22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਾ ਪੀੜਤ ਪਰਿਵਾਰਾਂ ਲਈ ਨਵੀਂ ਉਮੀਦ- ਰਿਸ਼ੀਪਾਲ ਖੇਰਾ

ਸੁਨਾਮ ਊਧਮ ਸਿੰਘ ਵਾਲਾ,22 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਪਰਿਵਾਰਾਂ ਲਈ ਨਵੀਂ ਉਮੀਦ ਲੈ ਕੇ ਆਇਆ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ ’ਚੋਂ ਬਾਹਰ ਕੱਢਣ ਲਈ ਵਚਨਬੱਧ ਹੈ।

ਅਜੀਤ ਡੈਸਕ 23-10-2026
ਸੁਨਾਮ ਊਧਮ ਸਿੰਘ ਵਾਲਾ,22 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਪਰਿਵਾਰਾਂ ਲਈ ਨਵੀਂ ਉਮੀਦ ਲੈ ਕੇ ਆਇਆ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ ’ਚੋਂ ਬਾਹਰ ਕੱਢਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਸ਼ਾ ਪੀੜਤ ਪਰਿਵਾਰ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਕੇ ਪਰਿਵਾਰ ਦਾ ਦੁੱਖ-ਦਰਦ ਸਾਂਝਾ ਕੀਤਾ। ਖੇਰਾ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੌਰੇ ਦੌਰਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਨਸ਼ਿਆਂ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਅਤੇ ਇਸ ਨਾਲ ਪ੍ਰਭਾਵਿਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਹਾਂ-ਪੱਖੀ ਹੁੰਗਾਰਾ ਦਿੱਤਾ।ਉਨ੍ਹਾਂ ਕਿਹਾ ਕਿ ਇਸ ਦੌਰੇ ਨਾਲ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਦੇ ਜਾਲ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੰਕਲਪ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਦੇ ਬਾਵਜੂਦ ਨਸ਼ਾ ਪੀੜਤ ਪਰਿਵਾਰ ਠੋਸ ਕਾਰਵਾਈ ਦੀ ਉਡੀਕ ਕਰ ਰਹੇ ਹਨ। ਖੇਰਾ ਨੇ ਕਿਹਾ ਕਿ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਮੁੜ ਵਸੇਬੇ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ।
ਪਿਛਲੀ ਖ਼ਬਰ ਦੇਸ਼ ਭਗਤ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਸ਼ਾਨਦਾਰ ਸ਼ੁਰੂਆਤ ਅਗਲੀ ਖ਼ਬਰ ਨਗਰ ਕੀਰਤਨ ਦਾ ਗੁਰਬਖਸ਼ਪੁਰਾ ਵਿਖੇ ਸਵਾਗਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।