24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੀਬਾ ਪਬਲਿਕ ਸਕੂਲ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਲਹਿਰਾਗਾਗਾ, 23 ਅਕਤੂਬਰ (ਅਸ਼ੋਕ ਗਰਗ)- ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ, ਸੱਭਿਆਚਾਰ ਤੇ ਸਿੱਖੀ ਦੀ ਪਹਿਚਾਣ ਦਸਤਾਰ ਨਾਲ ਜੋੜ ਕੇ ਰੱਖਣ ਦੇ ਉਦੇਸ਼ ਨਾਲ ਸੀਬਾ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 24-10-2026
ਲਹਿਰਾਗਾਗਾ, 23 ਅਕਤੂਬਰ (ਅਸ਼ੋਕ ਗਰਗ)- ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ, ਸੱਭਿਆਚਾਰ ਤੇ ਸਿੱਖੀ ਦੀ ਪਹਿਚਾਣ ਦਸਤਾਰ ਨਾਲ ਜੋੜ ਕੇ ਰੱਖਣ ਦੇ ਉਦੇਸ਼ ਨਾਲ ਸੀਬਾ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਦੀ ਉਮਰ ਅਤੇ ਜਮਾਤਾਂ ਦੇ ਆਧਾਰ ’ਤੇ ਮੁਕਾਬਲੇ ਵੱਖ-ਵੱਖ ਗਰੁੱਪਾਂ ਵਿੱਚ ਕਰਵਾਏ ਗਏ। ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਜੂਨੀਅਰ ਗਰੁੱਪ ਵਿੱਚੋਂ ਮਨਕੀਰਤ ਸਿੰਘ ਪੁੱਤਰ ਮਨਦੀਪ ਸਿੰਘ ਅਤੇ ਜਸਪ੍ਰੀਤ ਸਿੰਘ ਪੁੱਤਰ ਗਗਨਦੀਪ ਸਿੰਘ ਨੂੰ ਸੋਹਣੇ ਢੰਗ ਨਾਲ ਦਸਤਾਰ ਸਜਾਉਣ ਲਈ ਚੁਣਿਆ ਗਿਆ। ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਗਰੁੱਪ ਵਿੱਚੋਂ ਨਵਦੀਪ ਸਿੰਘ ਪੁੱਤਰ ਬਲਕਾਰ ਸਿੰਘ, ਮਹਿਤਾਬਵੀਰ ਸਿੰਘ ਪੁੱਤਰ ਗੁਰਿੰਦਰ ਸਿੰਘ, ਜਗਸੀਰ ਸਿੰਘ ਪੁੱਤਰ ਭੁਪਿੰਦਰ ਸਿੰਘ, ਗੁਰਨੂਰ ਸਿੰਘ ਪੁੱਤਰ ਹਰਬੰਸ ਸਿੰਘ ਅਤੇ ਹਰਸ਼ਾਨਪ੍ਰੀਤ ਸਿੰਘ ਪੁੱਤਰ ਮਨਦੀਪ ਸਿੰਘ ਦੀ ਚੋਣ ਕੀਤੀ ਗਈ। ਇਸੇ ਤਰ੍ਹਾਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਸੀਨੀਅਰ ਗਰੁੱਪ ਵਿੱਚੋਂ ਰਸਵੀਰ ਸਿੰਘ ਪੁੱਤਰ ਹਰਦੀਪ ਸਿੰਘ, ਅਰਮਾਨਦੀਪ ਸਿੰਘ ਪੁੱਤਰ ਕੁਲਵੀਰ ਸਿੰਘ, ਸੁਪਿੰਦਰ ਸਿੰਘ ਪੁੱਤਰ ਅਸ਼ੋਕ ਕੁਮਾਰ, ਗੌਰਵਜੋਤ ਸਿੰਘ ਪੁੱਤਰ ਗੁਰਜੰਟ ਸਿੰਘ ਅਤੇ ਅਰਮਾਨ ਸਿੰਘ ਪੁੱਤਰ ਮਾਲਕ ਸਿੰਘ ਨੂੰ ਸੁੰਦਰ ਦਸਤਾਰਾਂ ਸਜਾਉਣ ਲਈ ਚੁਣਿਆ ਗਿਆ। ਇਸ ਮੌਕੇ ਸਕੂਲ ਦੇ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੋੜੀ ਰੱਖਣਾ ਸਮੇਂ ਦੀ ਅਹਿਮ ਲੋੜ ਹੈ। ਇਸ ਮੌਕੇ ਮੈਡਮ ਅਮਨ ਢੀਂਡਸਾ ਅਤੇ ਭੁਪਿੰਦਰ ਸਿੰਘ ਨੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਰਜਵਾਹੇ ’ਚੋਂ ਮਿਲੀ ਨੌਜਵਾਨ ਦੀ ਲਾਸ਼-ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਡਕਾਲਾ ਤੋਂ ਕਤਲ ਕਰ ਕੇ ਕਾਰ ਸਵਾਰਾਂ ਨੇ ਲਾਸ਼ ਨੂ... ਅਗਲੀ ਖ਼ਬਰ ਦੁਸਹਿਰਾ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।