20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬਿਨਾਂ ਡਾਕਟਰੀ ਪਰਚੀ ਤੋਂ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲਾਂ ਦੀ ਵਿਕਰੀ ’ਤੇ ਪਾਬੰਦੀ

ਮਾਲੇਰਕੋਟਲਾ, 19 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)-ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਦੇ ਅੰਦਰ ਪ੍ਰੀਗੈਬਾਲਿਨ 75 ਐਮ.

ਗੱਲਬਾਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ। ਤਸਵੀਰ-ਸਰੌਦ 20-10-2026
ਮਾਲੇਰਕੋਟਲਾ, 19 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)-ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਦੇ ਅੰਦਰ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਵਾਲੇ ਕੈਪਸੂਲਾਂ ਦੀ ਵਿਕਰੀ ਸਬੰਧੀ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਕੋਈ ਵੀ ਕੈਮਿਸਟ/ਮੈਡੀਕਲ ਸਟੋਰ, ਹਸਪਤਾਲ ਦੇ ਅੰਦਰ ਫਾਰਮੇਸੀਆਂ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਵਾਲੇ ਕੈਪਸੂਲ ਕਿਸੇ ਵੀ ਵਿਅਕਤੀ ਨੂੰ ਅਸਲ ਡਾਕਟਰੀ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ । ਦਵਾਈ ਵੇਚਣ ਸਮੇਂ ਦੁਕਾਨਦਾਰ ਵਲੋਂ ਅਸਲ ਪਰਚੀ ਦੀ ਜਾਂਚ ਕਰਨੀ ਅਤੇ ਰਿਕਾਰਡ ਸੰਭਾਲਣਾ ਲਾਜ਼ਮੀ ਹੋਵੇਗਾ। ਦੁਕਾਨਦਾਰ ਵਲੋਂ ਇਸ ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ ਉਹ ਅਸਲ ਮੈਡੀਕਲ ਸਲਿੱਪ ’ਤੇ ਕੈਮਿਸਟ ਦਾ ਵਪਾਰਕ ਨਾਮ, ਦਵਾਈ ਦੀ ਵਿਕਰੀ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਦੀ ਮੋਹਰ ਲਗਾਉਣ ਦੇ ਪਾਬੰਦ ਹੋਣਗੇ। ਕੈਮਿਸਟ ਮੈਡੀਕਲ ਸਟੋਰ ਮਾਲਕ ਜਾਂ ਹਸਪਤਾਲਾਂ ਦੇ ਅੰਦਰ ਫਾਰਮੇਸੀ ਇਸ ਅਸਲ ਡਾਕਟਰੀ ਪਰਚੀ ਨੂੰ ਸਹੀ ਢੰਗ ਨਾਲ ਪੜ੍ਹ ਕੇ ਇਹ ਯਕੀਨੀ ਬਣਾਉਗੇ । ਇਹ ਹੁਕਮ 14 ਦਸੰਬਰ ਤੱਕ ਲਾਗੂ ਰਹਿਣਗੇ।
ਪਿਛਲੀ ਖ਼ਬਰ ਅਨਾਜ ਮੰਡੀ ਸੰਗਰੂਰ ’ਚ ਜਗ੍ਹਾ ਦੀ ਘਾਟ ਕਾਰਨ ਹਰ ਸੀਜ਼ਨ ’ਚ 50 ਦੇ ਕਰੀਬ ਥਾਵਾਂ ’ਤੇ ਲੱਗਦੀ ਹੈ ਮੰਡੀ ਥਾਂ-ਥਾਂ ਜਿਣਸ ਲ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨਾਂ ਵਲੋਂ ਮੁੱਖ ਮੰਤਰੀ ਨਿਵਾਸ ਬਾਹਰ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।