300 ਮਰੀਜ਼ਾਂ ਦੀ ਕੀਤੀ ਜਾਂਚ, 20 ਦੇ ਕਰੀਬ ਮਰੀਜ਼ ਲੈਂਜ ਪਾਉਣ ਲਈ ਚੁਣੇ
ਚੀਮਾ ਮੰਡੀ, 21 ਅਕਤੂਬਰ (ਗੁਰਜੀਤ ਸਿੰਘ ਚਹਿਲ)- ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਨੂੰ ਸਮਰਪਿਤ ਨਿਸ਼ਕਾਮ ਸੇਵਾ ਸੰਸਥਾ ਅਤੇ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਲੋਂ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਮੁਫ਼ਤ ਮੈਡੀਕਲ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਬਿੱਟੂ ਬੀਰ ਕਲਾਂ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਕਰੀਬ 300 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਜਾਂਚ ਉਪਰੰਤ ਕਰੀਬ 20 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ।
ਅਜੀਤ ਡੈਸਕ
22-10-2026