ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਵਿਧਾਇਕ ਡਾ. ਰਹਿਮਾਨ ਦੇ ਦਫ਼ਤਰ ਦਾ ਘਿਰਾਓ
ਮਾਲੇਰਕੋਟਲਾ, 19 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦੇ ਘਰ ਅੱਗੇ ਧਰਨਾ ਦਿੱਤਾ ਗਿਆ।
ਮਾਲੇਰਕੋਟਲਾ, 19 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦੇ ਘਰ ਅੱਗੇ ਧਰਨਾ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਨੇ ਆਖਿਆ ਕਿ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦੇਣ ਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਦੀ ਥਾਂ ਪੀੜਤ ਪਰਿਵਾਰ ਤੇ ਸੰਘਰਸ਼ਸ਼ੀਲ ਲੋਕਾਂ ਦੇ ਜ਼ਖਮਾਂ ‘ਤੇ ਨਮਕ ਛਿੜਕ ਰਹੀ ਹੈ। ਬੁਲਾਰਿਆਂ ਨੇ ਬੋਲਦਿਆਂ ਆਖਿਆ ਕਿ ਜੇਕਰ ਪੰਜਾਬ ‘ਚ ਨਸ਼ਾ ਨਹੀਂ ਤਾਂ ‘ਆਪ’ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਛੇੜਣ ਦੇ ਦਮਗਜੇ ਕਿਓਂ ਮਾਰੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਅਫ਼ਸਰਸ਼ਾਹੀ ਤੇ ਗੈਗਸਟਰਾਂ ਦਾ ਗੱਠਜੋੜ ਤੋੜਿਆ ਜਾਵੇ ਤੇ ਇਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਸ਼ਰਾਬ ਦੀ ਵਿਕਰੀ ਰਾਹੀਂ ਖਜ਼ਾਨਾ ਭਰਨ ਦੀ ਨੀਤੀ ਰੱਦ ਕੀਤੀ ਜਾਵੇ। ਪਰਵਿੰਦਰ ਸਿੰਘ ਦੇ ਕਾਤਲਾਂ ਨੂੰ ਸਖਤ ਸਜ਼ਾਵਾਂ, ਵੱਡੇ ਨਸ਼ਾ ਤਸਕਰਾਂ ਤੇ ਪ੍ਰਸ਼ਾਸਨਿਕ ਰਾਜਸੀ ਸਰਪ੍ਰਸਤਾਂ ਨੂੰ ਸਾਹਮਣੇ ਲਿਆਓ ਤੇ ਉਨ੍ਹਾਂ ‘ਤੇ ਕਾਰਵਾਈ ਕਰੋ। ਪਰਵਿੰਦਰ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦਾ ਮੁਆਵਜ਼ਾ, ਅਤੇ ਪ੍ਰੀਵਾਰ ਦੇ ਜੀਅ ਨੂੰ ਯੋਗਤਾ ਅਨੁਸਾਰ ਨੌਕਰੀ, ਜ਼ਖਮੀਆਂ ਦਾ ਇਲਾਜ ਕਰਵਾਉਣ ਦੇ ਨਾਲ ਨਾਲ ਉਨ੍ਹਾ ਨੂੰ ਵੀ ਯੋਗ ਮੁਆਵਜ਼ਾ ਦਿਓ । ਇਸ ਮੌਕੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਾਜਿੰਦਰ ਸਿੰਘ ਭੋਗੀਵਾਲ, ਰਵਿੰਦਰ ਸਿੰਘ ਕਾਸਮਪੁਰ, ਚਰਨਜੀਤ ਸਿੰਘ ਹਥਨ, ਸਵਰਨਜੀਤ ਸਿੰਘ ਦੁੱਲਮਾਂ, ਕਰਨੈਲ ਸਿੰਘ ਭੂਦਨ, ਮਹਿੰਦਰ ਸਿੰਘ ਭੁਰਥਲਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੰਦੀਪ ਸਿੰਘ, ਸਰਬਜੀਤ ਸਾਬਰੀ, ਗੁਰਮੀਤ ਕੌਰ ਕੁਠਾਲਾ, ਗੁਰਮੇਲ ਕੌਰ ਦੁੱਲਮਾਂ, ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜਦੂਰ ਹਾਜ਼ਰ ਸਨ।