13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵਿੱਤ ਮੰਤਰੀ ਚੀਮਾ ਵਲੋਂ ਸਰਕਾਰੀ ਸਕੂਲ ਮਹਿਲਾਂ ਦਾ ਅਚਨਚੇਤ ਨਿਰੀਖਣ

ਸੁਨਾਮ ਊਧਮ ਸਿੰਘ ਵਾਲਾ, 12 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਵੇਰੇ ਸਕੂਲ ਲੱਗਣ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਅਚਨਚੇਤ ਪਹੁੰਚ ਕੇ ਸਕੂਲ ਦਾ ਨਿਰੀਖਣ ਕੀਤਾ। ਉਨ੍ਹਾਂ ਵੱਖ-ਵੱਖ ਜਮਾਤਾਂ ਵਿੱਚ ਜਾ ਕੇ ਵਿਦਿਆਰਥੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ।

ਅਜੀਤ ਡੈਸਕ 13-10-2026
ਸੁਨਾਮ ਊਧਮ ਸਿੰਘ ਵਾਲਾ, 12 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਵੇਰੇ ਸਕੂਲ ਲੱਗਣ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਅਚਨਚੇਤ ਪਹੁੰਚ ਕੇ ਸਕੂਲ ਦਾ ਨਿਰੀਖਣ ਕੀਤਾ। ਉਨ੍ਹਾਂ ਵੱਖ-ਵੱਖ ਜਮਾਤਾਂ ਵਿੱਚ ਜਾ ਕੇ ਵਿਦਿਆਰਥੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ’ਚ ਮਿਆਰੀ ਸਿੱਖਿਆ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਦੇ ਖੇਤਰ ’ਚ ਕੀਤੇ ਜਾ ਰਹੇ ਕੰਮਾਂ ਦੇ ਨਤੀਜੇ ਹੁਣ ਸਕੂਲਾਂ ਵਿੱਚ ਸਪੱਸ਼ਟ ਤੌਰ ’ਤੇ ਨਜ਼ਰ ਆਉਣ ਲੱਗੇ ਹਨ ਅਤੇ ਸਕੂਲਾਂ ਦਾ ਸੁਧਰ ਰਿਹਾ ਵਾਤਾਵਰਨ ਸਿੱਖਿਆ ਕ੍ਰਾਂਤੀ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਅਹਿਮ ਕਦਮ ਹੈ। ਵਿੱਤ ਮੰਤਰੀ ਨੇ ਸਕੂਲ ’ਚ ਬਣ ਰਹੀਆਂ ਤਿੰਨ ਵਿਗਿਆਨ ਲੈਬੋਰਟਰੀਆਂ ਦੇ ਨਿਰਮਾਣ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਹ ਲੈਬੋਰਟਰੀਆਂ ਜਲਦੀ ਤਿਆਰ ਕਰਕੇ ਸਕੂਲ ਦੇ ਹਵਾਲੇ ਕੀਤੀਆਂ ਜਾਣਗੀਆਂ ਅਤੇ ਇਨ੍ਹਾਂ ਦਾ ਉਦਘਾਟਨ ਕੀਤਾ ਜਾਵੇਗਾ। ਸਕੂਲ ਦੇ ਸਟਾਫ ਨਾਲ ਗੱਲਬਾਤ ਦੌਰਾਨ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਗਰਾਂਟਾਂ ਅਤੇ ਉਨ੍ਹਾਂ ਦੀ ਵਰਤੋਂ ਬਾਰੇ ਵਿਚਾਰ-ਚਰਚਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਦੇ ਅਚਨਚੇਤ ਨਿਰੀਖਣ ਦੌਰਾਨ ਸਕੂਲ ਵਿੱਚ ਹੋਏ ਸੁਧਾਰ ਦੇਖ ਕੇ ਉਨ੍ਹਾਂ ਨੂੰ ਤਸੱਲੀ ਹੋਈ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਇੰਚਾਰਜ ਪਰਮਿੰਦਰ ਕੁਮਾਰ ਲੌਂਗੋਵਾਲ, ਮੈਡਮ ਨਵਰਾਜ ਕੌਰ ਅਤੇ ਸਮੂਹ ਸਟਾਫ ਨੇ ਵਿੱਤ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਵਿੱਤ ਮੰਤਰੀ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ ਅਤੇ ਪਿੰਡ ਦੇ ਸਰਪੰਚ ਰਵਿੰਦਰ ਸਿੰਘ ਮਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਸਾਦੀਹਰੀ ਦੀ ਨਜ਼ੂਲ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਵਿੱਤ ਮੰਤਰੀ ਦੇ ਦਫਤਰ ਅੱਗੇ ਧਰਨਾ ਅਗਲੀ ਖ਼ਬਰ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਅਤੇ ਬੀ.ਐਮ.ਸੀ. ਹਸਪਤਾਲ ਨੇ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ ਕੈਂਪ ’ਚ 1000 ਤੋਂ ਵੱਧ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।