25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੰਤ ਅਤਰ ਸਿੰਘ ਦੀ ਬਰਸੀ ਨੂੰ ਸਮਰਪਿਤ ਵਿੱਦਿਅਕ ਚੇਤਨਾ ਸਮਾਗਮ

ਮਸਤੂਆਣਾ ਸਾਹਿਬ, 24 ਅਕਤੂਬਰ (ਦਮਦਮੀ)-ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਦੀ ਬਰਸੀ ਨੂੰ ਸਮਰਪਿਤ ਗੁਰਮਤਿ ਤੇ ਵਿੱਦਿਅਕ ਚੇਤਨਾ ਸਮਾਗਮ ਕਰਵਾਇਆ ਗਿਆ। ਪ੍ਰਿੰਸੀਪਲ ਰਾਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਭਾਈ ਅਵਤਾਰ ਸਿੰਘ ਮਸਤੂਆਣਾ ਸਾਹਿਬ ਦੇ ਰਾਗੀ ਜਥੇ ਨੇ ਆਸਾ ਦੀ ਵਾਰ ਦਾ ਕੀਰਤਨ ਕਰਕੇ ਵਿਦਿਆਰਥੀਆਂ ਨੂੰ ਧਰਮ ਤੇ ਵਿੱਦਿਆ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 25-10-2026
ਮਸਤੂਆਣਾ ਸਾਹਿਬ, 24 ਅਕਤੂਬਰ (ਦਮਦਮੀ)-ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਦੀ ਬਰਸੀ ਨੂੰ ਸਮਰਪਿਤ ਗੁਰਮਤਿ ਤੇ ਵਿੱਦਿਅਕ ਚੇਤਨਾ ਸਮਾਗਮ ਕਰਵਾਇਆ ਗਿਆ। ਪ੍ਰਿੰਸੀਪਲ ਰਾਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਭਾਈ ਅਵਤਾਰ ਸਿੰਘ ਮਸਤੂਆਣਾ ਸਾਹਿਬ ਦੇ ਰਾਗੀ ਜਥੇ ਨੇ ਆਸਾ ਦੀ ਵਾਰ ਦਾ ਕੀਰਤਨ ਕਰਕੇ ਵਿਦਿਆਰਥੀਆਂ ਨੂੰ ਧਰਮ ਤੇ ਵਿੱਦਿਆ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਵੱਖ-ਵੱਖ ਜਥਿਆਂ ਨੇ ਸ਼ਬਦ ਗਾਇਨ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ। ਇਸ ਤੋਂ ਇਲਾਵਾ ਏਕਮਜੋਤ ਸਿੰਘ, ਬਲਜਿੰਦਰ ਕੌਰ, ਪ੍ਰਭਜੋਤ ਸਿੰਘ, ਮਨਦੀਪ ਕੌਰ, ਪ੍ਰਭਜੋਤ ਕੌਰ, ਤਰਨਜੀਤ ਸਿੰਘ, ਮਨਿੰਦਰ ਸਿੰਘ ਮਨੀ ਅਤੇ ਖੁਸ਼ਦੀਪ ਕੌਰ ਨੇ ਸੰਤ ਅਤਰ ਸਿੰਘ ਦੇ ਵਿੱਦਿਅਕ ਤੇ ਧਾਰਮਿਕ ਖੇਤਰ ਵਿੱਚ ਪਾਏ ਯੋਗਦਾਨ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਜਨਵਰੀ 2027 ਵਿੱਚ ਸੰਤ ਬਾਬਾ ਅਤਰ ਸਿੰਘ ਦੀ ਬਰਸੀ ਵੱਡੇ ਪੱਧਰ ’ਤੇ ਮਨਾਈ ਜਾਵੇਗੀ। ਇਸ ਨੂੰ ਸਮਰਪਿਤ ਵਿੱਦਿਅਕ ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਨੁਸਾਰ ਬਰਸੀ ਸਮਾਗਮਾਂ ਦਾ ਮੁੱਖ ਸੰਕਲਪ ‘ਸਿਮਰਨ, ਸੇਵਾ, ਸਿੱਖਿਆ ਤੇ ਸੰਸਕਾਰ’ ਹੈ, ਜਿਸ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਮੰਚ ਸੰਚਾਲਨ ਅਮਨਦੀਪ ਕੌਰ ਨੇ ਬਾਖੂਬੀ ਨਿਭਾਇਆ।
ਪਿਛਲੀ ਖ਼ਬਰ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਅੱਜ ਅਗਲੀ ਖ਼ਬਰ ਸੱਪ ਦੇ ਡੰਗਣ ਕਾਰਨ 26 ਸਾਲਾ ਵਿਆਹੁਤਾ ਔਰਤ ਦੀ ਮੌਤ ਢੀਂਡਸਾ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।