12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕੋਆਪਰੇਟਿਵ ਬੈਂਕ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੀ ਚੋਣ ਸਰਬਸੰਮਤੀ ਨਾਲ ਹੋਈ ਸ਼ਾਮ ਲਾਲ ਸਿੰਗਲਾ ਦੂਜੀ ਵਾਰ ਸਰਬਸੰਮਤੀ ਨਾਲ ਚੁਣੇ ਪ੍ਰਧਾਨ

ਸੰਗਰੂਰ, 11 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸੰਗਰੂਰ ਸੈਂਟਰਲ ਕੋਆਪਰੇਟਿਵ ਬੈਂਕ ਸੇਵਾਮੁਕਤ ਕਰਮਚਾਰੀ ਵੈੱਲਫੇਅਰ ਐਸੋਸੀਏਸ਼ਨ ਦਾ ਆਮ ਇਜਲਾਸ ਕਰਵਾਇਆ ਗਿਆ, ਜਿਸ ਵਿੱਚ ਪੁਰਾਣੀ ਕਮੇਟੀ ਨੂੰ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਮੌਕੇ ਸੇਵਾਮੁਕਤ ਸੀਨੀਅਰ ਮੈਨੇਜਰ ਸ਼ਾਮ ਲਾਲ ਸਿੰਗਲਾ ਨੂੰ ਲਗਾਤਾਰ ਦੂਜੀ ਵਾਰ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ।

ਅਜੀਤ ਡੈਸਕ 12-10-2026
ਸੰਗਰੂਰ, 11 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸੰਗਰੂਰ ਸੈਂਟਰਲ ਕੋਆਪਰੇਟਿਵ ਬੈਂਕ ਸੇਵਾਮੁਕਤ ਕਰਮਚਾਰੀ ਵੈੱਲਫੇਅਰ ਐਸੋਸੀਏਸ਼ਨ ਦਾ ਆਮ ਇਜਲਾਸ ਕਰਵਾਇਆ ਗਿਆ, ਜਿਸ ਵਿੱਚ ਪੁਰਾਣੀ ਕਮੇਟੀ ਨੂੰ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਮੌਕੇ ਸੇਵਾਮੁਕਤ ਸੀਨੀਅਰ ਮੈਨੇਜਰ ਸ਼ਾਮ ਲਾਲ ਸਿੰਗਲਾ ਨੂੰ ਲਗਾਤਾਰ ਦੂਜੀ ਵਾਰ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ। ਚੋਣ ਦੌਰਾਨ ਪਰਮਜੀਤ ਸਿੰਘ ਧਾਲੀਵਾਲ ਨੂੰ ਸਰਪ੍ਰਸਤ, ਸਤਪਾਲ ਮਨਚੰਦਾ ਨੂੰ ਜਨਰਲ ਸਕੱਤਰ, ਮਲਕੀਤ ਸਿੰਘ ਸਾਗੂ ਅਤੇ ਹਰਜਿੰਦਰ ਸਿੰਘ ਢੀਂਡਸਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਕੁੰਦਨ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ। ਨਵੀਂ ਕਮੇਟੀ ਦੀ ਚੋਣ ਉਪਰੰਤ ਸਮੂਹ ਮੈਂਬਰਾਂ ਨੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਐਸੋਸੀਏਸ਼ਨ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਪ੍ਰਗਟਾਇਆ। ਇਸ ਮੌਕੇ ਹਰਜਿੰਦਰ ਸਿੰਘ ਮੈਨੇਜਰ, ਰਣਧੀਰ ਸਿੰਘ ਬੌੜਹਾਈ, ਸਤਵਿੰਦਰ ਸਿੰਘ ਪੱਪੂ, ਧਰਮ ਸਿੰਘ ਬੌੜਹਾਈ, ਮੋਹਰ ਸਿੰਘ ਬੱਲਰਾਂ, ਗੁਰਜਿੰਦਰ ਸਿੰਘ, ਬੀਰਬਲ ਸਿੰਘ, ਭੀਮ ਸੈਨ, ਜਗਜੀਤ ਸਿੰਘ, ਅਮਰੀਕ ਸਿੰਘ ਰਾਜਸਥਾਨੀ, ਹਰਪਾਲ ਸਿੰਘ, ਰਣਜੀਤ ਸਿੰਘ ਬੱਬੀ, ਕਰਮਜੀਤ ਸਿੰਘ, ਵਰਿੰਦਰ ਸਿੰਘ ਉਪਲੀ, ਰਜਿੰਦਰ ਕੁਮਾਰ, ਯਸ਼ਪਾਲ ਗੁਪਤਾ ਬਰਨਾਲਾ, ਕਮਲਜੀਤ ਸਿੰਘ, ਸਵਰਨਜੀਤ ਸਿੰਘ ਮੱਲੀ ਬਰਨਾਲਾ, ਕ੍ਰਿਸ਼ਨ ਕੁਮਾਰ ਗਾਂਧੀ, ਮਹਿੰਦਰਪਾਲ ਲੀਲਾ, ਭੁਪਿੰਦਰ ਸਿੰਘ, ਗੁਰਮੇਲ ਸਿੰਘ ਸੋਹੀਆਂ, ਭਰਪੂਰ ਸਿੰਘ, ਗੁਰਮੇਲ ਸਿੰਘ ਖੇੜੀ, ਭਗਵਾਨ ਸਿੰਘ ਸੰਘੇੜਾ, ਜੀਤ ਸਿੰਘ, ਉਪਿੰਦਰ ਸਿੰਘ, ਬਲਵਿੰਦਰ ਸਿੰਘ ਮੰਨਵੀ, ਸਰੂਪ ਸਿੰਘ ਪਾਇਲ, ਬਲਵੀਰ ਸਿੰਘ, ਰਘਵੀਰ ਸਿੰਘ ਠੂਲੀਵਾਲ, ਸ਼ੇਰ ਸਿੰਘ ਤੁੰਗਾਂ, ਜਰਨੈਲ ਸਿੰਘ ਟੱਲੇਵਾਲ, ਮਹਿੰਦਰ ਸਿੰਘ ਮੂਣਕ, ਲੱਕੀ ਸਕਾਈਟੈਕ ਵਿੱਕੀ ਅਤੇ ਸਤਨਾਮ ਸਿੰਘ ਦਮਦਮੀ ਸਮੇਤ ਵੱਡੀ ਗਿਣਤੀ ਵਿੱਚ ਸੇਵਾਮੁਕਤ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਚਾਰ ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲੇ ਦਾ ਆਗਾਜ਼ ਅੱਜ, ਤਿਆਰੀਆਂ ਮੁਕੰਮਲ ਅਗਲੀ ਖ਼ਬਰ ਬੇਰੁਜ਼ਗਾਰ ਸਾਂਝੇ ਮੋਰਚੇ ਦਾ ਵਫਦ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਪੁੱਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।