20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੱਤ ਰੋਜ਼ਾ ਐਨ.ਐਨ.ਐਸ. ਕੈਂਪ ਲਗਾਇਆ

ਸੰਦੌੜ, 19 ਅਕਤੂਬਰ (ਜਸਵੀਰ ਸਿੰਘ ਜੱਸੀ)-ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਐਨ.

ਅਜੀਤ ਡੈਸਕ 20-10-2026
ਸੰਦੌੜ, 19 ਅਕਤੂਬਰ (ਜਸਵੀਰ ਸਿੰਘ ਜੱਸੀ)-ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਐਨ.ਐਸ.ਐਸ. ਕੋਆਰਡੀਨੇਟਰ ਡਾ .ਕਪਿਲ ਦੇਵ ਗੋਇਲ, ਪ੍ਰੋ. ਸ਼ੇਰ ਸਿੰਘ ਤੇ ਪ੍ਰੋ ਹਰਮਨਦੀਪ ਸਿੰਘ ਦੀ ਨਿਗਰਾਨੀ ਹੇਠ ਸੱਤ ਰੋਜ਼ਾ ਕੈਂਪ (ਨਸ਼ਾ ਅਤੇ ਟੀਬੀ ਮੁਕਤ ਯੁਵਾ) ਦਾ ਆਗਾਜ਼ ਹੋਇਆ, ਜਿਸ ਵਿੱਚ ਕੁੱਲ 150 ਵਲੰਟੀਅਰ ਭਾਗ ਲੈ ਰਹੇ ਹਨ। ਇਸ ਕੈਂਪ ਦੌਰਾਨ ਕਾਲਜ ਦੀਆਂ ਤਿੰਨੋਂ ਯੂਨਿਟਾਂ ਨੇ ਲੜੀਵਾਰ ਫੌਜੇਵਾਲ, ਫਰਵਾਲੀ ਅਤੇ ਬਿਸ਼ਨਗੜ੍ਹ ਵਿਖੇ ਸਫਾਈ ਦਾ ਕੰਮ ਕਰ ਰਹੀਆਂ ਹਨ। ਇਸ ਕੈਂਪ ਦੀ ਸ਼ੁਰੂਆਤ ਮੌਕੇ ਬੋਲਦਿਆਂ ਕਾਲਜ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਐਨ.ਐਸ.ਐਸ. ਕੈਂਪ ਦੀ ਮਹੱਤਤਾ ਅਤੇ ਇਸਦੇ ਸ਼ੁਰੂ ਕੀਤੇ ਜਾਣ ਦੇ ਮੰਤਵ ਤੋਂ ਜਾਣੂ ਕਰਵਾਇਆ ਅਤੇ ਨਾਲ ਹੀ ਪੰਜਾਬ ਵਿੱਚ ਡਿਜੀਟਲ ਯੁੱਗ ਵਿੱਚ ਫਸ ਚੁੱਕੀ ਜਵਾਨੀ ਵਿੱਚ ਸਮਾਜ ਪ੍ਰਤੀ ਜਾਗਰੂਕਤਾ, ਨਸ਼ੇ ਅਤੇ ਆਪਸੀ ਸਾਂਝ ਜਾਂ ਸਹਿਯੋਗ ਦੀ ਘਾਟ ਤੇ ਚਿੰਤਾ ਜ਼ਾਹਰ ਕੀਤੀ। ਇਸ ਕੈਂਪ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪ੍ਰੋ. ਚਰਨਪ੍ਰੀਤ ਸਿੰਘ ਦੁਆ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐਨ. ਐਸ. ਐਸ. ਦੀ ਮਹੱਤਤਾ ਤੋਂ ਜਾਣੂੰ ਕਰਵਾਇਆ । ਕਾਲਜ ਦੇ ਐਨ. ਐਸ. ਐਸ. ਕੋਆਰਡੀਨੇਟਰਾਂ ਨੇ ਆਪੋ ਆਪਣੀਆਂ ਯੂਨਿਟਾਂ ਦੇ ਵਲੰਟੀਅਰਾਂ ਨੂੰ ਸੱਤ ਰੋਜ਼ਾ ਕੈਂਪ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ।
ਪਿਛਲੀ ਖ਼ਬਰ ਪਿੰਡ ਦੇਹਲਾ ਸੀਹਾਂ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਮੋਮਬੱਤੀ ਮਾਰਚ ਕੱਢਿਆ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਦ... ਅਗਲੀ ਖ਼ਬਰ ਵੱਖ-ਵੱਖ ਸਿਆਸੀ ਆਗੂਆਂ ਨੇ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।