19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਖੰਡਰ ਪਈਆ ਇਮਾਰਤਾਂ ਵੱਲ ਪੁਲਿਸ ਨੇ ਦਿੱਤਾ ਧਿਆਨ

ਅਮਰਗੜ੍ਹ, ਮਲੇਰਕੋਟਲਾ, 18 ਅਕਤੂਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਲਈ ਦੁਰਵਰਤੋਂ ਹੋਣ ਵਾਲੀਆਂ ਅਣਵਰਤੀਆਂ ਇਮਾਰਤਾਂ ਨੂੰ ਸੁਰੱਖਿਅਤ ਬਣਾ ਕੇ ਮੁੜ ਸਮਾਜਿਕ ਵਰਤੋਂ ਵਿੱਚ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਪਰਾਲੇ ਤੇਜ਼ ਕੀਤੇ ਗਏ ਹਨ। ਐਸ.

ਅਜੀਤ ਡੈਸਕ 19-10-2026
ਅਮਰਗੜ੍ਹ, ਮਲੇਰਕੋਟਲਾ, 18 ਅਕਤੂਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਲਈ ਦੁਰਵਰਤੋਂ ਹੋਣ ਵਾਲੀਆਂ ਅਣਵਰਤੀਆਂ ਇਮਾਰਤਾਂ ਨੂੰ ਸੁਰੱਖਿਅਤ ਬਣਾ ਕੇ ਮੁੜ ਸਮਾਜਿਕ ਵਰਤੋਂ ਵਿੱਚ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਪਰਾਲੇ ਤੇਜ਼ ਕੀਤੇ ਗਏ ਹਨ। ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਡੀ.ਐਸ.ਪੀ. ਅਮਰਗੜ੍ਹ ਸੰਜੀਵ ਕਪੂਰ ਦੀ ਦੇਖ-ਰੇਖ ਹੇਠ ਪਿੰਡ ਖਾਨਪੁਰ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੇ ਪੁਰਾਣੇ ਅਤੇ ਅਣਵਰਤੇ ਰਿਹਾਇਸ਼ੀ ਕੁਆਰਟਰਾਂ ਦੀ ਸਾਫ਼-ਸਫ਼ਾਈ ਕਰਵਾਈ ਗਈ। ਡੀ.ਐਸ.ਪੀ. ਸੰਜੀਵ ਕਪੂਰ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਅਜਿਹੀਆਂ ਸੁੰਨਸਾਨ ਜਾਇਦਾਦਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਨਸ਼ਿਆਂ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਦੁਰਵਰਤੋਂ ਹੁੰਦੀ ਰਹੀ ਹੈ। ਉਨ੍ਹਾਂ ਖਾਨਪੁਰ ਅਨਾਜ ਮੰਡੀ ਵਿਖੇ ਕਿਸਾਨਾਂ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਇਸ ਮੌਕੇ ਸਰਪੰਚ ਗੁਰਮੁਖ ਸਿੰਘ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਦੀਆਂ ਅਣਵਰਤੀਆਂ ਥਾਵਾਂ ਨੂੰ ਮੁੜ ਸੁਰੱਖਿਅਤ ਬਣਾਉਣਾ ਇੱਕ ਉਸਾਰੂ ਪਹਿਲ ਹੈ। ਇਸ ਮੌਕੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ, ਬੀ.ਡੀ.ਪੀ.ਓ. ਕਰਨਬੀਰ ਸਿੰਘ, ਐਸ.ਈ.ਪੀ.ਓ. ਗੁਰਪ੍ਰੀਤ ਸਿੰਘ, ਸਾਬਕਾ ਫ਼ੌਜੀ ਜਸਪਾਲ ਸਿੰਘ ਨਹਿਲ, ਸੰਦੀਪ ਸਿੰਘ, ਹਰਜਿੰਦਰ ਸਿੰਘ ਖਾਨਪੁਰ, ਦਮਨਪ੍ਰੀਤ ਸਿੰਘ ਅਤੇ ਪੰਚ ਰਾਜਵਿੰਦਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਤਿਗੁਰੂ ਉਦੈ ਸਿੰਘ ਤੋਂ ਆਸ਼ੀਰਵਾਦ ਲੈਣ ਸਚਿਨ ਪਾਇਲਟ, ਸੁਮਿਤ ਸਿੰਘ ਮਾਨ ਸਮੇਤ ਹੋਰ ਪੁੱਜੇ ਅਗਲੀ ਖ਼ਬਰ ਸੜਕ ਹਾਦਸੇ ’ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।