ਖੰਨਾ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਪਰਿਵਾਰ ਹੋਏ ਅਕਾਲੀ ਦਲ (ਬ) ’ਚ ਸ਼ਾਮਿਲ
ਸੰਗਰੂਰ, 25 ਅਕਤੂਬਰ (ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸੰਗਰੂਰ ਤੋਂ ਹਲਕਾ ਇੰਚਾਰਜ ਅਰਵਿੰਦ ਖੰਨਾ ਦੇ ਯਤਨਾਂ ਸਦਕਾ ਸੰਗਰੂਰ ’ਚ ਅਕਾਲੀ ਦਲ ਦਾ ਪਰਿਵਾਰ ਦਿਨ ਪ੍ਰਤੀ ਦਿਨ ਮਜ਼ਬੂਤ ਹੋ ਰਿਹਾ ਹੈ। ਇਸੇ ਕੜੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸਥਾਨਕ ਗੁਰੂ ਤੇਗ ਬਹਾਦਰ ਕਾਲੋਨੀ ਵਿਖੇ ਸਰਬਜੀਤ ਕੌਸ਼ਲ ਅਤੇ ਵਿਜੇਤਾ ਕੌਸ਼ਲ ਦੀ ਅਗਵਾਈ ਵਿੱਚ ਵੱਡੀ ਗਿਣਤੀ ਸਾਥੀਆਂ ਨੇ ਅਕਾਲੀ ਪਰਿਵਾਰ ਨਾਲ ਜੁੜਨ ਦਾ ਫ਼ੈਸਲਾ ਕੀਤਾ।
ਅਜੀਤ ਡੈਸਕ
26-10-2026