ਦਵਾਈਆਂ ਦੀ ਆੜ ’ਚ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਅਮਨ ਅਰੋੜਾ
ਕੈਬਨਿਟ ਮੰਤਰੀ ਵਲੋਂ ਸੁਨਾਮ ਵਿਖੇ ਕੈਮਿਸਟ ਦੁਕਾਨਦਾਰਾਂ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚ ਕੇ ਲੋਕਾਂ ਦੀ ਸਿਹਤ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵੀ ਕੈਮਿਸਟ ਦੁਕਾਨਦਾਰ ਦੀ ਨਸ਼ੀਲੀਆਂ ਦਵਾਈਆਂ ਦੀ ਗ਼ੈਰਕਾਨੂੰਨੀ ਵਿਕਰੀ ਵਿੱਚ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨ
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਹਰ ਘਰ ਨੂੰ ਨਸ਼ਿਆਂ ਦੇ ਕਹਿਰ ਤੋਂ ਸੁਰੱਖਿਅਤ ਕਰਨਾ ਸਰਕਾਰ ਦੀ ਤਰਜੀਹ
19-10-2026
ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚ ਕੇ ਲੋਕਾਂ ਦੀ ਸਿਹਤ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵੀ ਕੈਮਿਸਟ ਦੁਕਾਨਦਾਰ ਦੀ ਨਸ਼ੀਲੀਆਂ ਦਵਾਈਆਂ ਦੀ ਗ਼ੈਰਕਾਨੂੰਨੀ ਵਿਕਰੀ ਵਿੱਚ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਅੱਜ ਐੱਸ.ਯੂ.ਐੱਸ. ਕਾਲਜ, ਸੁਨਾਮ ਵਿਖੇ ਕੈਮਿਸਟ ਐਸੋਸੀਏਸ਼ਨ ਦੇ ਪ੍ਰੋਗਰਾਮ ਦੌਰਾਨ ਵਿਧਾਨ ਸਭਾ ਹਲਕਾ ਸੁਨਾਮ ਦੇ ਕੈਮਿਸਟ ਦੁਕਾਨਦਾਰਾਂ, ਪੁਲਿਸ ਅਧਿਕਾਰੀਆਂ, ਮੁੱਖ ਮੈਡੀਕਲ ਅਫ਼ਸਰ ਅਤੇ ਡਰੱਗ ਇੰਸਪੈਕਟਰ ਨਾਲ ਨਸ਼ਿਆਂ ਦੀ ਰੋਕਥਾਮ ਸਬੰਧੀ ਅਹਿਮ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਦੌਰਾਨ ਦਵਾਈਆਂ ਦੀ ਦੁਰਵਰਤੋਂ ਅਤੇ ਨਸ਼ੇ ਵਜੋਂ ਉਨ੍ਹਾਂ ਦੀ ਗ਼ੈਰਕਾਨੂੰਨੀ ਵਿਕਰੀ ਨੂੰ ਰੋਕਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਉਣ ਵਾਲੇ ਕੈਮਿਸਟ ਭਾਈਚਾਰੇ ਦੀ ਸਮਾਜ ਵਿੱਚ ਅਹਿਮ ਥਾਂ ਹੈ, ਪਰ ਕੁਝ ਵਿਅਕਤੀਆਂ ਵਲੋਂ ਨਿੱਜੀ ਮੁਨਾਫ਼ੇ ਲਈ ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚ ਕੇ ਇਸ ਸੇਵਾ ਨਾਲ ਜੁੜੇ ਕਾਰੋਬਾਰ ਨੂੰ ਬਦਨਾਮ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਕੈਮਿਸਟ ਦੁਕਾਨਦਾਰਾਂ ਅਤੇ ਹਲਕਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਯੋਗਦਾਨ ਪਾਉਣ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿਚ ਕੈਮਿਸਟ ਹਾਜ਼ਰ ਸਨ।