ਦਵਾਈਆਂ ਦੇ ਗੈਰ ਕਾਨੂੰਨੀ ਉਤਪਾਦਨ ਅਤੇ ਸਪਲਾਈ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਹੋਵੇ-ਐਸੋਸੀਏਸ਼ਨ
ਸੰਗਰੂਰ, 18 ਅਕਤੂਬਰ (ਧੀਰਜ ਪਸ਼ੌਰੀਆ)-ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਗੈਰ ਕਾਨੂੰਨੀ ਵਿਕਰੀ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਬਾਰੇ ਸੰਗਰੂਰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜੀਵ ਜੈਨ ਅਤੇ ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਬਬਲਾ ਨੇ ਕਿਹਾ ਕਿ ਨਸ਼ੇ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਸਿਰਫ ਮੈਡੀਕਲ ਸਟੋਰਾਂ ਤੱਕ ਹੀ ਕਾਰਵਾਈ ਸੀਮਤ ਰੱਖਣ ਦੀ ਬਜਾਏ ਦਵਾਈਆਂ ਦੇ ਗੈਰ ਕਾਨੂੰਨੀ ਉਤਪਾਦਨ ਅਤੇ ਸਪਲਾਈ ਨੈਟਵਰਕ ਦੀ ਵੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਵਾਈਆਂ ਦਾ ਅਸਲ ਮਕਸਦ ਮਰੀਜ਼ਾਂ ਦਾ ਇਲਾਜ ਕਰਨਾ ਅਤੇ ਉਨ੍ਹਾਂ ਦੀ ਜਾਨ ਬਚਾਉਣਾ ਹੈ।
ਰਾਜੀਵ ਜੈਨ, ਬਲਵਿੰਦਰ ਬਬਲਾ।
19-10-2026