ਲੌਂਗੋਵਾਲ, 18 ਅਕਤੂਬਰ ( ਸ.ਸ.ਖੰਨਾ, ਵਿਨੋਦ) - ਬੀਤੀ ਰਾਤ ਇਕ ਸੜਕ ਹਾਦਸੇ ਦੌਰਾਨ ਦਰਬਾਰਾ ਸਿੰਘ ਲੌਂਗੋਵਾਲ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਬਠਿੰਡਾ ਰੋਡ ਹੰਡਿਆਇਆ ਆਊਟਲੈੱਟ ਦੇ ਕੋਲ ਸਡ਼ਕ ਹਾਦਸੇ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ । ਜਿਨ੍ਹਾਂ ’ਚ ਇਕ ਦਰਬਾਰਾ ਸਿੰਘ ਲੌਂਗੋਵਾਲ ਦੀ ਮੌਤ ਹੋ ਚੁੱਕੀ ਹੈ। ਇਸ ਦੁੱਖ ਦੀ ਘੜੀ ’ਚ ਵੱਖ-ਵੱਖ ਰਾਜਨੀਤਿਕ,ਧਾਰਮਿਕ ਅਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵਲੋਂ ਦੁੱਖ ਪ੍ਰਗਟ ਕੀਤਾ ਗਿਆ ।