25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੜਕ ਹਾਦਸੇ ’ਚ ਵਿਅਕਤੀ ਦੀ ਮੌਤ

ਮਸਤੂਆਣਾ ਸਾਹਿਬ, 24 ਅਕਤੂਬਰ (ਦਮਦਮੀ)-ਸੰਗਰੂਰ-ਬਰਨਾਲਾ ਮੁੱਖ ਮਾਰਗ ’ਤੇ ਸਵਿਫਟ ਕਾਰ ਦੀ ਟੱਕਰ ਵੱਜਣ ਕਾਰਨ ਪਿੰਡ ਬਹਾਦਰਪੁਰ ਦੇ ਰਿਪੁਦਮਨ ਸਿੰਘ ਪੁੱਤਰ ਤਰਲੋਕ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਅਤੇ ਪਿੰਡ ਦੇ ਸਰਪੰਚ ਜਸਦੀਪ ਸਿੰਘ ਅਨੁਸਾਰ ਉਨ੍ਹਾਂ ਦੇ ਪਿਤਾ ਮਸਤੂਆਣਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਿੰਡ ਆ ਰਹੇ ਸਨ, ਜਦੋਂ ਕਿ ਸੰਗਰੂਰ ਤੋਂ ਬਰਨਾਲਾ ਜਾ ਰਹੀ ਕਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ।

ਅਜੀਤ ਡੈਸਕ 25-10-2026
ਮਸਤੂਆਣਾ ਸਾਹਿਬ, 24 ਅਕਤੂਬਰ (ਦਮਦਮੀ)-ਸੰਗਰੂਰ-ਬਰਨਾਲਾ ਮੁੱਖ ਮਾਰਗ ’ਤੇ ਸਵਿਫਟ ਕਾਰ ਦੀ ਟੱਕਰ ਵੱਜਣ ਕਾਰਨ ਪਿੰਡ ਬਹਾਦਰਪੁਰ ਦੇ ਰਿਪੁਦਮਨ ਸਿੰਘ ਪੁੱਤਰ ਤਰਲੋਕ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਅਤੇ ਪਿੰਡ ਦੇ ਸਰਪੰਚ ਜਸਦੀਪ ਸਿੰਘ ਅਨੁਸਾਰ ਉਨ੍ਹਾਂ ਦੇ ਪਿਤਾ ਮਸਤੂਆਣਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਿੰਡ ਆ ਰਹੇ ਸਨ, ਜਦੋਂ ਕਿ ਸੰਗਰੂਰ ਤੋਂ ਬਰਨਾਲਾ ਜਾ ਰਹੀ ਕਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਉਸ ਦੇ ਪਿਤਾ ਰਿਪੁਦਮਨ ਸਿੰਘ ਦੀ ਮੌਤ ਹੋ ਗਈ ਅਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਕੈਮਰੇ ਦੇਖਣ ਉਪਰੰਤ ਕਾਰ ਚਾਲਕ ਦੀਪਕ ਵਾਸੀ ਬੇਗੋਵਾਲ, ਜ਼ਿਲ੍ਹਾ ਕਪੂਰਥਲਾ ਨੂੰ ਹਿਰਾਸਤ ਵਿੱਚ ਲੈ ਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ‘ ਆਪ’ ਆਗੂ ਢੀਂਡਸਾ ਨੇ ਵਲੰਟੀਅਰਾਂ ਨਾਲ ਕੀਤੀ ਬੈਠਕ ਅਗਲੀ ਖ਼ਬਰ ਧੂਰੀ ਸਿਟੀ ਪੁਲਿਸ ਨੇ ਦੁਕਾਨਾਂ ’ਤੇ ਚੋਰੀ ਕਰਨ ਵਾਲੇ ਦੋ ਮੁਲਜ਼ਮ ਫੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।