13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮਸਤੂਆਣਾ ਸਾਹਿਬ ‘ਚ ਪੰਜਾਬੀ ਯੂਨੀਵਰਸਿਟੀ ਦੇ ਚਾਰ-ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲੇ ਦਾ ਸ਼ਾਨਦਾਰ ਆਗਾਜ਼ ਸੰਤ ਬਾਬਾ ਅਤਰ ਸਿੰਘ ਜੀ ਦੀ 100ਵੀਂ ਬਰਸੀ ਨੂੰ ਸਮਰਪਿਤ ਹੈ ਯੁਵਕ ਮੇਲਾ

ਮਸਤੂਆਣਾ ਸਾਹਿਬ, 12 ਅਕਤੂਬਰ (ਦਮਦਮੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗਰੂਰ ਜ਼ੋਨ ਦਾ ਚਾਰ-ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲਾ-2026 ਅੱਜ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਸ਼ੁਰੂ ਹੋ ਗਿਆ। ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ਕਰਵਾਏ ਜਾ ਰਹੇ ਇਹ ਖੇਤਰੀ ਯੁਵਕ ਅਤੇ ਲੋਕ ਮੇਲਾ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਕਾਲਜ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਅਤੇ ਸਮੁੱਚੀ ਮੈਨੇਜਮੈਂਟ ਦੇ ਸੁਚੱਜੇ ਪ੍ਰਬੰਧਾਂ ਹੇਠ ਪਹਿਲੇ ਦਿਨ ਉਦਘਾਟਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ.

ਅਜੀਤ ਡੈਸਕ 13-10-2026
ਮਸਤੂਆਣਾ ਸਾਹਿਬ, 12 ਅਕਤੂਬਰ (ਦਮਦਮੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗਰੂਰ ਜ਼ੋਨ ਦਾ ਚਾਰ-ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲਾ-2026 ਅੱਜ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਸ਼ੁਰੂ ਹੋ ਗਿਆ। ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ਕਰਵਾਏ ਜਾ ਰਹੇ ਇਹ ਖੇਤਰੀ ਯੁਵਕ ਅਤੇ ਲੋਕ ਮੇਲਾ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਕਾਲਜ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਅਤੇ ਸਮੁੱਚੀ ਮੈਨੇਜਮੈਂਟ ਦੇ ਸੁਚੱਜੇ ਪ੍ਰਬੰਧਾਂ ਹੇਠ ਪਹਿਲੇ ਦਿਨ ਉਦਘਾਟਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ ਨੇ ਸ਼ਮਾ ਰੌਸ਼ਨ ਕਰਕੇ ਕੀਤਾ। ਸਮਾਗਮ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ, ਅਦਾਕਾਰ ਕਰਮਜੀਤ ਅਨਮੋਲ, ਅਮਨਵੀਰ ਸਿੰਘ ਚੈਰੀ ਅਤੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਪੰਮੀ ਬਾਈ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਉਦਘਾਟਨੀ ਭਾਸ਼ਣ ਦੌਰਾਨ ਡਾ. ਭੀਮਇੰਦਰ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਕਾਲਜ ਨੇ ਲਗਾਤਾਰ ਤੀਜੀ ਵਾਰ ਖੇਤਰੀ ਯੁਵਕ ਮੇਲੇ ਦੀ ਮੇਜ਼ਬਾਨੀ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਕਾਲਜ ਸਿਰਫ਼ ਪੜ੍ਹਾਈ ਤੱਕ ਸੀਮਤ ਨਹੀਂ ਹੁੰਦੇ, ਸਗੋਂ ਇਹ ਵਿਦਿਆਰਥੀਆਂ ਨੂੰ ਆਪਣਾ ਅੰਦਰੂਨੀ ਹੁਨਰ ਪਛਾਣਨ ਦਾ ਸੁਚੱਜਾ ਮੰਚ ਪ੍ਰਦਾਨ ਕਰਦੇ ਹਨ। ਪੰਜਾਬੀ ਲੋਕ ਗਾਇਕ ਪੰਮੀ ਬਾਈ ਨੇ ਕਿਹਾ ਕਿ ਜਦੋਂ ਉਹ ਸੁਨਾਮ ਕਾਲਜ ‘ਚ ਪੜ੍ਹਦੇ ਸਨ ਤਾਂ ਜ਼ੋਨ ‘ਚ ਭੰਗੜੇ ਦੀਆਂ 10-12 ਟੀਮਾਂ ਹੁੰਦੀਆਂ ਸਨ, ਪਰ ਅੱਜ ਮੇਲੇ ‘ਚ ਸਿਰਫ਼ ਇੱਕ ਹੀ ਭੰਗੜਾ ਟੀਮ ਦਾ ਭਾਗ ਲੈਣਾ ਚਿੰਤਾ ਦਾ ਵਿਸ਼ਾ ਹੈ। ਡਿਗਰੀ ਕਾਲਜ ਦੇ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਨੇ ਆਏ ਹੋਏ ਮਹਿਮਾਨਾਂ, ਵੱਖ ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਦਾ ਜਿੱਥੇ ਧੰਨਵਾਦ ਕੀਤਾ ਉੱਥੇ ਉਨ੍ਹਾਂ ਭਰਵਾਂ ਸਵਾਗਤ ਵੀ ਕੀਤਾ। ਮੇਲੇ ਦੇ ਪਹਿਲੇ ਦਿਨ ਗਰੁੱਪ ਸ਼ਬਦ, ਭੰਗੜਾ, ਮਾਈਮ, ਸਕਿੱਟ, ਸਮੂਹ ਗਾਇਨ/ਭਜਨ, ਕਲਾਸੀਕਲ ਵੋਕਲ, ਸੁਗਮ ਸੰਗੀਤ (ਗੀਤ ਤੇ ਗ਼ਜ਼ਲ), ਸਮੂਹ ਗਾਇਨ (ਭਾਰਤੀ), ਕਲਚਰਲ ਤੇ ਪੰਜਾਬੀ ਲੋਕ-ਧਾਰਾ ਕੁਇਜ਼ ਅਤੇ ਵੱਖ-ਵੱਖ ਲੋਕ ਕਲਾਵਾਂ ਦੇ ਫਸਵੇਂ ਮੁਕਾਬਲੇ ਕਰਵਾਏ ਗਏ। ਇਸ ਯੁਵਕ ਮੇਲੇ ਦੌਰਾਨ ਸ੍ਰ. ਸਤਨਾਮ ਸਿੰਘ ਪੰਜਾਬੀ ਵਲੋਂ ਕੀਤੇ ਗਏ ਬਾਖ਼ੂਬੀ ਮੰਚ ਸੰਚਾਲਨ ਕੀਤਾ ਗਿਆ। ਇਸ ਮੌਕੇ ਕੌਂਸਲ ਦੇ ਸੀਨੀਅਰ ਮੈਂਬਰ ਮਨਜੀਤ ਸਿੰਘ ਬਾਲੀਆਂ, ਗੁਰਜੰਟ ਸਿੰਘ ਦੁੱਗਾਂ, ਸਿਆਸਤ ਸਿੰਘ ਦੁੱਗਾਂ, ਡਾਇਰੈਕਟਰ ਮੇਜਰ ਸਿੰਘ ਚੱਠਾ, ਯੂਥ ਕੋ-ਆਰਡੀਨੇਟਰ ਡਾ. ਹਰਜਿੰਦਰ ਸਿੰਘ, ਡਾ. ਗੁਰਵੀਰ ਸਿੰਘ ਸੋਹੀ, ਡਾ. ਜਤਿੰਦਰ ਦੇਵ, ਡਾ. ਨਿਰਪਜੀਤ ਸਿੰਘ, ਪ੍ਰਿੰਸੀਪਲ ਡਾ. ਗੀਤਾ ਠਾਕੁਰ, ਪ੍ਰਿੰਸੀਪਲ ਡਾ. ਸੁਖਦੀਪ ਕੌਰ, ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਬਾਜਵਾ, ਪ੍ਰਿੰਸੀਪਲ ਡਾ. ਵਿਜੇ ਪਲਾਹਾ, ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਲੌਂਗੋਵਾਲ, ਮੰਨੂ ਬਡਰੁੱਖਾਂ ਅਤੇ ਮੁੰਨਾ ਠੇਕੇਦਾਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬੇਰੁਜ਼ਗਾਰਾਂ ਦਾ ਅਨੋਖਾ ਦੁਸਹਿਰਾ ਫੂਕਣਗੇ ਸਰਕਾਰ ਦੇ ਪੁਤਲੇ ਅਗਲੀ ਖ਼ਬਰ ਹਾਰਪ ਕੈਮੀਕਲਜ਼ ਫੈਕਟਰੀ ਦੇ ਪ੍ਰਬੰਧਕਾਂ ਨੇ ਪ੍ਰਦੂਸ਼ਣ ਫੈਲਾਉਣ ਦੇ ਦੋਸ਼ਾਂ ਨੂੰ ਨਕਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।