14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਲੇਰਕੋਟਲਾ ’ਚ ਆਰ.ਟੀ.ਓ. ਦੀ ਸਖ਼ਤੀ: ਦੋ ਜੁਗਾੜੂ ਰੇਹੜੀਆਂ ਜ਼ਬਤ, ਓਵਰਲੋਡਿੰਗ ਕਰਨ ਵਾਲਿਆਂ ਦੇ ਚਲਾਨ

ਮਲੇਰਕੋਟਲਾ, 13 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਸੜਕੀ ਹਾਦਸਿਆਂ ’ਤੇ ਕਾਬੂ ਪਾਉਣ ਅਤੇ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਫ਼ਸਰ (ਆਰ. ਟੀ.

ਅਜੀਤ ਡੈਸਕ 14-10-2026
ਮਲੇਰਕੋਟਲਾ, 13 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਸੜਕੀ ਹਾਦਸਿਆਂ ’ਤੇ ਕਾਬੂ ਪਾਉਣ ਅਤੇ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਕਰਨਬੀਰ ਸਿੰਘ ਛੀਨਾ ਵਲੋਂ ਵਾਹਨਾਂ ਦੀ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਦੋ ਜੁਗਾੜੂ ਰੇਹੜੀਆਂ ਜ਼ਬਤ ਕੀਤੀਆਂ ਗਈਆਂ, ਜਦਕਿ ਓਵਰਲੋਡਿੰਗ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ। ਚੈਕਿੰਗ ਦੌਰਾਨ ਆਰ.ਟੀ.ਓ. ਕਰਨਬੀਰ ਸਿੰਘ ਛੀਨਾ ਨੇ ਸਕੂਲੀ ਬੱਸਾਂ ਦੀ ਵੀ ਜਾਂਚ ਕੀਤੀ ਅਤੇ ਸਕੂਲ ਪ੍ਰਬੰਧਕਾਂ ਤੇ ਵਾਹਨ ਚਾਲਕਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਸਕੂਲੀ ਵਾਹਨਾਂ ਦੀ ਫਿਟਨੈੱਸ, ਲੋੜੀਂਦੇ ਦਸਤਾਵੇਜ਼, ਸੁਰੱਖਿਆ ਉਪਕਰਨ ਅਤੇ ਨਿਰਧਾਰਤ ਸਮਰੱਥਾ ਅਨੁਸਾਰ ਬੱਚਿਆਂ ਦੀ ਆਵਾਜਾਈ ਯਕੀਨੀ ਬਣਾਉਣਾ ਲਾਜ਼ਮੀ ਹੈ। ਬੱਚਿਆਂ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪਿਛਲੀ ਖ਼ਬਰ ਅਮਰਗੜ੍ਹ ਬੱਸ ਸਟੈਂਡ ਅੱਗੇ ਬੱਸ ਤੇ ਸਕੂਟਰੀ ਦੀ ਟੱਕਰ, ਸਕੂਟਰੀ ਚਾਲਕ ਜ਼ਖ਼ਮੀ ਅਗਲੀ ਖ਼ਬਰ ਪਰਵਿੰਦਰ ਝੋਟੇ ਦੇ ਕਤਲ ਦੇ ਰੋਸ ਵਜੋਂ ਕਾਤਰੋਂ ਚੌਂਕ ਸ਼ੇਰਪੁਰ ਵਿਖੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।