25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬੈਂਕ ਮੁਲਾਜ਼ਮਾਂ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਚੌਥੇ ਦਿਨ ਵੀ ਜਾਰੀ

ਸੁਨਾਮ ਊਧਮ ਸਿੰਘ ਵਾਲਾ, 24 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਲੈਂਡ ਮਾਰਗੇਜ ਬੈਂਕ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਵਾਉਣ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਅਣਮਿਥੇ ਸਮੇਂ ਦਾ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਬੈਂਕ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 25-10-2026
ਸੁਨਾਮ ਊਧਮ ਸਿੰਘ ਵਾਲਾ, 24 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਲੈਂਡ ਮਾਰਗੇਜ ਬੈਂਕ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਵਾਉਣ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਅਣਮਿਥੇ ਸਮੇਂ ਦਾ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਬੈਂਕ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਜਿਸ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਬਹਿਸ ਵੀ ਹੋਈ। ਜਥੇਬੰਦੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕਾਂ ਦੇ ਮੁਲਾਜ਼ਮ ਪਿਛਲੇ ਲਗਭਗ ਪੰਜ ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ। ਜਥੇਬੰਦੀ ਦੇ ਆਗੂ ਵਿਸ਼ਵਦੀਪ ਸਿੰਘ ਬਰਾੜ ਨੇ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਤੋਂ ਥੋੜ੍ਹੀ ਜਿਹੀ ਦੂਰ ਸਥਿਤ ਬੈਂਕ ਦੀ ਸੁਨਾਮ ਸ਼ਾਖਾ ਅੱਗੇ 11 ਮਈ ਤੋਂ ਕਿਸਾਨ ਯੂਨੀਅਨ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਅੰਗਰੇਜ਼ ਸਿੰਘ ਮੋਹਾਲੀ, ਮਨਦੀਪ ਕੌਰ ਭੁੱਲਰ ਸਮੇਤ ਵੱਡੀ ਗਿਣਤੀ ਵਿਚ ਬੈਂਕ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਪੈਨਸ਼ਨਰ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮ ਵੀ ਕਰ ਰਹੇ ਹਨ- ਅਰੋੜਾ ਅਗਲੀ ਖ਼ਬਰ ਬੇਮੌਸਮੇ ਮੀਂਹ ਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀਆਂ ਉਮੀਦਾਂ ’ਤੇ ਫੇਰਿਆ ਪਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।