24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਅਹਿਮ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਬਾਹਰ ਦਿੱਤਾ ਧਰਨਾ - ਮੁੱਖ ਅਫ਼ਸਰ ਨੂੰ ਭੇਜਿਆ ਮੰਗ ਪੱਤਰ

ਸੰਗਰੂਰ, 23 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਜ਼ਿਲ੍ਹਾ ਸੰਗਰੂਰ ਦੀ ਜ਼ਿਲ੍ਹਾ ਜਨਰਲ ਸਕੱਤਰ ਮਨਦੀਪ ਕੁਮਾਰੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੀਂ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਨੂੰ ਸੈਂਕੜੇ ਆਂਗਣਵਾੜੀ ਵਰਕਰਾਂ ਨੇ ਇਕੱਠੇ ਹੋ ਕੇ ਮੰਗ ਪੱਤਰ ਭੇਜਿਆ। ਇਸ ਮੌਕੇ ਯੂਨੀਅਨ ਨੇ ਪੋਸਣ ਟ੍ਰੈਕ ’ਤੇ 25 ਦਿਨਾਂ ਦੀ ਹਾਜ਼ਰੀ ਦੀ ਸ਼ਰਤ ਕਾਰਨ ਆਂਗਣਵਾੜੀ ਕੇਂਦਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਲਈ ਗਰਮ ਪੱਕੇ ਭੋਜਨ ਦੀ ਸਹੂਲਤ ਪ੍ਰਭਾਵਿਤ ਹੋਣ ’ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ।

ਅਜੀਤ ਡੈਸਕ 24-10-2026
ਸੰਗਰੂਰ, 23 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਜ਼ਿਲ੍ਹਾ ਸੰਗਰੂਰ ਦੀ ਜ਼ਿਲ੍ਹਾ ਜਨਰਲ ਸਕੱਤਰ ਮਨਦੀਪ ਕੁਮਾਰੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੀਂ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਨੂੰ ਸੈਂਕੜੇ ਆਂਗਣਵਾੜੀ ਵਰਕਰਾਂ ਨੇ ਇਕੱਠੇ ਹੋ ਕੇ ਮੰਗ ਪੱਤਰ ਭੇਜਿਆ। ਇਸ ਮੌਕੇ ਯੂਨੀਅਨ ਨੇ ਪੋਸਣ ਟ੍ਰੈਕ ’ਤੇ 25 ਦਿਨਾਂ ਦੀ ਹਾਜ਼ਰੀ ਦੀ ਸ਼ਰਤ ਕਾਰਨ ਆਂਗਣਵਾੜੀ ਕੇਂਦਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਲਈ ਗਰਮ ਪੱਕੇ ਭੋਜਨ ਦੀ ਸਹੂਲਤ ਪ੍ਰਭਾਵਿਤ ਹੋਣ ’ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਯੂਨੀਅਨ ਦੇ ਆਗੂ ਗੁਰਵਿੰਦਰ ਕੌਰ ਨੇ ਨੇ ਵਿਸ਼ੇਸ਼ ਤੌਰ ’ਤੇ ਮੰਗ ਕੀਤੀ ਕਿ ਆਂਗਣਵਾੜੀ ਕੇਂਦਰਾਂ ਵਿੱਚ ਕੁਝ ਬੱਚਿਆਂ ਜਾਂ ਕੁਝ ਚੋਣਵੇਂ ਕੇਂਦਰਾਂ ਨੂੰ ਹੀ ਖਾਣਾ ਦੇ ਕੇ ਬਾਕੀ ਬੱਚਿਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਵਿਤਕਰਾ ਨਾ ਕੀਤਾ ਜਾਵੇ। ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਕੰਮ ਕਰਦੀਆਂ ਵਰਕਰਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਬੱਚਿਆਂ ਲਈ ਭੋਜਨ ਦੀ ਸਹੂਲਤ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇ। ਵਰਕਰਾਂ ਦੇ ਖਾਤਿਆਂ ਵਿੱਚ ਰਾਸ਼ੀ ਪਾਉਣ ਨਾਲ ਸਮਾਨ ਦੀ ਖ਼ਰੀਦ, ਕੀਮਤਾਂ ਵਿੱਚ ਉਤਾਰ-ਚੜ੍ਹਾਅ ਅਤੇ ਲੋੜੀਂਦੇ ਸਮਾਨ ਦੀ ਉਪਲਬਧਤਾ ਸਬੰਧੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੈਦਾ ਹੋ ਸਕਦੀਆਂ ਹਨ। ਇਸ ਲਈ ਵਿਭਾਗ ਖ਼ੁਦ ਸਮਾਨ ਦੀ ਖ਼ਰੀਦ ਅਤੇ ਸਪਲਾਈ ਦੀ ਜ਼ਿੰਮੇਵਾਰੀ ਨਿਭਾਵੇ, ਤਾਂ ਜੋ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਨਿਯਮਿਤ ਤੌਰ ’ਤੇ ਮਿਆਰੀ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਸਕੇ ਅਤੇ ਵਰਕਰਾਂ ’ਤੇ ਬੇਲੋੜਾ ਵਿੱਤੀ ਤੇ ਪ੍ਰਬੰਧਕੀ ਬੋਝ ਨਾ ਪਵੇ। ਯੂਨੀਅਨ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਤਾਜ਼ਾ ਪਕਾਇਆ ਹੋਇਆ ਗਰਮ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣਾ ਆਈਸੀਡੀਐੱਸ ਸਕੀਮ ਦਾ ਇੱਕ ਅਹਿਮ ਹਿੱਸਾ ਹੈ। ਇਹ ਭੋਜਨ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ, ਕੁਪੋਸ਼ਣ ਦੀ ਰੋਕਥਾਮ ਅਤੇ ਸਿਹਤ ਦੀ ਸੰਭਾਲ ਲਈ ਬੇਹੱਦ ਜ਼ਰੂਰੀ ਹੈ ਪਰ ਪੋਸਣ ਟ੍ਰੈਕ ’ਤੇ 25 ਦਿਨਾਂ ਦੀ ਹਾਜ਼ਰੀ ਪੂਰੀ ਕਰਨ ਦੀ ਸ਼ਰਤ ਕਾਰਨ ਬੱਚਿਆਂ ਨੂੰ ਉਨ੍ਹਾਂ ਦੇ ਹੱਕ ਦੇ ਪੌਸ਼ਟਿਕ ਭੋਜਨ ਤੋਂ ਵਾਂਝੇ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਸ਼ਰਤ ਕਾਰਨ ਪੰਜਾਬ ਵਿੱਚ ਲਗਭਗ 80 ਫ਼ੀਸਦੀ ਬੱਚੇ ਗਰਮ ਪੱਕੇ ਭੋਜਨ ਦੇ ਲਾਭ ਤੋਂ ਪ੍ਰਭਾਵਿਤ ਹੋ ਰਹੇ ਹਨ, ਜੋ ਕਿ ਬੇਹੱਦ ਚਿੰਤਾਜਨਕ ਹੈ। ਯੂਨੀਅਨ ਨੇ ਕਿਹਾ ਕਿ ਬੱਚਿਆਂ ਦਾ ਪੋਸਣ ਸਿਰਫ਼ ਆਨਲਾਈਨ ਅੰਕੜਿਆਂ ਅਤੇ ਹਾਜ਼ਰੀ ਦੇ ਰਿਕਾਰਡ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ। ਯੂਨੀਅਨ ਦੇ ਆਗੂ ਸਕੁੰਤਲਾ ਧੂਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਲੰਮੇ ਸਮੇਂ ਤੋਂ ਬੱਚਿਆਂ ਦੀ ਦੇਖਭਾਲ, ਪੋਸਣ, ਸਿਹਤ ਅਤੇ ਮੁੱਢਲੀ ਸਿੱਖਿਆ ਲਈ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਦੇ ਬਾਵਜੂਦ, ਜੇਕਰ ਆਨਲਾਈਨ ਹਾਜ਼ਰੀ ਦੀਆਂ ਸ਼ਰਤਾਂ ਕਾਰਨ ਬੱਚਿਆਂ ਨੂੰ ਉਨ੍ਹਾਂ ਦੇ ਹੱਕ ਦਾ ਭੋਜਨ ਨਹੀਂ ਮਿਲਦਾ ਅਤੇ ਕੁਝ ਆਂਗਣਵਾੜੀ ਕੇਂਦਰਾਂ ਨੂੰ ਹੀ ਭੋਜਨ ਦੀ ਸਹੂਲਤ ਦਿੱਤੀ ਜਾਂਦੀ ਹੈ, ਤਾਂ ਇਹ ਬੱਚਿਆਂ ਨਾਲ ਹੀ ਨਹੀਂ, ਸਗੋਂ ਉਨ੍ਹਾਂ ਕੇਂਦਰਾਂ ਵਿੱਚ ਕੰਮ ਕਰਦੀਆਂ ਵਰਕਰਾਂ ਨਾਲ ਵੀ ਅਨਿਆਂ ਹੈ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪੋਸਣ ਟ੍ਰੈਕ ਨਾਲ ਸਬੰਧਿਤ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੀ ਤਕਨੀਕੀ ਸਹਾਇਤਾ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਬੇਲੋੜੇ ਦਬਾਅ ਤੋਂ ਮੁਕਤ ਕੀਤਾ ਜਾਵੇ। ਆਈਸੀਡੀਐੱਸ ਸਕੀਮ ਨੂੰ ਕਮਜ਼ੋਰ ਕਰਨ ਦੀ ਬਜਾਏ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਬੱਚਿਆਂ ਦੇ ਪੋਸਣ, ਸਿਹਤ ਅਤੇ ਮੁੱਢਲੀ ਸਿੱਖਿਆ ਨਾਲ ਜੁੜੇ ਅਧਿਕਾਰਾਂ ਦੀ ਰਾਖੀ ਕੀਤੀ ਜਾਵੇ। ਯੂਨੀਅਨ ਨੇ ਸਪਸ਼ਟ ਕੀਤਾ ਕਿ ਬੱਚਿਆਂ ਦਾ ਪੋਸਣ ਕੋਈ ਅੰਕੜਾ ਨਹੀਂ, ਸਗੋਂ ਉਨ੍ਹਾਂ ਦੇ ਸਿਹਤਮੰਦ ਜੀਵਨ ਅਤੇ ਬਿਹਤਰ ਭਵਿੱਖ ਨਾਲ ਜੁੜਿਆ ਅਹਿਮ ਮੁੱਦਾ ਹੈ। ਡਿਜੀਟਲ ਪ੍ਰਣਾਲੀ ਲੋਕਾਂ ਦੀ ਸਹੂਲਤ ਲਈ ਵਰਤੀ ਜਾਣੀ ਚਾਹੀਦੀ ਹੈ, ਨਾ ਕਿ ਬੱਚਿਆਂ ਦੇ ਅਧਿਕਾਰਾਂ ਨੂੰ ਸੀਮਤ ਕਰਨ ਜਾਂ ਆਂਗਣਵਾੜੀ ਵਰਕਰਾਂ ਨਾਲ ਵਿਤਕਰਾ ਕਰਨ ਲਈ। ਅੰਤ ਵਿੱਚ ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਸਬੰਧਿਤ ਵਿਭਾਗ ਨੇ ਇਸ ਮਾਮਲੇ ਵਿੱਚ ਤੁਰੰਤ ਸੁਧਾਰ ਕਰਕੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਲਈ ਗਰਮ ਪੱਕੇ ਭੋਜਨ ਦੀ ਸਹੂਲਤ ਯਕੀਨੀ ਬਣਾਉਣ ਵਾਸਤੇ ਠੋਸ ਕਦਮ ਨਾ ਚੁੱਕੇ, ਤਾਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਤੇ ਕਿਰਨਾ ਕੁਮਾਰੀ ਸੰਗਰੂਰ ਰਾਜਵਿੰਦਰ ਕੌਰ ਸੰਗਰੂਰ, ਸੁਨੀਤਾ ਰਾਣੀ, ਸਵਰਨ ਕੌਰ ਧੂਰੀ ਸੁਰਿੰਦਰ ਪਾਲ ਕੌਰ ਬਾਲੀਆਂ, ਹਰਵਿੰਦਰ ਕੌਰ ਧੂਰੀ ਸਾਥੀਆਂ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਸਰਜੀਵਨ ਜਿੰਦਲ ਵੱਲੋਂ ਭਾਜਪਾ ਦੇ ਵੱਖ-ਵੱਖ ਮੋਰਚਿਆਂ ਦੇ ਜ਼ਿਲ੍ਹਾ ਪ੍ਰਭਾਰੀ ਨਿਯੁਕਤ ਅਗਲੀ ਖ਼ਬਰ ਨਗਰ ਕੌਂਸਲ ਦੇ ਹਾਊਸ ਦੀ ਮੀਟਿੰਗ ਵਿੱਚ ਕਈ ਏਜੰਡਿਆਂ ਨੂੰ ਸਰਬਸੰਮਤੀ ਨਾਲ਼ ਮਿਲ਼ੀ ਪ੍ਰਵਾਨਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।