ ਗਿਆ।ਪਸ਼ੂ ਪਾਲਕਾਂ ਨੇ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਬਿਮਾਰੀ ਦੀ ਰੋਕਥਾਮ ਲਈ ਪਿੰਡ-ਪਿੰਡ ਵੈਕਸੀਨੇਸ਼ਨ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਚਮੜੀ ਰੋਗ ਤੋਂ ਪੀੜਤ ਗਾਵਾਂ ਦੇ ਇਲਾਜ ਦਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇ। ਇਸ ਤੋਂ ਇਲਾਵਾ ਬਿਮਾਰੀ ਕਾਰਨ ਜਿਨ੍ਹਾਂ ਪਸ਼ੂ ਪਾਲਕਾਂ ਦੀਆਂ ਗਾਵਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਨੂੰ ਸਰਕਾਰ ਵੱਲੋਂ ਯੋਗ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ।ਐੱਸ.ਡੀ.ਐੱਮ. ਰਾਕੇਸ਼ ਪ੍ਰਕਾਸ਼ ਗਰਗ ਨੇ ਵਫ਼ਦ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਸਬੰਧਤ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਅਤੇ ਡਾਕਟਰਾਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਬਿਮਾਰੀ ਦੀ ਰੋਕਥਾਮ ਅਤੇ ਪਸ਼ੂ ਪਾਲਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਗਲੀ ਰਣਨੀਤੀ ਤਿਆਰ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਵਫ਼ਦ ਦੇ ਆਗੂਆਂ ਨੇ ਕਿਹਾ ਕਿ ਪਸ਼ੂ ਪਾਲਕਾਂ ਦੀ ਮਿਹਨਤ ਅਤੇ ਉਨ੍ਹਾਂ ਦੇ ਹੋ ਰਹੇ ਨੁਕਸਾਨ ਨੂੰ ਅਣਦੇਖਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ।ਇਸ ਮੌਕੇ ਮਨਜੀਤ ਸਿੰਘ ਖਾਈ, ਜਗਸੀਰ ਸਿੰਘ ਖਾਈ, ਸ਼ਮਿੰਦਰਦੀਪ ਸਿੰਘ ਅਤੇ ਰਾਮਫਲ ਸਿੰਘ ਮੌਜੂਦ ਸਨ।
ਪਿਛਲੀ ਖ਼ਬਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਅੱਜ ਸੰਗਰੂਰ ਰੈਲੀ ’ਚ ਪੂਰੀ ਮੈਂਬਰਸ਼ਿਪ ਨਾਲ ਸ਼... ਅਗਲੀ ਖ਼ਬਰ ਮੁਸ਼ਤਾਕ ਅਲੀ ਬੀ.ਸੀ. ਵਿੰਗ ਅਤੇ ਹਰਮੋਲਕ ਸਿੰਘ ਯੂਥ ਵਿੰਗ ਦੇ ਪਿੰਡ ਬੜੀ ਤੋਂ ਇਕਾਈ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।