22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਵਲੋਂ ਹਲਕਾ ਮਾਲੇਰਕੋਟਲਾ ਦੇ ਪਿੰਡਾਂ ਅੰਦਰ ਮੀਟਿੰਗਾਂ ਨੂੰ ਭਰਵਾਂ ਹੁੰਗਾਰਾ

ਮਾਲੇਰਕੋਟਲਾ, 22 ਸਤੰਬਰ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਪਿੰਡਾਂ ਅੰਦਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਦੀ ਅਹਿਮ ਮੀਟਿੰਗ ਹੋਈ । ਮੀਟਿੰਗ ਦੌਰਾਨ ਆਉਣ ਵਾਲੇ ਦਿਨਾਂ ‘ਚ ਪਾਰਟੀ ਦੀਆਂ ਨੀਤੀਆਂ ਨੂੰ ਅਤੇ ਸਾਂਸਦ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਗੱਲਬਾਤ ਕੀਤੀ ।

ਅਜੀਤ ਡੈਸਕ 23-10-2026
ਮਾਲੇਰਕੋਟਲਾ, 22 ਸਤੰਬਰ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਪਿੰਡਾਂ ਅੰਦਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਦੀ ਅਹਿਮ ਮੀਟਿੰਗ ਹੋਈ । ਮੀਟਿੰਗ ਦੌਰਾਨ ਆਉਣ ਵਾਲੇ ਦਿਨਾਂ ‘ਚ ਪਾਰਟੀ ਦੀਆਂ ਨੀਤੀਆਂ ਨੂੰ ਅਤੇ ਸਾਂਸਦ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਗੱਲਬਾਤ ਕੀਤੀ । ਮੀਟਿੰਗ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਐਡਵੋਕੇਟ ਜ਼ੁਲਫਕਾਰ ਅਲੀ ਤੇ ਐਡਵੋਕੇਟ ਗੁਰਮੁਖ ਸਿੰਘ ਟਿਵਾਣਾ, ਜਥੇਦਾਰ ਗੁਰਦੇਵ ਸਿੰਘ ਸੰਗਾਲਾ ਜਥੇਬੰਦਕ ਸਕੱਤਰ ਜੋਨਲ 3 ਨੇ ਸੰਬੋਧਨ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਪੰਜਾਬ ਦੀ ਇੱਕੋ-ਇੱਕ ਪੰਥਕ ਤੇ ਖੇਤਰੀ ਪਾਰਟੀ ਹੈ ਜੋ ਪੰਜਾਬ ਤੇ ਪੰਥ ਦੇ ਮੁੱਦਿਆਂ ਨੂੰ ਲੈ ਕੇ ਆਮ ਲੋਕਾਂ ਦੇ ਵਿੱਚ ਜਾ ਰਹੀ ਹੈ । ਆਗੂਆਂ ਨੇ ਆਖਿਆ ਕਿ ਆਉਣ ਵਾਲੇ ਦਿਨਾਂ ਨੂੰ ਹਲਕਾ ਅਮਰਗੜ੍ਹ ਤੇ ਮਲੇਰਕੋਟਲਾ ਦੇ ਵੱਖ-ਵੱਖ ਪਿੰਡਾਂ ਅੰਦਰ ਜਾ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਦੇ ਨਾਲ ਜੁੜਨ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ । ਇਸ ਮੌਕੇ ਰੁਹਾਨ ਖਾਨ ਯੂਥ ਪ੍ਰਧਾਨ ਬਲਾਕ ਮਾਲੇਰਕੋਟਲਾ ਤੇ ਪਿੰਡ ਵਾਸੀ ਹਾਜ਼ਰ ਸਨ ।
ਪਿਛਲੀ ਖ਼ਬਰ ਚੰਨੀ ਦੇ ਤਕਨੀਕੀ ਸਿੱਖਿਆ ਮੰਤਰੀ ਹੁੰਦਿਆਂ ਹੀ ਭੱਠਲ ਕਾਲਜ ਬੰਦ ਹੋਇਆ ਸੀ - ਹੈਨਰੀ ਅਗਲੀ ਖ਼ਬਰ ਲੋੜਵੰਦ ਤੇ ਮਜ਼ਦੂਰ ਪਰਿਵਾਰਾਂ ਦੇ ਹੱਕ ’ਚ ਰੋਸ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ ਬੀ.ਡੀ.ਪੀ.ਓ. ਸ਼ੇਰਪੁਰ ਨੂੰ ਦਿੱਤਾ ਮੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।