19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੰਜਾਬ ਨੂੰ ਖੇਡਾਂ ਦੇ ਖੇਤਰ ’ਚ ਮੋਹਰੀ ਸੂਬਾ ਬਣਾਉਣਾ ਮਾਨ ਸਰਕਾਰ ਦਾ ਮੁੱਖ ਟੀਚਾ-ਅਮਨ ਅਰੋੜਾ ਸੁਨਾਮ ਵਿਖੇ ਰਾਜ ਪੱਧਰੀ ਵੇਟਲਿਫਟਿੰਗ ਮੁਕਾਬਲਿਆਂ ਦਾ ਆਗਾਜ਼

ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਕੈਬਨਿਟ ਮੰਤਰੀ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ, ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਨਿਆਈ ਸਾਹਿਬ ਵਾਲੀ ਧਰਮਸ਼ਾਲਾ, ਸੁਨਾਮ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਵੇਟਲਿਫਟਿੰਗ ਮੁਕਾਬਲਿਆਂ ਦਾ ਆਗਾਜ਼ ਕਰਨ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ ਸਨ।

ਅਜੀਤ ਡੈਸਕ 19-10-2026
ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਕੈਬਨਿਟ ਮੰਤਰੀ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ, ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਨਿਆਈ ਸਾਹਿਬ ਵਾਲੀ ਧਰਮਸ਼ਾਲਾ, ਸੁਨਾਮ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਵੇਟਲਿਫਟਿੰਗ ਮੁਕਾਬਲਿਆਂ ਦਾ ਆਗਾਜ਼ ਕਰਨ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕੌਮਾਂਤਰੀ ਵੇਟਲਿਫਟਰ ਅਤੇ ਰਾਸ਼ਟਰਮੰਡਲ ਖੇਡਾਂ ਦੀ ਕਾਂਸੀ ਤਗਮਾ ਜੇਤੂ ਹਰਜਿੰਦਰ ਕੌਰ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਅਮਨ ਅਰੋੜਾ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧੀਆ ਪ੍ਰਦਰਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਹਾਕੀ ਕਲੱਬ ਵਲੋਂ ਗਰਾਊਂਡ ਵਿੱਚ ਕਮਰੇ ਦੀ ਲੋੜ ਸਬੰਧੀ ਉਠਾਈ ਮੰਗ ਬਾਰੇ ਅਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਖਿਡਾਰੀਆਂ ਦੀ ਲੋੜ ਅਨੁਸਾਰ ਕਮਰੇ ਦੀ ਉਸਾਰੀ ਵੀ ਜਲਦ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸੁਨਾਮ ਹਲਕੇ ’ਚ ਖੇਡ ਸਹੂਲਤਾਂ ਦੇ ਵਿਸਥਾਰ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ । ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਖੇਡ ਵਿਭਾਗ ਦੇ ਨੁਮਾਇੰਦੇ, ਕੋਚ, ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਖਿਡਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
ਪਿਛਲੀ ਖ਼ਬਰ ਸੁਰੇਸ਼ ਬੇਦੀ ਬਣੇ ਭਾਜਪਾ ਦੀ ਸੂਬਾਈ ਕਾਰਜਕਾਰਨੀ ਦੇ ਮੈਂਬਰ ਅਗਲੀ ਖ਼ਬਰ ਮੂਨਕ ਬੱਸ ਸਟੈਂਡ ਨੇੜੇ ਕਰਿਆਨਾ ਸਟੋਰ ’ਚੋਂ 70 ਹਜ਼ਾਰ ਦੀ ਨਕਦੀ ਤੇ ਨੋਟਾਂ ਦੇ ਹਾਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।