ਪੈਨਸ਼ਨਰਾਂ ਵਲੋਂ ਰੋਸ ਰੈਲੀ ਅੱਜ
ਭਵਾਨੀਗੜ੍ਹ, 21 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਗੌਰਮਿੰਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਇਕ ਮੀਟਿੰਗ ਪੈਨਸ਼ਨਰ ਦਫ਼ਤਰ ਵਿਖੇ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਵਲੋਂ 2 ਰੋਜ਼ਾ ਦਿੱਤੇ ਹੜਤਾਲ ਦੇ ਸੱਦੇ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ 22 ਅਕਤੂਬਰ ਨੂੰ ਪੈਨਸ਼ਨਰ ਦਫ਼ਤਰ ਵਿਖੇ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ।
ਅਜੀਤ ਡੈਸਕ
22-10-2026