25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਸ਼ਾ ਮੁਕਤ ਯੁਵਾ ਮੁਹਿੰਮ ਤਹਿਤ ਲੋਕ ਖੇਡਾਂ ਕਰਵਾਈਆਂ

ਸੰਗਰੂਰ, 24 ਅਕਤੂਬਰ (ਦਮਨਜੀਤ ਸਿੰਘ)-ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਪ੍ਰਿੰਸੀਪਲ ਪ੍ਰੋਫੈਸਰ ਰੋਮੀ ਗਰਗ ਦੀ ਅਗਵਾਈ ਹੇਠ ਕਾਲਜ ਦੇ ਐੱਨ. ਐੱਸ.

ਅਜੀਤ ਡੈਸਕ 25-10-2026
ਸੰਗਰੂਰ, 24 ਅਕਤੂਬਰ (ਦਮਨਜੀਤ ਸਿੰਘ)-ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਪ੍ਰਿੰਸੀਪਲ ਪ੍ਰੋਫੈਸਰ ਰੋਮੀ ਗਰਗ ਦੀ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ 3 ਲੜਕੇ ਅਤੇ ਯੂਨਿਟ 4 ਲੜਕੀਆਂ ਵਲੋਂ ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਮੁਹਿੰਮ ਤਹਿਤ ਲੋਕ ਖੇਡਾਂ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨਾਲ਼ ਜੋੜਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਕਾਲਜ ਕੌਂਸਲ ਦੇ ਮੈਂਬਰ ਡਾ. ਰਣਧੀਰ ਕੌਸ਼ਿਕ ਐਸੋ. ਪ੍ਰੋ. ਕੁਲਦੀਪ ਕੁਮਾਰ ਅਤੇ ਅਸਿ ਪ੍ਰੋ. ਜਗਸੀਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਐੱਨ.ਐੱਸ.ਐੱਸ. ਯੂਨਿਟ ਤਿੰਨ ਦੇ ਪ੍ਰੋਗਰਾਮ ਅਫਸਰ ਡਾ. ਇਕਬਾਲ ਸਿੰਘ ਨੇ ਵਿਦਿਆਰਥੀਆਂ ਨੂੰ ਪੰਜਾਬ ਦੀਆਂ ਰਵਾਇਤੀ ਲੋਕ ਖੇਡਾਂ ਦੇ ਮਹੱਤਵ ਉਨ੍ਹਾਂ ਦੇ ਇਤਿਹਾਸ ਅਤੇ ਪੰਜਾਬੀ ਸੱਭਿਆਚਾਰ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਇਸ ਤਰ੍ਹਾਂ ਐੱਨ.ਐੱਸ.ਐੱਸ. ਯੂਨਿਟ 4 ਦੀ ਪ੍ਰੋਗਰਾਮ ਅਫਸਰ ਡਾ. ਗੁਲਸ਼ਨਦੀਪ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸੱਭਿਆਚਾਰ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਖੇਡਾਂ ਰਾਹੀਂ ਆਪਣੇ ਸਰੀਰਕ ਤੇ ਮਾਨਸਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਜੇਤੂਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਨਸ਼ਾ ਮੁਕਤ ਯੁਵਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।