ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਬੋਲੀ ਸ਼ੁਰੂ ਕਰਵਾਈ
ਦਿੜ੍ਹਬਾ ਮੰਡੀ 23 ਅਕਤੂਬਰ (ਜਸਵੀਰ ਸਿੰਘ ਔਜਲਾ)-ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਵੱਲੋਂ ਅਨਾਜ ਮੰਡੀ ਛਾਹੜ ਵਿਖੇ ਝੋਨੇ ਦੀ ਪਹਿਲੀ ਬੋਲੀ ਆੜਤੀਆਂ ਮਨੋਹਰ ਲਾਲ ਗਾਂਧੀ ਦੀ ਦੁਕਾਨ ’ਤੇ ਬੋਲੀ ਲਵਾ ਕੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮਾਰਕੀਟ ਕਮੇਟੀ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੇ ਕਿਹਾ ਹੈ ਕਿ ਕਿਸਾਨਾਂ ਦੀ ਸਹੂਲਤ ਲਈ ਮਾਰਕੀਟ ਕਮੇਟੀ ਸੂਲਰ ਘਰਾਟ ਅਧੀਨ ਆਉਂਦੀਆਂ ਮੰਡੀਆਂ ਵਿਚ ਮਾਰਕੀਟ ਕਮੇਟੀ ਵੱਲੋਂ ਹਰ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਝੋਨਾ ਵੇਚਣ ਸਮੇਂ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਤੇ ਚੇਅਰਮੈਨ ਅਜੇ ਕੁਮਾਰ ਸ਼ੈਂਟੀ ਤੇ ਪਨਗਰੈਨ ਦੇ ਇੰਸਪੈਕਟਰ। ਤਸਵੀਰ-ਜਸਵੀਰ ਸਿੰਘ ਔਜਲਾ
24-10-2026