ਹਰਿੰਦਰ ਸਿੰਘ ਧਾਲੀਵਾਲ ਰਾਜੋਮਾਜਰਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਨਰਲ ਕੌਂਸਲ ਮੈਂਬਰ ਕੀਤਾ ਨਿਯੁਕਤ
ਧੂਰੀ, 23 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਿੰਡ ਰਾਜੋਮਾਜਰਾ ਦੇ ਵਸਨੀਕ ਅਤੇ ਸੇਵਾ ਮੁਕਤ ਪੰਚਾਇਤ ਸੈਕਟਰੀ ਹਰਿੰਦਰ ਸਿੰਘ ਧਾਲੀਵਾਲ ਨੂੰ ਪਾਰਟੀ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਧੂਰੀ ਹਲਕੇ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਇਸ ਨਿਯੁਕਤੀ ’ਤੇ ਹਰਿੰਦਰ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਜ਼ਿਲ੍ਹਾ ਸੰਗਰੂਰ ਦੀ ਸਮੁੱਚੀ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।
ਅਜੀਤ ਡੈਸਕ
24-10-2026