15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕਿਰਤੀ ਕਿਸਾਨ ਯੂਨੀਅਨ ਸਮੇਤ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸੰਗਰੂਰ, 14 ਅਕਤੂਬਰ (ਦਮਨਜੀਤ ਸਿੰਘ)-ਤੇਜਾ ਸਿੰਘ ਸੁਤੰਤਰ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਵਿਚਾਰ ਕੀਤਾ ਗਿਆ । ਆਗੂਆਂ ਨੇ ਕਿਹਾ ਕਿ ਮਾਨਸਾ ਵਿਖੇ ਨਸ਼ਿਆਂ ਖਿਲਾਫ ਸੰਘਰਸ਼ ਕਰ ਰਹੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ, ਉਸ ਦਾ ਇਨਸਾਫ ਲੈਣ ਲਈ ਅਤੇ ਨਸ਼ਿਆਂ ਦੇ ਖਿਲਾਫ ਐਕਸ਼ਨ ਕਮੇਟੀ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਅਤੇ ਇਸ ਸੱਦੇ ਨੂੰ ਸਫਲ ਬਣਾਉਣ ਲਈ ਅੱਜ ਦੀ ਮੀਟਿੰਗ ’ਚ ਚਰਚਾ ਕਰਦਿਆਂ ਫੈਸਲਾ ਕੀਤਾ ਗਿਆ ਕਿ ਸਵੇਰ ਸਮੇਂ ਡੀ.

ਮਨਦੀਪ ਸਿੰਘ ਖੀਪਲ 15-10-2026
ਸੰਗਰੂਰ, 14 ਅਕਤੂਬਰ (ਦਮਨਜੀਤ ਸਿੰਘ)-ਤੇਜਾ ਸਿੰਘ ਸੁਤੰਤਰ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਵਿਚਾਰ ਕੀਤਾ ਗਿਆ । ਆਗੂਆਂ ਨੇ ਕਿਹਾ ਕਿ ਮਾਨਸਾ ਵਿਖੇ ਨਸ਼ਿਆਂ ਖਿਲਾਫ ਸੰਘਰਸ਼ ਕਰ ਰਹੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ, ਉਸ ਦਾ ਇਨਸਾਫ ਲੈਣ ਲਈ ਅਤੇ ਨਸ਼ਿਆਂ ਦੇ ਖਿਲਾਫ ਐਕਸ਼ਨ ਕਮੇਟੀ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਅਤੇ ਇਸ ਸੱਦੇ ਨੂੰ ਸਫਲ ਬਣਾਉਣ ਲਈ ਅੱਜ ਦੀ ਮੀਟਿੰਗ ’ਚ ਚਰਚਾ ਕਰਦਿਆਂ ਫੈਸਲਾ ਕੀਤਾ ਗਿਆ ਕਿ ਸਵੇਰ ਸਮੇਂ ਡੀ.ਸੀ. ਦਫਤਰ ਸੰਗਰੂਰ ਅੱਗੇ ਇਕੱਠੇ ਹੋ ਕੇ ਸ਼ਹਿਰ ’ਚੋਂ ਦੀ ਰੋਸ ਮਾਰਚ ਕਰਦੇ ਹੋਏ ਬਰਨਾਲਾ ਕੈਂਚੀਆਂ ’ਚ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਜਾਣਕਾਰੀ ਦਿੰਦਿਆਂ ਪੰਜਾਬ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ, ਬੀ.ਕੇ.ਯੂ. ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਖਜਾਨਚੀ ਸਤਨਾਮ ਸਿੰਘ ਕਿਲਾ ਭਰੀਆਂ, ਡੈਮੋਕਰੇਟ ਟੀਚਰਜ਼ ਫਰੰਟ ਦੇ ਜਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਅਤੇ ਬੀ.ਕੇ.ਯੂ. ਡਕੌਂਦਾ ਧਨੇਰ ਦੇ ਜਿਲਾ ਸਕੱਤਰ ਜਗਤਾਰ ਸਿੰਘ ਦੁੱਗਾਂ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਨਸ਼ਾ ਤਸਕਰ ਪੁਲਿਸ ਅਫਸਰਾਂ ਅਤੇ ਸਿਆਸੀ ਲੋਕਾਂ ਦੀ ਮਿਲੀ ਭੁਗਤ ਨਾਲ ਨਸ਼ਾ ਵੇਚ ਰਹੇ ਹਨ ।ਪੰਜਾਬ ਸਰਕਾਰ ਕਥਿਤ ਤੌਰ ‘ਤੇ ਨਸ਼ੇ ਨੂੰ ਰੋਕਣ ਵਿੱਚ ਫੇਲ ਸਾਬਤ ਹੋਈ ਹੈ। ਪੰਜਾਬ ਦੇ ਗ੍ਰਹਿ ਮੰਤਰੀ ਭਗਵੰਤ ਮਾਨ ਨੂੰ ਫੌਰੀ ਇਸਤੀਫਾ ਦੇਣਾ ਚਾਹੀਦਾ ਹੈ। ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸਤਵਿੰਦਰ ਸਿੰਘ ਬਹਾਦਰਪੁਰ, ਮਲਕੀਤ ਸਿੰਘ, ਰਣਜੀਤ ਸਿੰਘ ਚੱਖੇ ਸੇਖਵਾਂ, ਬੇਅੰਤ ਸਿੰਘ, ਲਖਵਿੰਦਰ ਸਿੰਘ ਸਮੇਤ ਆਗੂ ਮੌਜੂਦ ਸਨ।
ਪਿਛਲੀ ਖ਼ਬਰ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਪ੍ਰੋਪਰਟੀ ਕਾਰਡ ਵੰਡਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ। ਤਸਵ-ਧੀਰਜ ਪਸ਼ੌਰੀਆ ਅਗਲੀ ਖ਼ਬਰ ਝੋਟਾ ਦਾ ਕਤਲ ਪੰਜਾਬ ਦੇ ਧੁੰਦਲੇ ਭਵਿੱਖ ਦੀ ਹਾਮੀ ਭਰਦੈ-ਦੀਦਾਰਗੜ੍ਹ, ਛੰਨਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।