19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਬੀ.ਐੱਡ ਦਾ ਨਤੀਜਾ ਰਿਹਾ 100 ਫੀਸਦੀ

ਸੁਨਾਮ ਊਧਮ ਸਿੰਘ ਵਾਲ, 18 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਆਰੀਅਨ ਗਲੋਬਲ ਕਾਲਜ ਆਫ ਐਜੂਕੇਸ਼ਨ ਸੁਨਾਮ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨਿਆ ਗਿਆ ਬੀ. ਐੱਡ.

ਅਜੀਤ ਡੈਸਕ 19-10-2026
ਸੁਨਾਮ ਊਧਮ ਸਿੰਘ ਵਾਲ, 18 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਆਰੀਅਨ ਗਲੋਬਲ ਕਾਲਜ ਆਫ ਐਜੂਕੇਸ਼ਨ ਸੁਨਾਮ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨਿਆ ਗਿਆ ਬੀ.ਐੱਡ. ਸਮੈਸਟਰ ਦੂਜਾ (ਸੈਸ਼ਨ 2025-27) ਦਾ ਨਤੀਜਾ 100 ਫੀਸਦੀ ਰਿਹਾ ਹੈ। ਇਸ ਸ਼ਾਨਦਾਰ ਪ੍ਰਾਪਤੀ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਚੇਅਰਮੈਨ ਅੰਮ੍ਰਿਤਪਾਲ ਗੋਇਲ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ 427 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸ਼ਿਵਾਂਗੀ ਗੋਇਲ ਨੇ 415 ਅੰਕਾਂ ਨਾਲ ਦੂਸਰਾ ਸਥਾਨ ਅਤੇ ਸਿਮਰਨਜੀਤ ਕੌਰ ਨੇ 414 ਅੰਕ ਹਾਸਿਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਜਸ਼ਨਪ੍ਰੀਤ ਕੌਰ ਨੇ 410 ਅੰਕਾਂ ਨਾਲ ਚੌਥਾ, ਸ਼ਿਵਾਂਗੀ ਨੇ 409 ਅੰਕਾਂ ਨਾਲ ਪੰਜਵਾਂ ਅਤੇ ਮਨਮੀਤ ਕੌਰ ਨੇ 408 ਅੰਕ ਪ੍ਰਾਪਤ ਕਰਕੇ ਛੇਵਾਂ ਸਥਾਨ ਹਾਸਿਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ।
ਪਿਛਲੀ ਖ਼ਬਰ ਅਕਾਲੀ ਉਮੀਦਵਾਰ ਜੱਸੀ ਮੰਨਵੀਂ ਵਲੋਂ ਜੰਡਾਲੀ ਕਲਾਂ ਵਿਖੇ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਆਲ ਇਜ਼ ਵਨ ਫਾਊਂਡੇਸ਼ਨ ਕੈਨੇਡਾ ਨੇ ਗੁਰਬਾਣੀ ਦੀਆਂ ਸਟੀਕਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।