ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੀ ਖੁਸ਼ੀ ’ਚ ਵੰਡੇ ਲੱਡੂ
ਛਾਜਲੀ, 16 ਅਕਤੂਬਰ (ਅਜਾਇਬ ਸਿੰਘ ਨੀਲੋਵਾਲ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਦੀ ਖੁਸ਼ੀ ਵਿੱਚ ਪਿੰਡ ਛਾਜਲੀ ਵਿਖੇ ਕਾਂਗਰਸੀ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ।
ਛਾਜਲੀ, 16 ਅਕਤੂਬਰ (ਅਜਾਇਬ ਸਿੰਘ ਨੀਲੋਵਾਲ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਦੀ ਖੁਸ਼ੀ ਵਿੱਚ ਪਿੰਡ ਛਾਜਲੀ ਵਿਖੇ ਕਾਂਗਰਸੀ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨੰਬਰਦਾਰ ਰਣ ਸਿੰਘ ਮਹਿਲਾਂ ਨੇ ਕਿਹਾ ਕਿ ਪਰਗਟ ਸਿੰਘ ਇੱਕ ਸਾਫ਼-ਸੁਥਰੀ, ਇਮਾਨਦਾਰ ਅਤੇ ਜੁਝਾਰੂ ਸ਼ਖ਼ਸੀਅਤ ਦੇ ਮਾਲਕ ਹਨ। ਉਨ੍ਹਾਂ ਨੂੰ ਪਾਰਟੀ ਦੀ ਸੂਬਾਈ ਕਮਾਨ ਸੌਂਪਣਾ ਕਾਂਗਰਸ ਲਈ ਸ਼ੁਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਪੰਜਾਬ ਵਿੱਚ ਹੋਰ ਮਜ਼ਬੂਤ ਹੋਵੇਗੀ ਅਤੇ ਵਰਕਰਾਂ ਦੇ ਨਾਲ-ਨਾਲ ਨੌਜਵਾਨਾਂ ਨੂੰ ਵੀ ਨਵਾਂ ਉਤਸ਼ਾਹ ਮਿਲੇਗਾ। ਇਸ ਦੌਰਾਨ ਜਦੋਂ ਨੰਬਰਦਾਰ ਰਣ ਸਿੰਘ ਮਹਿਲਾਂ ਨੂੰ ਦਿੜ੍ਹਬਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਨੰਬਰਦਾਰ ਅਜੈਬ ਸਿੰਘ ਉਗਰਾਹਾਂ, ਨੰਬਰਦਾਰ ਜੱਗਾ ਸਿੰਘ ਜਖੇਪਲ ਅਤੇ ਸਾਬਕਾ ਸਰਪੰਚ ਬੰਤਾ ਸਿੰਘ ਛਾਜਲੀ ਆਦਿ ਹਾਜ਼ਰ ਸਨ।