25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਾਬਾਲਗ ਲੜਕੀ ਨਾਲ ਕਥਿਤ ਛੇੜਛਾੜ ਦੇ ਮਾਮਲੇ ’ਚ ਕੇਸ ਦਰਜ

ਲਹਿਰਾਗਾਗਾ, 24 ਅਕਤੂਬਰ (ਪ੍ਰਵੀਨ ਖੋਖਰ, ਅਸ਼ੋਕ ਗਰਗ)-ਹਲਕਾ ਲਹਿਰਾ ਦੇ ਇੱਕ ਪਿੰਡ ਵਿੱਚ ਨਾਬਾਲਗ ਲੜਕੀ ਨਾਲ ਕਥਿਤ ਤੌਰ ’ਤੇ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਲਹਿਰਾ ਦੇ ਐੱਸ.

ਅਜੀਤ ਡੈਸਕ 25-10-2026
ਲਹਿਰਾਗਾਗਾ, 24 ਅਕਤੂਬਰ (ਪ੍ਰਵੀਨ ਖੋਖਰ, ਅਸ਼ੋਕ ਗਰਗ)-ਹਲਕਾ ਲਹਿਰਾ ਦੇ ਇੱਕ ਪਿੰਡ ਵਿੱਚ ਨਾਬਾਲਗ ਲੜਕੀ ਨਾਲ ਕਥਿਤ ਤੌਰ ’ਤੇ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਲਹਿਰਾ ਦੇ ਐੱਸ.ਐੱਚ.ਓ. ਜਸਕਰਨ ਸਿੰਘ ਅਨੁਸਾਰ ਪੁਲਿਸ ਵਲੋਂ ਸੰਬੰਧਿਤ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਇਸ ਘਟਨਾ ਦੀ ਚੁਫੇਰਿਓਂ ਨਿੰਦਾ ਕੀਤੀ ਜਾ ਰਹੀ ਹੈ। ਲੋਕਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਮੁਲਜ਼ਮ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਲੜਕੀ ਨੂੰ ਇਨਸਾਫ਼ ਦਿਵਾਇਆ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਨਾਬਾਲਗ ਬੱਚਿਆਂ ਦੀ ਸੁਰੱਖਿਆ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਪਿਛਲੀ ਖ਼ਬਰ ਨਸ਼ਾ ਮੁਕਤ ਯੁਵਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਨਸ਼ੀਲੇ ਪਾਊਡਰ ‘ਚਿੱਟੇ’ ਦੇ ਮਾਮਲੇ ’ਚੋਂ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।