ਖੇਤਰੀ ਯੁਵਕ ਅਤੇ ਲੋਕ ਮੇਲੇ ’ਚ ਤਾਰਾ ਵਿਵੇਕ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਅਮਰਗੜ੍ਹ, 22 ਅਕਤੂਬਰ (ਜਤਿੰਦਰ ਮੰਨਵੀ)-ਤਾਰਾ ਵਿਵੇਕ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ ਵਿਖੇ ਹੋਏ ਸੰਗਰੂਰ ਜ਼ੋਨ ਦੇ ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵੰਨਗੀਆਂ ਵਿਚ ਮੱਲਾਂ ਮਾਰੀਆਂ।
ਅਮਰਗੜ੍ਹ, 22 ਅਕਤੂਬਰ (ਜਤਿੰਦਰ ਮੰਨਵੀ)-ਤਾਰਾ ਵਿਵੇਕ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ ਵਿਖੇ ਹੋਏ ਸੰਗਰੂਰ ਜ਼ੋਨ ਦੇ ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵੰਨਗੀਆਂ ਵਿਚ ਮੱਲਾਂ ਮਾਰੀਆਂ। ਰੱਸਾ ਵੱਟਣ ਦੇ ਮੁਕਾਬਲੇ ‘ਚ ਧਰਮਵੀਰ ਸਿੰਘ ਨੇ ਪਹਿਲਾ ਸਥਾਨ, ਪੀੜ੍ਹੀ ਬਣਾਉਣ ਦੇ ਮੁਕਾਬਲੇ ‘ਚ ਈਸ਼ਵਪ੍ਰੀਤ ਕੌਰ ਨੇ ਦੂਜਾ, ਪਰਨੀਤ ਕੌਰ, ਗੁਰਸ਼ਰਨਜੋਤ ਕੌਰ, ਈਸ਼ਵਪ੍ਰੀਤ ਕੌਰ ਤੇ ਅੰਮ੍ਰਿਤਪਾਲ ਕੌਰ ਨੇ ਇੰਸਟਾਲੇਸ਼ਨ ‘ਚ ਤੀਸਰਾ ਸਥਾਨ, ਚਿੱਤਰਕਾਰੀ ‘ਚ ਰਾਮਪ੍ਰੀਤ ਸਿੰਘ ਨੇ ਤੀਜਾ ਸਥਾਨ, ਪੰਜਾਬੀ ਲੋਕਧਾਰਾ ਕੁਇਜ਼ ਮੁਕਾਬਲਿਆਂ ‘ਚ ਨਵਪ੍ਰੀਤ ਕੌਰ, ਗੁਰਪ੍ਰਤੀਕ ਕੌਰ ਤੇ ਕੋਮਲਪ੍ਰੀਤ ਕੌਰ ਨੇ ਤੀਜਾ ਸਥਾਨ, ਕਢਾਈ ਵਿਚ ਅਰਸ਼ਪ੍ਰੀਤ ਕੌਰ ਨੇ ਤੀਜਾ ਸਥਾਨ,ਕਰੋਸੀਏ ਦੀ ਬੁਣਤੀ ‘ਚ ਮਿਹਕਪ੍ਰੀਤ ਕੌਰ ਨੇ ਤੀਜਾ ਸਥਾਨ ਤੇ ਗਿੱਧਾ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਦਿਆਰਥੀਆਂ ਦੇ ਕਾਲਜ ਪਹੁੰਚਣ ’ਤੇ ਡਾਇਰੈਕਟਰ ਡਾ. ਪਰਮਿੰਦਰ ਕੌਰ ਮੰਡੇਰ ਅਤੇ ਪ੍ਰਿੰਸੀਪਲ ਪ੍ਰੋ. ਬਲਵਿੰਦਰ ਸਿੰਘ ਨੇ ਵਧਾਈ ਦਿੰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ । ਇਸ ਮੌਕੇ ਵਾਈਸ ਪ੍ਰਿੰਸੀਪਲ ਮੁਹੰਮਦ ਹਲੀਮ ਸ਼ਿਆਮਾ, ਕੋਆਰਡੀਨੇਟਰ ਡਾ. ਰਾਜੂ ਰੋਸ਼ਾ, ਪ੍ਰੋ. ਇਕਬਾਲ ਸਿੰਘ, ਪ੍ਰੋ. ਅਨੂਪਿੰਦਰ, ਪ੍ਰੋ. ਬਲਰਾਜ ਸਿੰਘ ਅਤੇ ਸਟਾਫ਼ ਹਾਜ਼ਰ ਸੀ।