13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮਾਲਵਾ ਲਿਖਾਰੀ ਸਭਾ ਵਲੋਂ ਸਾਲਾਨਾ ਪੁਰਸਕਾਰਾਂ ਦਾ ਐਲਾਨ

ਸੰਗਰੂਰ, 12 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਲਿਖਾਰੀ ਸਭਾ ਸੰਗਰੂਰ ਦੀ ਕਾਰਜਕਾਰਨੀ ਦੀ ਇਕੱਤਰਤਾ ਲੇਖਕ ਭਵਨ ਸੰਗਰੂਰ ਵਿਖੇ ਹੋਈ, ਜਿਸ ਵਿੱਚ 1 ਨਵੰਬਰ 2026 ਨੂੰ ਹੋਣ ਵਾਲੇ ਸਭਾ ਦੇ ਬਾਰ੍ਹਵੇਂ ਸਾਲਾਨਾ ਸਮਾਗਮ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਕਰਮ ਸਿੰਘ ਜ਼ਖ਼ਮੀ ਦੀ ਪ੍ਰਧਾਨਗੀ ਵਿੱਚ ਹੋਈ ਇਸ ਇਕੱਤਰਤਾ ਵਿੱਚ ਸਰਬਸੰਮਤੀ ਨਾਲ ਸਭਾ ਵਲੋਂ ਦਿੱਤਾ ਜਾਣ ਵਾਲਾ ਡਾ.

ਅਜੀਤ ਡੈਸਕ 13-10-2026
ਸੰਗਰੂਰ, 12 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਲਿਖਾਰੀ ਸਭਾ ਸੰਗਰੂਰ ਦੀ ਕਾਰਜਕਾਰਨੀ ਦੀ ਇਕੱਤਰਤਾ ਲੇਖਕ ਭਵਨ ਸੰਗਰੂਰ ਵਿਖੇ ਹੋਈ, ਜਿਸ ਵਿੱਚ 1 ਨਵੰਬਰ 2026 ਨੂੰ ਹੋਣ ਵਾਲੇ ਸਭਾ ਦੇ ਬਾਰ੍ਹਵੇਂ ਸਾਲਾਨਾ ਸਮਾਗਮ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਕਰਮ ਸਿੰਘ ਜ਼ਖ਼ਮੀ ਦੀ ਪ੍ਰਧਾਨਗੀ ਵਿੱਚ ਹੋਈ ਇਸ ਇਕੱਤਰਤਾ ਵਿੱਚ ਸਰਬਸੰਮਤੀ ਨਾਲ ਸਭਾ ਵਲੋਂ ਦਿੱਤਾ ਜਾਣ ਵਾਲਾ ਡਾ. ਪ੍ਰੀਤਮ ਸੈਣੀ ਵਾਰਤਕ ਪੁਰਸਕਾਰ ਸੁਖਦੇਵ ਸਿੰਘ ਔਲਖ ਨੂੰ, ਲੋਕ ਕਵੀ ਸੰਤ ਰਾਮ ਉਦਾਸੀ ਕਵਿਤਾ ਪੁਰਸਕਾਰ ਹਾਕਮ ਰੂੜੇਕੇ ਨੂੰ ਅਤੇ ਗੁਰਮੇਲ ਮਡਾਹੜ ਗਲਪ ਪੁਰਸਕਾਰ ਮਨਦੀਪ ਰਿੰਪੀ ਨੂੰ ਦੇਣ ਦਾ ਫ਼ੈਸਲਾ ਕੀਤਾ ਗਿਆ। ਸਭਾ ਦੇ ਪ੍ਰੈੱਸ ਸਕੱਤਰ ਪਵਨ ਕੁਮਾਰ ਹੋਸ਼ੀ ਨੇ ਦੱਸਿਆ ਕਿਹਾ ਕਿ ਇਸ ਮੌਕੇ ਭਾਰਤੀ ਪਾਇਲਟ ਸਮਿਤ ਮੱਛਾਰ ਦੀ ਬਹਾਦਰੀ ਦੀ ਪ੍ਰਸੰਸਾ ਕੀਤੀ ਗਈ ਅਤੇ ਪਾਸ਼ ਹੰਸ ਯਾਦਗਾਰ ਨਾਲ ਛੇੜਛਾੜ ਅਤੇ ਲੇਖਕ ਹਰਮੇਸ਼ ਮਾਲੜੀ ਨੂੰ ਜਾਤੀ ਸੂਚਕ ਗਾਲੀ ਗਲੋਚ ਦੀ ਨਿਖੇਧੀ ਕੀਤੀ ਗਈ। ਇਸ ਇਕੱਤਰਤਾ ਵਿੱਚ ਡਾ. ਮੀਤ ਖਟੜਾ, ਸੁਖਵਿੰਦਰ ਸਿੰਘ ਲੋਟੇ, ਰਜਿੰਦਰ ਸਿੰਘ ਰਾਜਨ, ਬਹਾਦਰ ਸਿੰਘ ਧੌਲਾ, ਸੁਰਜੀਤ ਸਿੰਘ ਮੌਜੀ, ਲਾਭ ਸਿੰਘ ਝੱਮਟ, ਸਰਬਜੀਤ ਸੰਗਰੂਰਵੀ, ਜਗਜੀਤ ਸਿੰਘ ਲੱਡਾ, ਬਲਜਿੰਦਰ ਬੱਲੀ ਈਲਵਾਲ, ਖੁਸ਼ਪ੍ਰੀਤ ਕੌਰ, ਸ਼ਿਵ ਕੁਮਾਰ ਅੰਬਾਲਵੀ, ਅਮਨ ਜੱਖਲਾਂ ਅਤੇ ਭੁਪਿੰਦਰ ਨਾਗਪਾਲ ਨੇ ਹਿੱਸਾ ਲਿਆ।
ਪਿਛਲੀ ਖ਼ਬਰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕ ਹੋਏ ਖੱਜਲ-ਖੁਆਰ ਅਗਲੀ ਖ਼ਬਰ ਆੜ੍ਹਤੀਆਂ ਨਾਲ ਮੁੱਦੇ ਵਿਚਾਰੇ, ਸੁਣੀਆਂ ਮੁਸ਼ਕਿਲਾਂ- ਚੇਅਰਮੈਨ ਇੰਜੀ. ਹੱਥਨ ਮੰਡੀਆਂ ਵਿੱਚ ਕੰਡਿਆਂ ਦੇ ਤੋਲ ਦੀ ਜਾਂਚ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।