17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਗਰ ਪੰਚਾਇਤ ਅਮਰਗੜ੍ਹ ਦੇ ਸਾਬਕਾ ਉੱਪ ਪ੍ਰਧਾਨ ਗੁਰਦਾਸ ਸਿੰਘ ਦਾ ਦਿਹਾਂਤ

ਅਮਰਗੜ੍ਹ, 16 ਅਕਤੂਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)– ਨਗਰ ਪੰਚਾਇਤ ਅਮਰਗੜ੍ਹ ਦੇ ਸਾਬਕਾ ਉੱਪ ਪ੍ਰਧਾਨ ਗੁਰਦਾਸ ਸਿੰਘ ਦਾ 30 ਸਾਲ ਦੀ ਉਮਰ ‘ਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੀ ਬੇਵਕਤੀ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

ਮ੍ਰਿਤਕ ਗੁਰਦਾਸ ਸਿੰਘ ਦੀ ਪੁਰਾਣੀ ਤਸਵੀਰ। 17-10-2026
ਅਮਰਗੜ੍ਹ, 16 ਅਕਤੂਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)– ਨਗਰ ਪੰਚਾਇਤ ਅਮਰਗੜ੍ਹ ਦੇ ਸਾਬਕਾ ਉੱਪ ਪ੍ਰਧਾਨ ਗੁਰਦਾਸ ਸਿੰਘ ਦਾ 30 ਸਾਲ ਦੀ ਉਮਰ ‘ਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੀ ਬੇਵਕਤੀ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਅਮਰਗੜ੍ਹ ਵਿਖੇ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿਚ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਇਸ ਦੁੱਖ ਦੀ ਘੜੀ ਵਿਚ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਐਮ.ਡੀ. ਸਵਰਨਜੀਤ ਸਿੰਘ ਪਨੇਸਰ, ਸਮਾਜ ਸੇਵੀ ਦੀਪਕ ਕੌੜਾ, ਨਗਰ ਪੰਚਾਇਤ ਅਮਰਗੜ੍ਹ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਬਾਵਾ, ਮਾਰਕੀਟ ਕਮੇਟੀ ਅਮਰਗੜ੍ਹ ਦੇ ਚੇਅਰਮੈਨ ਹਰਪ੍ਰੀਤ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਜੱਗੀ, ਚੇਅਰਮੈਨ ਸਾਕਬ ਅਲੀ ਰਾਜਾ, ਯੂਥ ਜ਼ਿਲ੍ਹਾ ਪ੍ਰਧਾਨ ਜਗਵੀਰ ਸਿੰਘ ਰੋਸੀ ਸਰਪੰਚ ਤੋਲੇਵਾਲ,ਚੌਧਰੀ ਨਿਸਾਰ ਅਹਿਮਦ, ਵਿਧਾਇਕ ਦੇ ਨਿੱਜੀ ਸਕੱਤਰ ਰਾਜੀਵ ਕੁਮਾਰ ਤੋਗਾਹੇੜੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਹਰਪ੍ਰੀਤ ਸਿੰਘ ਰੂਪਰਾਏ, ਪ੍ਰਧਾਨ ਪ੍ਰਿੰਸ ਜੋਸ਼ੀ, ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ, ਜਸਵਿੰਦਰ ਸਿੰਘ ਦੱਦੀ, ਗੁਰਬੀਰ ਸਿੰਘ ਸੋਹੀ, ਸੁਖਵਿੰਦਰ ਸਿੰਘ ਸੁੱਖਾ, ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ, ਭੁਪਿੰਦਰ ਸਿੰਘ ਲਾਂਗੜੀਆਂ ਫੁੱਲਾਂ ਵਾਲੇ, ਹਰਸ਼ ਸਿੰਗਲਾ, ਜਰਨੈਲ ਸਿੰਘ ਟਿਵਾਣਾ ਲਸੋਈ, ਕੁਲਵੰਤ ਸਿੰਘ, ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਅਨੁਸੂਚਿਤ ਜਾਤੀਆਂ ਵਿੰਗ ਦੇ ਚੇਅਰਮੈਨ ਰਣਧੀਰ ਸਿੰਘ ਮੋਹਾਲਾ,ਮਾਸਟਰ ਸੇਰ ਸਿੰਘ,ਸਰਪੰਚ ਮਨਪ੍ਰੀਤ ਸਿੰਘ ਮਨੀ ਨੰਗਲ, ਅਸ਼ਵਨੀ ਸ਼ਰਮਾ ਬਾਗੜੀਆਂ,ਰਾਜਿੰਦਰ ਸਿੰਘ ਰਾਜੂ,ਦਰਸ਼ਨ ਕੁਮਾਰ ਦਰਸੀ, ਬਲਦੇਵ ਕੁਮਾਰ ਗੋਇਲ, ਰਾਕੇਸ਼ ਗੁਪਤਾ, ਮੋਹਨ ਲਾਲ ਅਤੇ ਸੰਦੀਪ ਸਿੰਘ ਸਮੇਤ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆ ਨੇ ਗੁਰਦਾਸ ਸਿੰਘ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਅੰਤਿਮ ਵਿਦਾਈ ਦਿੱਤੀ।
ਪਿਛਲੀ ਖ਼ਬਰ ਮੁਲਾਜ਼ਮ-ਪੈਨਸ਼ਨਰਜ਼ ਜਥੇਬਦੀਆਂ ਦੀ ਇਕ ਸਾਂਝੀ ਮੀਟਿੰਗ-ਰੋਸ ਮਾਰਚ 19 ਨੂੰ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਕਤਲ ਕਾਂਡ ਉੱਤੇ ਕੀਤਾ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।