ਭੁਪੇਸ਼ ਜਿੰਦਲ ਪੰਜਾਬ ਭਾਜਪਾ ਦੇ ਕਾਰਜਕਾਰੀ ਮੈਂਬਰ ਨਿਯੁਕਤ
ਧੂਰੀ, 17 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਭਾਜਪਾ ਦੇ ਸੀਨੀਅਰ ਆਗੂ ਭੂਪੇਸ਼ ਜਿੰਦਲ ਧੂਰੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਉਨ੍ਹਾਂ ਨੂੰ ਪੰਜਾਬ ਭਾਜਪਾ ਕਮੇਟੀ ਦੇ ਕਾਰਜਕਾਰੀ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ‘ਤੇ ਭੁਪੇਸ਼ ਜਿੰਦਲ ਨੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਸੰਗਠਨ ਮੰਤਰੀ ਮੰਥਰੀ ਸ਼੍ਰੀ ਨਿਵਾਸਲੂ, ਸੂਬਾ ਸਕੱਤਰ ਜੀਵਨ ਗਰਗ, ਰਜਨੀਸ਼ ਧੀਮਾਨ ਅਤੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਸਮੇਤ ਸਮੁੱਚੀ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ।
ਅਜੀਤ ਡੈਸਕ
18-10-2026