ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਜ਼ਾਰਾਂ ਐੱਫ.ਆਈ.ਆਰ ਦਰਜ ਕਰਕੇ ਤਸਕਰਾਂ ਦੀ ਤੋੜੀ ਕਮਰ-ਐਡਵੋਕੇਟ ਗੋਇਲ
ਲਹਿਰਾਗਾਗਾ, 25 ਅਕਤੂਬਰ (ਪ੍ਰਵੀਨ ਖੋਖਰ) – ਪੰਜਾਬ ’ਚ ਨਸ਼ਿਆਂ ਦੇ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਮੀਨੀ ਪੱਧਰ ’ਤੇ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ ਹੈ। ਨਸ਼ਾ ਤਸਕਰੀ ’ਚ ਸ਼ਾਮਿਲ ਵਿਅਕਤੀਆਂ ਵਿਰੁੱਧ ਹਜ਼ਾਰਾਂ ਐੱਫ.
‘
‘ਅਜੀਤ’ ਨਾਲ ਗੱਲਬਾਤ ਕਰਦਿਆਂ ਬਰਿੰਦਰ ਗੋਇਲ ਕੈਬਨਿਟ ਮੰਤਰੀ।
26-10-2026
ਲਹਿਰਾਗਾਗਾ, 25 ਅਕਤੂਬਰ (ਪ੍ਰਵੀਨ ਖੋਖਰ) – ਪੰਜਾਬ ’ਚ ਨਸ਼ਿਆਂ ਦੇ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਮੀਨੀ ਪੱਧਰ ’ਤੇ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ ਹੈ। ਨਸ਼ਾ ਤਸਕਰੀ ’ਚ ਸ਼ਾਮਿਲ ਵਿਅਕਤੀਆਂ ਵਿਰੁੱਧ ਹਜ਼ਾਰਾਂ ਐੱਫ. ਆਈ. ਆਰ . ਦਰਜ ਕੀਤੀਆਂ ਗਈਆਂ ਹਨ, ਹਜ਼ਾਰਾਂ ਲੋਕਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਰਾਹੀਂ ਜਾਇਦਾਦਾਂ ਬਣਾਉਣ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਇਸ ਪ੍ਰਤੀਨਿਧ ਨਾਲ ਆਪਣੇ ਦਫ਼ਤਰ ਵਿਚ ਗੱਲਬਾਤ ਕਰਦਿਆਂ ਕੀਤਾ। ਸ੍ਰੀ ਗੋਇਲ ਨੇ ਨਸ਼ਿਆਂ ਦੇ ਮੁੱਦੇ ’ਤੇ ਵਿਰੋਧੀ ਪਾਰਟੀਆਂ ਵਲੋਂ ਸਰਕਾਰ ਨੂੰ ਘੇਰਨ ਅਤੇ ਇਹ ਦੋਸ਼ ਲਗਾਉਣ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੋੜੀਂਦਾ ਕੰਮ ਨਹੀਂ ਹੋ ਰਿਹਾ, ਬਾਰੇ ਪ੍ਰਤੀਕਿਰਿਆ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਖ-ਵੱਖ ਮੁੱਦੇ ਚੁੱਕ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੀਆਂ ਹਨ, ਪਰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਅਤੇ ਇਸ ਤਹਿਤ ਕੀਤੀ ਗਈ ਕਾਰਵਾਈ ਨੂੰ ਵੀ ਦੇਖਣਾ ਚਾਹੀਦਾ ਹੈ। ਐਡਵੋਕੇਟ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਡੇਢ ਤੋਂ ਦੋ ਸਾਲਾਂ ਤੋਂ ਪਿੰਡ-ਪਿੰਡ ਅਤੇ ਵਾਰਡ-ਵਾਰਡ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੋੜ ਰਹੀ ਹੈ। ਇਸ ਮੰਤਵ ਲਈ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਅਨੁਸਾਰ, ਇਨ੍ਹਾਂ ਕਮੇਟੀਆਂ ਦੇ ਲਗਭਗ ਇੱਕ ਲੱਖ ਛੱਬੀ ਹਜ਼ਾਰ ਮੈਂਬਰਾਂ ਨੂੰ ਮੁਹਿੰਮ ਨਾਲ ਜੋੜਿਆ ਗਿਆ ਹੈ, ਤਾਂ ਜੋ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾ ਸਕੇ।