ਪੰਜਾਬ ਸਰਕਾਰ ਵਲੋਂ ਪੇਂਡੂ ਚੌਂਕੀਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਕੀਤਾ ਜਾ ਰਿਹਾ ਅਣਗੌਲਿਆ-ਮਾਝੀ
ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਆਜ਼ਾਦ ਪੇਂਡੂ ਚੌਕੀਦਾਰ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜਰੀਏ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਿਗੁਰ ਸਿੰਘ ਮਾਝੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਂਡੂ ਚੌਂਕੀਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਵੀ ਜਾਣ ਬੁੱਝ ਕੇ ਅਣਗੌਲਿਆਂਕੀਤਾ ਜਾ ਰਿਹਾ ਹੈ । ਸੂਬਾ ਪ੍ਰਧਾਨ ਸਤਿਗੁਰ ਸਿੰਘ ਮਾਝੀ ਨੇ ਕਿਹਾ ਕਿ ਪੇਂਡੂ ਚੌਕੀਦਾਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਜਥੇਬੰਦੀ ਵਲੋਂ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਲੜਾਈ ਲੜੀ ਜਾ ਰਹੀ ਹੈ ਅਤੇ ਅਦਾਲਤ ਵਲੋਂ ਅੱਜ ਦੀ ਮਹਿੰਗਾਈ ਨੂੰ ਧਿਆਨ ’ਚ ਰੱਖਦਿਆਂ ਮੀਨੀਮਮ ਵੇਜ ਨਾਲ ਜੋੜਨ ਸਬੰਧੀ ਪੰਜਾਬ ਸਰਕਾਰ ਨੂੰ ਆਦੇਸ਼ ਦਿੰਦਿਆ ਕਿਹਾ ਗਿਆ ਹੈ ਕਿ 1500 ਰੁਪਏ ਪ੍ਰਤੀ ਮਹੀਨਾ ਤਨਖਾਹ ’ਚ ਪੇਂਡੂ ਚੌਕੀਦਾਰ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਿਵੇਂ ਕਰ ਸਕਦੇ ਹਨ ਪ੍ਰੰਤੂ ਪੰਜਾਬ ਸਰਕਾਰ ਇਨ੍ਹਾਂ ਗਰੀਬ ਪੇਂਡੂ ਚੌਕੀਦਾਰਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਟਾਲਾ ਵੱਟ ਰਹੀ ਹੈ।
ਬ
ਬਟੂਹਾ ਖੁਰਦ ਲੌਂਗੋਵਾਲ ਵਿਖੇ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਖੇਤੀਬਾੜੀ ਮਾਹਿਰ ਅਤੇ ਕਿਸਾਨ। ਤਸਵੀਰ - ਵਿਨੋਦ
ਦਿੱਲੀ ਪਬਲਿਕ ਸਕੂਲ ਦੇ ਬੱਚੇ ਨਵਰਾਤਰਿਆਂ ਦਾ ਤਿਉਹਾਰ ਮਨਾਉਂਦੇ ਹੋਏ। ਤਸਵੀਰ-ਅਸ਼ੋਕ ਕੁਮਾਰ
17-10-2026
ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਆਜ਼ਾਦ ਪੇਂਡੂ ਚੌਕੀਦਾਰ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜਰੀਏ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਿਗੁਰ ਸਿੰਘ ਮਾਝੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਂਡੂ ਚੌਂਕੀਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਵੀ ਜਾਣ ਬੁੱਝ ਕੇ ਅਣਗੌਲਿਆਂਕੀਤਾ ਜਾ ਰਿਹਾ ਹੈ । ਸੂਬਾ ਪ੍ਰਧਾਨ ਸਤਿਗੁਰ ਸਿੰਘ ਮਾਝੀ ਨੇ ਕਿਹਾ ਕਿ ਪੇਂਡੂ ਚੌਕੀਦਾਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਜਥੇਬੰਦੀ ਵਲੋਂ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਲੜਾਈ ਲੜੀ ਜਾ ਰਹੀ ਹੈ ਅਤੇ ਅਦਾਲਤ ਵਲੋਂ ਅੱਜ ਦੀ ਮਹਿੰਗਾਈ ਨੂੰ ਧਿਆਨ ’ਚ ਰੱਖਦਿਆਂ ਮੀਨੀਮਮ ਵੇਜ ਨਾਲ ਜੋੜਨ ਸਬੰਧੀ ਪੰਜਾਬ ਸਰਕਾਰ ਨੂੰ ਆਦੇਸ਼ ਦਿੰਦਿਆ ਕਿਹਾ ਗਿਆ ਹੈ ਕਿ 1500 ਰੁਪਏ ਪ੍ਰਤੀ ਮਹੀਨਾ ਤਨਖਾਹ ’ਚ ਪੇਂਡੂ ਚੌਕੀਦਾਰ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਿਵੇਂ ਕਰ ਸਕਦੇ ਹਨ ਪ੍ਰੰਤੂ ਪੰਜਾਬ ਸਰਕਾਰ ਇਨ੍ਹਾਂ ਗਰੀਬ ਪੇਂਡੂ ਚੌਕੀਦਾਰਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਟਾਲਾ ਵੱਟ ਰਹੀ ਹੈ। ਉਨ੍ਹਾਂ ਪੰਜਾਬ ਭਰ ਦੇ ਪੇਂਡੂ ਚੌਕੀਦਾਰਾਂ ਇਕਜੁੱਟ ਹੋ ਕੇ ਸੰਘਰਸ਼ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਹਿੰਦਰ ਸਿੰਘ ਖੋਖਰ, ਗੁਰਦਾਸ ਸਿੰਘ ਚਨਾਰਥਲ,ਰਾਮਪਾਲ ਲਾਲੇਆਣਾ, ਗੁਰਮੇਲ ਸਿੰਘ ਕੋਰੇਆਣਾ, ਜਰਨੈਲ ਸਿੰਘ ਮਾਹੀਨੰਗਲ, ਸਾਧੂ ਸਿੰਘ ਨੱਤ, ਬੋਘਾ ਸਿੰਘ, ਜਸਵੰਤ ਸਿੰਘ ਘੁੰਮਣ ਕਲਾਂ, ਜਸਵੰਤ ਸਿੰਘ ਗਹਿਰੀ, ਜਗਤਾਰ ਸਿੰਘ ਬਲਿਆਕਾ, ਜਗਨਾ ਸਿੰਘ ਰਾਮਪੁਰਾ, ਹਰਨੇਕ ਸਿੰਘ ਮੰਡੀਕਲ੍ਹਾਂ,ਰੁਲਦੂ ਸਿੰਘ ਢੱਡੇ, ਲੀਲਾ ਸਿੰਘ ਅਤੇ ਹਰਬੰਸ ਸਿੰਘ ਬੱਲੋ ਆਦਿ ਮੌਜੂਦ ਸਨ।