17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅਮਿੱਟ ਯਾਦਾਂ ਛੱਡਦਾ ਹੋਇਆ ਪੰਜਾਬੀ ਯੂਨੀਵਰਸਿਟੀ ਦੇ ਸੰਗਰੂਰ ਜ਼ੋਨ ਦਾ ਚਾਰ ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲਾ ਸੰਪੰਨ

ਮਸਤੂਆਣਾ ਸਾਹਿਬ, 16 ਅਕਤੂਬਰ (ਦਮਦਮੀ)-ਪੰਜਾਬੀ ਯੂਨੀਵਰਸਿਟੀ ਦੇ ਸੰਗਰੂਰ ਜ਼ੋਨ ਦਾ ਚਾਰ ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲਾ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਅਮਿੱਟ ਯਾਦਾਂ ਛੱਡਦਾ ਹੋਇਆ ਅੱਜ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਿਆ ਹੈ। ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਪ੍ਰਬੰਧਾਂ ਹੇਠ ਸੰਤ ਬਾਬਾ ਅਤਰ ਸਿੰਘ ਦੀ 100ਵੀ ਬਰਸੀ ਨੂੰ ਸਮਰਪਿਤ ਖੇਤਰੀ ਯੁਵਕ ਤੇ ਲੋਕ ਮੇਲੇ ਚ ਵੱਖ-ਵੱਖ 52 ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।

ਕੰਪਿਊਟਰ ਅਧਿਆਪਕ ਸੰਗਰੂਰ ਵਿੱਚ ਪੰਜਾਬ ਸਰਕਾਰ ਦਾ ਰਾਵਣ ਰੂਪੀ ਬੁੱਤ ਫੂਕਣ ਦੀ ਤਿਆਰੀ ਕਰਦੇ ਹੋਏ। 17-10-2026
ਮਸਤੂਆਣਾ ਸਾਹਿਬ, 16 ਅਕਤੂਬਰ (ਦਮਦਮੀ)-ਪੰਜਾਬੀ ਯੂਨੀਵਰਸਿਟੀ ਦੇ ਸੰਗਰੂਰ ਜ਼ੋਨ ਦਾ ਚਾਰ ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲਾ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਅਮਿੱਟ ਯਾਦਾਂ ਛੱਡਦਾ ਹੋਇਆ ਅੱਜ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਿਆ ਹੈ। ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਪ੍ਰਬੰਧਾਂ ਹੇਠ ਸੰਤ ਬਾਬਾ ਅਤਰ ਸਿੰਘ ਦੀ 100ਵੀ ਬਰਸੀ ਨੂੰ ਸਮਰਪਿਤ ਖੇਤਰੀ ਯੁਵਕ ਤੇ ਲੋਕ ਮੇਲੇ ਚ ਵੱਖ-ਵੱਖ 52 ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਓਵਰਆਲ ਟਰਾਫ਼ੀ ਜਿੱਤ ਕੇ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਚੈਂਪੀਅਨ ਬਣਿਆ। ਸ਼ਹੀਦ ਊਧਮ ਸਿੰਘ ਕਾਲਜ ਸੁਨਾਮ ਨੇ ਦੂਜਾ ਅਤੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਮੇਲੇ ਦੇ ਚੌਥੇ ਤੇ ਆਖ਼ਰੀ ਦਿਨ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ, ਪਾਵਰਕੌਮ ਦੇ ਨਿਗਰਾਨ ਇੰਜ਼ਨੀਅਰ ਸੁਖਵੰਤ ਸਿੰਘ ਧੀਮਾਨ, ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਸੀਨੀਅਰ ਕੌਂਸਲ ਮੈਂਬਰ ਕੈਪਟਨ ਡਾ. ਭੁਪਿੰਦਿਰ ਸਿੰਘ ਪੂਨੀਆ ਅਤੇ ਮਾਰਕੀਟ ਕਮੇਟੀ ਦਿੜਬਾ ਦੇ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਕਨਵੀਨਰ ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਕੌਰ ਵਲੋਂ ਜਿਥੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਉਥੇ ਖੇਤਰੀ ਯੁਵਕ ਮੇਲੇ ਨੂੰ ਸਫ਼ਲ ਬਣਾਉਣ ਲਈ ਸਭਨਾਂ ਦਾ ਧੰਨਵਾਦ ਕੀਤਾ। ਅੱਜ ਆਖ਼ਰੀ ਦਿਨ ਪੰਜਾਬਣ ਮੁਟਿਆਰਾਂ ਦੇ ਗਿੱਧੇ ਦੀ ਪੇਸ਼ਕਾਰੀ ਸਿਖ਼ਰ ਹੋ ਨਿਬੜੀ। ਇਸ ਤੋਂ ਇਲਾਵਾ ਰਵਾਇਤੀ ਪਹਿਰਾਵਾ ਪ੍ਰਦਰਸ਼ਨੀ, ਰਵਾਇਤੀ ਲੋਕ ਗੀਤ, ਸ਼ਾਸਤਰੀ ਨ੍ਰਿਤ, ਸ਼ਾਸਤਰੀ ਸੰਗੀਤ ਵਾਦਨ, ਕਲੀ ਗਾਇਣ, ਵਾਰ ਗਾਇਣ ਅਤੇ ਕਵੀਸ਼ਰੀ ਦੇ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵਲੋਂ ਆਪਣੀ ਕਲਾ ਦੀ ਪੇਸ਼ਕਾਰੀ ਨਾਲ ਮੇਲੇ ਨੂੰ ਖੂਬਸੂਰਤ ਰੰਗ ਵਿਚ ਰੰਗਿਆ। ਚਾਰ ਰੋਜ਼ਾ ਮੇਲੇ ਚ ਅਲੋਪ ਹੋ ਰਹੇ ਰੀਤੀ ਰਿਵਾਜਾਂ, ਸੱਭਿਆਚਾਰ ਅਤੇ ਲੋਕ ਕਲਾਵਾਂ ਦੀ ਪੇਸ਼ਕਾਰੀ ਨੇ ਪੰਜਾਬ ਦੇ ਅਮੀਰ ਵਿਰਸੇ ਦੀ ਤਸਵੀਰ ਨੂੰ ਬਾਖੂਬੀ ਦਰਸਾਇਆ। ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਸੰਤ ਬਾਬਾ ਅਤਰ ਸਿੰਘ ਜੀ ਵਲੋਂ ਵਰੋਸਾਈ ਮਸਤੂਆਣਾ ਸਾਹਿਬ ਦੀ ਪਵਿੱਤਰ ਧਰਤੀ ਤੇ 8 ਕਾਲਜ, 2 ਸਕੂਲ, ਇੱਕ ਸੀਡ ਫਾਰਮ ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦਾ ਸੈਂਟਰ ਚੱਲ ਰਿਹਾ ਹੈ। ਮਸਤੂਆਣਾ ਸਾਹਿਬ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿਚ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਮੱਲਾਂ ਮਾਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜਨਵਰੀ-2027 ਚ ਸੰਤ ਬਾਬਾ ਅਤਰ ਸਿੰਘ ਜੀ ਦੀ 100ਵੀਂ ਬਰਸੀ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ। ਜਿਸ ਦੌਰਾਨ ਵੱਡੇ ਪੱਧਰ ਤੇ ਧਾਰਮਿਕ ਸਮਾਗਮ ਹੋਣਗੇ। ਮੁੱਖ ਮਹਿਮਾਨ ਸ੍ਰੀ ਵਿਜੈਇੰਦਰ ਸਿੰਗਲਾ ਨੇ ਮਸਤੂਆਣਾ ਸਾਹਿਬ ’ਚ ਚੱਲ ਰਹੀ ਵਿਦਿਅਕ ਸੰਸਥਾਵਾਂ ਸਦਕਾ ਨੌਜ਼ਵਾਨ ਆਪਣੀ ਜ਼ਿੰਦਗੀ ਦੇ ਟੀਚੇ ਨੂੰ ਪ੍ਰਾਪਤ ਕਰ ਰਹੇ ਹਨ। ਇਹ ਸਭ ਸੰਤ ਅਤਰ ਸਿੰਘ ਜੀ ਦੀ ਸੋਚ ਦੀ ਬਦੌਲਤ ਹੈ ਅਤੇ ਇਸ ਸੋਚ ਨੂੰ ਅਕਾਲ ਕਾਲਜ ਕੌਂਸਲ ਸਮੁੱਚੇ ਪ੍ਰਬੰਧਾਂ ਨਾਲ ਅੱਗੇ ਵਧਾ ਰਹੀ ਹੈ। ਇਸ ਮੌਕੇ ਸੀਨੀਅਰ ਕੌਂਸਲ ਜਥੇਦਾਰ ਬਲਦੇਵ ਸਿੰਘ ਭੰਮਾਂਬੱਦੀ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਹਰਿੰਦਰਵੀਰ ਸਿੰਘ ਕਾਕਾ ਫਤਿਹਗੜ੍ਹ, ਸਿਆਸਤ ਸਿੰਘ ਗਿੱਲ, ਗਮਦੂਰ ਸਿੰਘ ਬਹਾਦਰਪੁਰ, ਯੁਵਕ ਮੇਲੇ ਦੇ ਯੂਥ ਕੋ-ਆਰਡੀਨੇਟਰ ਡਾ. ਹਰਜਿੰਦਰ ਸਿੰਘ, ਡਾ. ਮੇਜਰ ਸਿੰਘ ਚੱਠਾ, ਡਾ ਗੁਰਵੀਰ ਸਿੰਘ ਸੋਹੀ, ਇੰਜੀ. ਸੁਖਵਿੰਦਰ ਸਿੰਘ ਭੱਠਲ, ਡਾ ਜਤਿੰਦਰ ਦੇਵ, ਡਾ . ਡੈਨੀ ਸ਼ਰਮਾ, ਮੈਡਮ ਹਰਿੰਦਰ ਹੁੰਦਲ, ਡਾ. ਨਿਰਪਜੀਤ ਸਿੰਘ, ਪ੍ਰਿੰਸੀਪਲ ਡਾ. ਗੀਤਾ ਠਾਕੁਰ, ਪ੍ਰਿੰਸੀਪਲ ਡਾ.ਸੁਖਦੀਪ ਕੌਰ, ਪ੍ਰਿੰਸੀਪਲ ਡਾ. ਵਿਜੇ ਪਲਾਹਾ ਆਦਿ ਅਨੇਕਾਂ ਸਖ਼ਸ਼ੀਅਤਾਂ ਮੌਜੂਦ ਸਨ। ਮੰਚ ਸੰਚਾਲਨ ਦੀ ਜਿੰਮੇਵਾਰੀ ਸਤਨਾਮ ਸਿੰਘ ਪੰਜਾਬੀ ਵਲੋਂ ਬਾਖੂਬੀ ਨਿਭਾਈ ਜਾ ਰਹੀ ਹੈ।
ਪਿਛਲੀ ਖ਼ਬਰ ਸੰਗਰੂਰ ਸਹਿਕਾਰੀ ਬੈਂਕ ਨੇ ਡਿਫਾਲਟਰ ਕਰਜ਼ਦਾਰਾਂ ਉੱਤੇ ਕੱਸਿਆ ਸ਼ਿਕੰਜਾ ਉਦਘਾਟਨ ਤੋਂ ਅਗਲੇ ਦਿਨ ਹੀ ਪਾਣੀ ਟਪਕਣ ਲੱਗਾ; ਪ... ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਦੇ ਸਰੋਵਰ ਦੀ ਸਫ਼ਾਈ ਭਲਕੇ- ਸੰਗਤਾਂ ’ਚ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।