21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਠੇਕਾ ਮੁਲਾਜ਼ਮ 22 ਨੂੰ ਦਿੜਬਾ ਵਿਖੇ ਕਰਨਗੇ ਰੋਸ ਰੈਲੀ

ਲੌਂਗੋਵਾਲ, 20 ਅਕਤੂਬਰ (ਵਿਨੋਦ ਸ਼ਰਮਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂ ਸ਼ੇਰ ਸਿੰਘ ਖੰਨਾ, ਬਲਿਹਾਰ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ ਆਦਿ ਆਗੂਆਂ ਵਲੋਂ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਵਲੋਂ 22 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜਬਾ ਵਿੱਚ ਇੱਕ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਆਮ ਆਦਮੀ ਪਾਰਟੀ ਪੰਜਾਬ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਇਹ ਵਾਅਦਾ ਕਰ ਕੇ ਆਏ ਸੀ ਕਿ ਠੇਕੇਦਾਰਾਂ ਕੰਪਨੀਆਂ ਸੋਸਾਇਟੀਆਂ ਨੂੰ ਬਾਹਰ ਕੱਢ ਕੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੇ ਆਊਟ ਸੋਰਸ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਲਿਆ ਕੇ ਰੈਗੂਲਰ ਕੀਤਾ ਜਾਵੇਗਾ ਪਰ ਸਾਢੇ ਚਾਰ ਸਾਲ ਪੂਰੇ ਹੋਣ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਲਾਰੇ ਹੀ ਲਗਾਏ ਗਏ ਹਨ।

ਅਜੀਤ ਡੈਸਕ 21-10-2026
ਲੌਂਗੋਵਾਲ, 20 ਅਕਤੂਬਰ (ਵਿਨੋਦ ਸ਼ਰਮਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂ ਸ਼ੇਰ ਸਿੰਘ ਖੰਨਾ, ਬਲਿਹਾਰ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ ਆਦਿ ਆਗੂਆਂ ਵਲੋਂ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਵਲੋਂ 22 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜਬਾ ਵਿੱਚ ਇੱਕ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਆਮ ਆਦਮੀ ਪਾਰਟੀ ਪੰਜਾਬ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਇਹ ਵਾਅਦਾ ਕਰ ਕੇ ਆਏ ਸੀ ਕਿ ਠੇਕੇਦਾਰਾਂ ਕੰਪਨੀਆਂ ਸੋਸਾਇਟੀਆਂ ਨੂੰ ਬਾਹਰ ਕੱਢ ਕੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੇ ਆਊਟ ਸੋਰਸ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਲਿਆ ਕੇ ਰੈਗੂਲਰ ਕੀਤਾ ਜਾਵੇਗਾ ਪਰ ਸਾਢੇ ਚਾਰ ਸਾਲ ਪੂਰੇ ਹੋਣ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਲਾਰੇ ਹੀ ਲਗਾਏ ਗਏ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵਿਧਾਨ ਸਭਾ ਵਿਚ 2026 ਐਕਟ ਲੈ ਕੇ ਆਈ ਹੈ ਪ੍ਰੰਤੂ ਆਊਟਸੋਰਸ ਮੁਲਾਜ਼ਮਾਂ ਨੂੰ ਇਸ ਐਕਟ ਤੋਂ ਬਾਹਰ ਰੱਖਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਸਬੰਧਤ ਵਿਭਾਗਾਂ ਦੇ ਕਟਰੈਕਟ ’ਤੇ ਲਿਆ ਜਾਵੇ ਅਤੇ 1948 ਐਕਟ ਅਨੁਸਾਰ ਗੁਜ਼ਾਰੇ ਯੋਗ ਤਰਖਾਹ ਦਿੱਤੀ ਜਾਵੇ।
ਪਿਛਲੀ ਖ਼ਬਰ ਨਸ਼ਿਆਂ ਲਈ ਵਰਤੀਆਂ ਜਾਂਦੀਆਂ ਦਵਾਈਆਂ ਨੂੰ ਐਨ.ਡੀ.ਪੀ.ਐਸ. ਐਕਟ ਅਧੀਨ ਲਿਆਂਦਾ ਜਾਵੇ-ਸੰਘਾ ਅਗਲੀ ਖ਼ਬਰ ਕਮਲ ਧਾਲੀਵਾਲ ਨੇ ਰੁੜਕੀ ਖੁਰਦ ਵਿਖੇ ਕੈਂਸਰ ਜਾਂਚ ਤੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।