13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਡੀ.ਏ. ਅਤੇ ਬਾਕੀ ਮੰਗਾਂ ਦੀ ਪ੍ਰਾਪਤੀ ਲਈ ਤਿੱਖੇ ਸੰਘਰਸ਼ ਜਾਰੀ ਰਹਿਣਗੇ-ਧਨੋਆ, ਅਰੋੜਾ

ਸੰਗਰੂਰ, 12 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਕਰਮ ਸਿੰਘ ਧਨੋਆ, ਸੀਨੀਅਰ ਮੀਤ ਪ੍ਰਧਾਨ ਅਤੇ ਸੂਬਾਈ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਸੂਬਾਈ ਜਨਰਲ ਸਕੱਤਰ ਕੁਲਵਰਨ ਸਿੰਘ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਸਾਂਝਾ ਮੰਚ ਅਤੇ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਤਾਲਮੇਲ ਕਮੇਟੀ ਵੱਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਗਈ ਮਹਾਂ ਰੈਲੀ ’ਚ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬੇ ਭਰ ਵਿਚੋਂ ਕੋਨੇ ਕੋਨੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਾਫ਼ਲਿਆਂ ਦੇ ਰੂਪ ਵਿੱਚ ਪਹੁੰਚੇ ਪੈਨਸ਼ਨਰਾਂ ਦਾ ਧੰਨਵਾਦ ਕਰਦਿਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਦੇ ਹੈਂਕੜਬਾਜ਼ ਵਤੀਰੇ ਵਿਰੁੱਧ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਲਈ ਕਿਹਾ। ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਜ਼ਿਲ੍ਹੇ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋਂ, ਸੀਨੀਅਰ ਮੀਤ ਪ੍ਰਧਾਨ ਆਰ.

ਅਜੀਤ ਡੈਸਕ 13-10-2026
ਸੰਗਰੂਰ, 12 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਕਰਮ ਸਿੰਘ ਧਨੋਆ, ਸੀਨੀਅਰ ਮੀਤ ਪ੍ਰਧਾਨ ਅਤੇ ਸੂਬਾਈ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਸੂਬਾਈ ਜਨਰਲ ਸਕੱਤਰ ਕੁਲਵਰਨ ਸਿੰਘ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਸਾਂਝਾ ਮੰਚ ਅਤੇ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਤਾਲਮੇਲ ਕਮੇਟੀ ਵੱਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਗਈ ਮਹਾਂ ਰੈਲੀ ’ਚ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬੇ ਭਰ ਵਿਚੋਂ ਕੋਨੇ ਕੋਨੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਾਫ਼ਲਿਆਂ ਦੇ ਰੂਪ ਵਿੱਚ ਪਹੁੰਚੇ ਪੈਨਸ਼ਨਰਾਂ ਦਾ ਧੰਨਵਾਦ ਕਰਦਿਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਦੇ ਹੈਂਕੜਬਾਜ਼ ਵਤੀਰੇ ਵਿਰੁੱਧ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਲਈ ਕਿਹਾ। ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਜ਼ਿਲ੍ਹੇ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋਂ, ਸੀਨੀਅਰ ਮੀਤ ਪ੍ਰਧਾਨ ਆਰ.ਐਲ. ਪਾਂਧੀ, ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਨਾਲ ਸਬੰਧਿਤ 9 ਯੂਨਿਟਾਂ ਜਿਨ੍ਹਾਂ ਵਿੱਚ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਜੋ ਕਿ ਰੈਲੀ ਦੇ ਮੁੱਖ ਪ੍ਰਬੰਧਕ ਸਨ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਚੇਅਰਮੈਨ ਜੰਟ ਸਿੰਘ ਭੁੱਲਰ ਸੋਹੀਆਂ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਮੰਗਵਾਲ, ਹਰਵਿੰਦਰ ਸਿੰਘ ਭੱਠਲ, ਸੱਤਪਾਲ ਸਿੰਗਲਾ, ਲਾਭ ਸਿੰਘ, ਗੁਰਦੇਵ ਸਿੰਘ ਲੂੰਬਾ,ਨੰਦ ਲਾਲ ਮਲਹੋਤਰਾ, ਸ਼ੇਰ ਸਿੰਘ ਬਾਲੇਵਾਲ ਹਰਪਾਲ ਸਿੰਘ ਸੰਗਰੂਰੀ ਆਪਣੇ ਸਾਥੀਆਂ ਦੇ ਨਾਲ ਕਾਫ਼ਲੇ ਦੇ ਰੂਪ ’ਚ ਰੈਲੀ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਪਹੁੰਚੇ।
ਪਿਛਲੀ ਖ਼ਬਰ ਆੜ੍ਹਤੀਆਂ ਨਾਲ ਮੁੱਦੇ ਵਿਚਾਰੇ, ਸੁਣੀਆਂ ਮੁਸ਼ਕਿਲਾਂ- ਚੇਅਰਮੈਨ ਇੰਜੀ. ਹੱਥਨ ਮੰਡੀਆਂ ਵਿੱਚ ਕੰਡਿਆਂ ਦੇ ਤੋਲ ਦੀ ਜਾਂਚ ਕ... ਅਗਲੀ ਖ਼ਬਰ ਧਾਰਮਿਕ ਪੁਸਤਕ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।